19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕੈਨੇਡਾ ਵਿਚ ਮੰਦਿਰ ਦੇ ਬਾਹਰ ਪ੍ਰਦਰਸ਼ਨ ਦੀ ਕਾਰਵਾਈ ਨਿੰਦਣਯੋਗ - ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ

Ad Position 21
No active advertisement
ਅਜੀਤ ਡੈਸਕ 12-04-2026
ਨਵੀਂ ਦਿੱਲੀ, 11 ਅਪ੍ਰੈਲ (ਜਗਤਾਰ ਸਿੰਘ)- ਕੈਨੇਡਾ ਵਿਚ ਇੱਕ ਮੰਦਿਰ ਦੇ ਬਾਹਰ ਕਥਿਤ ਤੌਰ 'ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਝੰਡੇ ਲੈ ਕੇ ਕੀਤੇ ਗਏ ਪ੍ਰਦਰਸ਼ਨ ਦੀ ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ ¢ ਸੰਸਥਾ ਦੇ ਮੁਖੀ ਗੁਣਜੀਤ ਸਿੰਘ ਬਖ਼ਸ਼ੀ ਨੇ ,ਇਸ ਪ੍ਰਦਰਸ਼ਨ ਨੂੰ ਨਾ ਸਿਰਫ਼ ਗੈਰ ਜ਼ਿੰਮੇਵਾਰਾਨਾ,ਬਲਕਿ ਧਾਰਮਿਕ ਮਰਿਆਦਾਵਾਂ ਦੀ ਖੁੱਲ੍ਹੀ ਉਲੰਘਣਾ ਅਤੇ ਸਮਾਜ ਨੂੰ ਵੰਡਣ ਦੀ ਸੋਚੀ ਸਮਝੀ ਕੋਸ਼ਸ਼ ਕਰਾਰ ਦਿੱਤਾ ¢ ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਸਥਾਨਾਂ ਦੇ ਬਾਹਰ ਨਾਅਰੇਬਾਜ਼ੀ, ਝੰਡੇ ਲਹਿਰਾਉਣ ਅਤੇ ਉਕਸਾਵੇ ਭਰੀਆਂ ਗਤੀਵਿਧੀਆਂ ਕਿਸੇ ਵੀ ਸਮਾਜ ਵਿਚ ਕਬੂਲ ਨਹੀਂ ਕੀਤੀਆਂ ਜਾ ਸਕਦੀਆਂ ¢ ਉਨ੍ਹਾਂ ਨੇ ਸਪਸ਼ਟ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਸਿਖਾਉਂਦੀਆਂ ਹਨ, ਇਸ ਲਈ ਕਿਸੇ ਦੇ ਧਾਰਮਿਕ ਸਥਾਨ ਦੇ ਬਾਹਰ ਮਾਹੌਲ ਖ਼ਰਾਬ ਕਰਨ ਵਰਗੀ ਕਾਰਵਾਈ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ¢ ਗੁਣਜੀਤ ਸਿੰਘ ਬਖ਼ਸ਼ੀ ਨੇ ਕਿਹਾ ਕਿ ਧਰਮ ਦੇ ਨਾਮ 'ਤੇ ਰਾਜਨੀਤੀ ਅਤੇ ਵੱਖਵਾਦ ਫੈਲਾਉਣਾ ਬਹੁਤ ਖ਼ਤਰਨਾਕ ਰੁਝਾਨ ਹੈ, ਜੋ ਕੇਵਲ ਨਫ਼ਰਤ, ਅਣ ਭਰੋਸੇ ਅਤੇ ਟਕਰਾਅ ਨੂੰ ਜਨਮ ਦਿੰਦਾ ਹੈ ¢ ਉਨ੍ਹਾਂ ਨੇ ਕੈਨੇਡਾ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਤੋਂ ਮੰਗ ਕੀਤੀ ਕਿ ਅਜਿਹੇ ਤੱਤਾਂ ਦੀ ਪਹਿਚਾਣ ਕਰਕੇ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ¢
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਵਿਚ ਮੰਦਿਰ ਦੇ ਬਾਹਰ ਪ੍ਰਦਰਸ਼ਨ ਦੀ ਕਾਰਵਾਈ ਨਿੰਦਣਯੋਗ - ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਅਗਲੀ ਖ਼ਬਰ ਕੇਜਰੀਵਾਲ ਨੇ ਪੀ.ਐਮ. ਮੋਦੀ 'ਤੇ ਕੱਸਿਆ ਤਨਜ਼ ਕਿਹਾ, ਜੇਕਰ ਲੱਖਾਂ ਵੋਟਾਂ ਕਟਵਾਉਣ ਤੋਂ ਬਾਅਦ ਵੀ ਪੱਛਮੀ ਬੰਗਾਲ ਦੀ ਚੋ...
Ad Position 24