10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਐਸ.ਡੀ.ਐਮ. ਨੇ ਖ਼ਰੀਦ ਕੇਂਦਰਾਂ, ਸਹੂਲਤਾਂ ਦਾ ਮੁਲਾਂਕਣ ਅਤੇ ਖ਼ਰੀਦ ਪ੍ਰਕਿਰਿਆ ਦਾ ਕੀਤਾ ਨਿਰੀਖਣ <br/>

Ad Position 21
repet_subhas-goyals [Copy P29]
ਅਜੀਤ ਡੈਸਕ 15-04-2026

ਰਤੀਆ, 14 ਅਪ੍ਰੈਲ (ਬੇਅੰਤ ਕੌਰ ਮੰਡੇਰ)- ਐਸ.ਡੀ.ਐਮ. ਸੁਰੇਂਦਰ ਸਿੰਘ ਨੇ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਅਤੇ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਨਿਰੀਖਣ ਕੀਤਾ | ਉਨ੍ਹਾਂ ਨੇ ਬ੍ਰਾਹਮਣਵਾਲਾ ਅਤੇ ਕਮਾਣਾ ਪਿੰਡਾਂ 'ਚ ਕਣਕ ਦੀ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਕਣਕ ਦੀ ਖ਼ਰੀਦ ਤੇ ਲਿਫ਼ਟਿੰਗ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਦੌਰੇ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਤੋਂ ਖ਼ਰੀਦੀ ਗਈ ਕਣਕ ਦੀ ਤੁਰੰਤ ਲਿਫ਼ਟਿੰਗ ਨੂੰ ਯਕੀਨੀ ਬਣਾਉਣ | ਉਨ੍ਹਾਂ ਏਜੰਸੀਆਂ ਨੂੰ ਕਿਸਾਨਾਂ ਨੂੰ ਆਪਣੀ ਉਪਜ ਵੇਚਣ 'ਚ ਕੋਈ ਮੁਸ਼ਕਲ ਨਾ ਆਉਣ ਅਤੇ ਮੰਡੀਆਂ 'ਚ ਭੀੜ ਨੂੰ ਰੋਕੇ ਜਾਣ ਦੀ ਹਦਾਇਤ ਕੀਤੀ | ਐਸ.ਡੀ.ਐਮ. ਸੁਰੇਂਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਮੰਡੀਆਂ 'ਚ ਸਫ਼ਾਈ, ਪੀਣ ਵਾਲਾ ਪਾਣੀ, ਮੀਟਰਿੰਗ ਅਤੇ ਬਿਜਲੀ ਵਰਗੀਆਂ ਸਾਰੀਆਂ ਬੁਨਿਆਦੀ ਸਹੂਲਤਾਂ ਹਰ ਸਮੇਂ ਬਣਾਈਆਂ ਜਾਣ | ਉਨ੍ਹਾਂ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਖ਼ਰੀਦੀ ਗਈ ਉਪਜ ਦਾ ਭੁਗਤਾਨ ਨਿਰਧਾਰਿਤ ਸਮਾਂ ਸੀਮਾ 'ਚ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਐਸ.ਪੀ. ਅਤੇ ਏ.ਐਸ.ਪੀ. ਨੇ ਰਤੀਆ ਪੁਲਿਸ ਥਾਣਿਆਂ ਦਾ ਨਿਰੀਖਣ ਕੀਤਾ <br/> ਅਗਲੀ ਖ਼ਬਰ 15-04-26
Ad Position 24