12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਯਾਦਗਾਰ ਗੁਰਦੁਆਰਾ ਡੇਹਰਾ ਸਾਹਿਬ (ਲਾਹੌਰ) ਅਸੰਧ ਵਿਖੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਕਰਨਾਲ, 14 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਥਾਵਾਂ 'ਤੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਇਸੇ ਸੰਬੰਧ 'ਚ ਅੱਜ ਯਾਦਗਾਰ ਗੁਰਦੁਆਰਾ ਡੇਹਰਾ ਸਾਹਿਬ (ਲਾਹੌਰ) ਅਸੰਧ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਦੇਖ ਰੇਖ ਵਿਚ ਸਥਾਨਕ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕਰਵਾਇਆ ਗਿਆ | ਇਸ ਗੁਰਮਤਿ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ, ਕਥਾਵਾਚਕ ਭਾਈ ਮਨਿੰਦਰਜੀਤ ਸਿੰਘ, ਕਵੀਸ਼ਰੀ ਜਥਾ ਭਾਈ ਜੀਵਨ ਸਿੰਘ ਘਰਾਚੋਂ ਅਤੇ ਢਾਡੀ ਜਥਾ ਭਾਈ ਗੁਰਪ੍ਰੀਤ ਸਿੰਘ ਭੰਗੂ ਨੇ ਗੁਰੂ ਦਾ ਗੁਣਗਾਨ ਅਤੇ ਗੁਰੂ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਨੇ ਮੁਫ਼ਤ ਧਾਰਮਿਕ ਸਾਹਿਤ ਦੀ ਪ੍ਰਦਰਸ਼ਨੀ ਵੀ ਲਗਾਈ, ਜਿਸ ਵਿਚ ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਧਾਰਮਿਕ ਲਿਟਰੇਚਰ ਲਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਅਵਤਾਰ ਸਿੰਘ ਖਾਲਸਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਤੋਂ ਬਾਅਦ ਸੰਗਤਾਂ ਲਈ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਚਤਰ ਸਿੰਘ ਕਾਲੋਂਕਾ, ਅੰਗਰੇਜ ਸਿੰਘ ਵੜੈਚ, ਸੁਖਵੰਤ ਸਿੰਘ ਗੁਰਾਇਆ, ਗੁਰਮੁੱਖ ਸਿੰਘ ਨਿਸੋਰਾ, ਗੁਰਮੁੱਖ ਸਿੰਘ ਛੀਨਾ, ਸਾਬਕਾ ਉਪ ਪ੍ਰਧਾਨ ਗੁਰਮੁੱਖ ਸਿੰਘ, ਦਲਜੀਤ ਸਿੰਘ ਯਾਤਰੀ, ਜਸਵੰਤ ਸਿੰਘ ਰਾਮਗੜ੍ਹੀਆ, ਛਿੰਦਰ ਸਿੰਘ ਭਦੌੜ, ਨਵਦੀਪ ਸਿੰਘ ਹਰਚੰਦ, ਸੰਤੋਖ ਸਿੰਘ ਕੜੀਆਲੀਆ, ਬਘੇਲ ਸਿੰਘ ਮਾਂਗਾ, ਜਥੇਦਾਰ ਦਵਿੰਦਰ ਸਿੰਘ ਵਿਰਕ, ਪ੍ਰਤਾਪ ਸਿੰਘ ਸੈਰੀ, ਡਾ. ਗੁਰਮੁੱਖ ਸਿੰਘ, ਜਥੇਦਾਰ ਤਰਲੋਕ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਡੱਬਵਾਲੀ: ਮੁੱਖ ਬਾਜ਼ਾਰ ਸਮਾਰਟ ਰੋਡ ਦੇ ਅੱਠ ਟੈਂਡਰ ਵਿਵਾਦਾਂ ਵਿੱਚ; ਮੁੱਖ ਮੰਤਰੀ ਨੂੰ ਸ਼ਿਕਾਇਤ <br/> ਅਗਲੀ ਖ਼ਬਰ ਡਾ. ਅੰਬੇਡਕਰ ਜੈਅੰਤੀ 'ਤੇ ਜਿੰਦਲ ਹਾਊਸ ਵਿਖੇ ਸ਼ਰਧਾਂਜਲੀਆਂ ਭੇਟ ਕੀਤੀਆਂ
Ad Position 24