08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸਿੱਖ ਸੇਵਾ ਸੁਸਾਇਟੀ ਨੇ ਵਿਸਾਖੀ ਨੂੰ ਸਮਰਪਿਤ ਸੁੰਦਰ ਦਸਤਾਰ ਮੁਕਾਬਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 16-04-2026
ਰਤੀਆ, 15 ਅਪ੍ਰੈਲ (ਬੇਅੰਤ ਕੌਰ ਮੰਡੇਰ)- ਵਿਸਾਖੀ ਦਿਹਾੜੇ ਮੌਕੇ ਸਿੱਖ ਸੇਵਾ ਸੁਸਾਇਟੀ ਵਲੋਂ ਸਥਾਨਕ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਵਿਖੇ ਸੁੰਦਰ ਦਸਤਾਰ ਸਜਾਓ ਮੁਕਾਬਲਾ ਕਰਵਾਇਆ ਗਿਆ | ਇਲਾਕੇ ਦੇ ਸਕੂਲੀ ਬੱਚਿਆਂ ਨੇ 14 ਅਤੇ 18 ਸ਼੍ਰੇਣੀਆਂ ਦੇ ਤਹਿਤ ਮੁਕਾਬਲੇ 'ਚ ਹਿੱਸਾ ਲਿਆ | ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਇਕਬਾਲ ਸਿੰਘ ਖੋਖਰ, ਪ੍ਰਧਾਨ ਕਾਕਾ ਸਿੰਘ ਲੱਧੂਵਾਸ, ਗੁਰਮੇਲ ਸਿੰਘ ਸਹਿਨਾਲ ਅਤੇ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਦੇ ਪ੍ਰਧਾਨ ਕਸ਼ਮੀਰ ਸਿੰਘ ਨੇ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸੁਸਾਇਟੀ ਮੈਂਬਰ ਹੈਪੀ ਸਿੰਘ ਸੇਠੀ ਨੇ ਦੱਸਿਆ ਕਿ ਦਸਤਾਰ ਸਜਾਓ ਮੁਕਾਬਲਾ ਬੱਚਿਆਂ ਨੂੰ ਸਭਿਆਚਾਰ ਨਾਲ ਜੋੜਨ ਅਤੇ ਕਲਾ ਨਾਲ ਜੁੜਨ ਲਈ ਪ੍ਰੇਰਿਤ ਕਰਨ ਲਈ ਕਰਵਾਇਆ ਗਿਆ ਸੀ | ਉਨ੍ਹਾਂ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਭਵਿੱਖ 'ਚ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਬਚਾਉਣਾ ਹੈ | ਮੁਕਾਬਲੇ 'ਚ ਗਿਆਨੀ ਗੁਰਵੰਤ ਸਿੰਘ ਅਹਿਰਵਾਂ, ਸਰਬਜੀਤ ਸਿੰਘ ਅਤੇ ਹਰਨੇਕ ਸਿੰਘ ਨੇ ਸਭ ਤੋਂ ਸੁੰਦਰ ਦਸਤਾਰਾਂ ਦੀ ਚੋਣ ਕਰਦਿਆਂ ਨਿਰੀਖਕਾਂ ਵਜੋਂ ਭੂਮਿਕਾ ਨਿਭਾਈ | 14 ਸਾਲ ਤੋਂ ਘੱਟ ਉਮਰ ਵਰਗ 'ਚ ਅੰਮਿ੍ਤ ਸਿੰਘ ਤੇ ਪ੍ਰੀਤ ਕੌਰ, ਸ਼ਿਵਕਰਮਨ ਸਿੰਘ, ਮਨਜਿੰਦਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | 18 ਸਾਲ ਤੋਂ ਘੱਟ ਉਮਰ ਵਰਗ 'ਚ ਗੁਰਵੀਰ ਸਿੰਘ, ਅਰਸ਼ਦੀਪ ਸਿੰਘ, ਜਸ਼ਨਦੀਪ ਸਿੰਘ ਅਤੇ ਮਹਿਕਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਜੇਤੂਆਂ ਨੂੰ ਸਰਟੀਫਿਕੇਟ, ਮੈਡਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਣਜੀਤ ਸਿੰਘ ਪੰਸਾਰੀ, ਅਜੈਬ ਸਿੰਘ ਮੰਡੇਰ, ਐਡਵੋਕੇਟ ਹਰਜੀਵਨ ਸਿੰਘ ਸਿੱਧੂ, ਹਰਮਨਜੋਤ ਸਿੰਘ ਸ਼ੈਰੀ, ਪਿ੍ੰਸੀਪਲ ਗਗਨਦੀਪ ਸਿੰਘ, ਪ੍ਰੀਤਪਾਲ ਕੌਰ, ਸੂਰਜ ਸਿੰਘ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ ਸੇਠੀ, ਮੇਜਰ ਸਿੰਘ, ਜੋਗਿੰਦਰ ਸਿੰਘ, ਜਗਤਾਰ ਸਿੰਘ, ਦਲਜੀਤ ਸਚਦੇਵਾ, ਗਗਨਦੀਪ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੋਲੀਬਾਰੀ ਦੀ ਘਟਨਾ ਦੇ ਲੋੜੀਂਦੇ ਦੋਸ਼ੀ ਨੂੰ ਮੁਕਾਬਲੇ ਤੋਂ ਬਾਅਦ ਪੁਲਿਸ ਨੇ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ 'ਮਹਿਲਾ ਰਾਖਵਾਂਕਰਨ ਬਿੱਲ' ਜਨਤਾ ਦੀਆਂ ਅੱਖਾਂ 'ਚ ਘੱਟਾ ਪਾਉਣ ਵਾਲਾ 'ਸਿਆਸੀ' ਕਦਮ : ਕੁਮਾਰੀ ਸ਼ੈਲਜਾ
Ad Position 24