29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਮਾਧਾਨ ਕੈਂਪ 'ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰੋ-ਡੀ.ਸੀ.

Ad Position 21
No active advertisement
ਅਜੀਤ ਡੈਸਕ 17-04-2026
ਫ਼ਤਿਹਾਬਾਦ, 16 ਅਪ੍ਰੈਲ (ਹਰਬੰਸ ਸਿੰਘ ਮੰਡੇਰ)- ਸਥਾਨਕ ਮਿੰਨੀ ਸਕੱਤਰੇਤ ਦੇ ਆਡੀਟੋਰੀਅਮ 'ਚ ਡੀ.ਸੀ. ਡਾ. ਵਿਵੇਕ ਭਾਰਤੀ ਦੀ ਪ੍ਰਧਾਨਗੀ ਹੇਠ ਸਮਾਧਾਨ ਕੈਂਪ ਲਗਾਇਆ ਗਿਆ, ਜਿਸ 'ਚ ਉਨ੍ਹਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ | ਡੀ.ਸੀ. ਨੇ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਉਹ ਜਨਤਕ ਹਿਤਾਂ ਨਾਲ ਸਬੰਧਿਤ ਸ਼ਿਕਾਇਤਾਂ ਨੂੰ ਗੰਭੀਰਤਾ ਤੇ ਸੰਵੇਦਨਸ਼ੀਲਤਾ ਨਾਲ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੈੱਡਕੁਆਟਰ ਅਤੇ ਸਬ-ਡਵੀਜ਼ਨ ਪੱਧਰ 'ਤੇ ਹਰ ਸੋਮਵਾਰ ਤੇ ਵੀਰਵਾਰ ਨੂੰ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਹੱਲ ਕੈਂਪ ਲਗਾਏ ਜਾ ਰਹੇ ਹਨ, ਜਿਸ ਦਾ ਉਦੇਸ਼ ਆਮ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਪ੍ਰਦਾਨ ਕਰਨਾ ਹੈ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਸ਼ਿਕਾਇਤ ਬੇਲੋੜੀ ਬਕਾਇਆ ਨਾ ਰਹੇ ਅਤੇ ਸਾਰੇ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਤੁਰੰਤ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਮਾਧਾਨ ਕੈਂਪ ਦਾ ਮੁੱਖ ਉਦੇਸ਼ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਮੌਕੇ 'ਤੇ ਹੱਲ ਪ੍ਰਦਾਨ ਕਰਨਾ ਹੈ, ਜਿਸ ਨਾਲ ਵਾਰ-ਵਾਰ ਦਫ਼ਤਰਾਂ 'ਚ ਜਾਣ ਦੀ ਜ਼ਰੂਰਤ ਤੋਂ ਬਚਿਆ ਜਾ ਸਕੇ | ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਿਤ ਮਾਮਲਿਆਂ 'ਤੇ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਜਨਤਕ ਸ਼ਿਕਾਇਤਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦਾ ਤਸੱਲੀਬਖ਼ਸ਼ ਹੱਲ ਕੀਤਾ ਜਾਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਵਾਮੀ ਵਿਵੇਕਾਨੰਦ ਪਬਲਿਕ ਸਕੂਲ ਕੈਂਪ ਦਾ ਸੀ. ਬੀ. ਐਸ. ਈ. ਦੀ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਸ਼ਖ਼ਸੀਅਤ ਵੀ ਸੁਆਰਦਾ ਹੈ ਸੰਗੀਤ
Ad Position 24