29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰੂ ਨਾਨਕ ਗਰਲਜ਼ ਕਾਲਜ ਨੇ 'ਫਸਟ ਏਡ ਅਤੇ ਆਫ਼ਤ ਪ੍ਰਬੰਧਨ' ਵਿਸ਼ੇ 'ਤੇ ਸਿਖਲਾਈ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 17-04-2026
ਯਮੁਨਾਨਗਰ, 16 ਅਪ੍ਰੈਲ (Ðਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਵਲੋਂ ਅੱਜ ਯੂਥ ਰੈੱਡ ਕਰਾਸ ਅਤੇ ਐਨ. ਐਸ. ਐਸ. ਯੂਨਿਟਾਂ ਦੀ ਸਰਪ੍ਰਸਤੀ ਹੇਠ 'ਫਸਟ ਏਡ ਅਤੇ ਆਫ਼ਤ ਪ੍ਰਬੰਧਨ' ਵਿਸ਼ੇ 'ਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਕਾਲਜ ਦੇ ਜਨਰਲ ਸਕੱਤਰ ਮਨੋਰੰਜਨ ਸਿੰਘ ਸਾਹਨੀ, ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪਿ੍ੰ. ਡਾ. ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਐਮਰਜੈਂਸੀ ਪ੍ਰਸਥਿਤੀਆਂ 'ਚ ਤੁਰੰਤ ਅਤੇ ਪ੍ਰਭਾਵਸ਼ਾਲੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਕਰਨਾ ਸੀ | ਇਸ ਪ੍ਰੋਗਰਾਮ 'ਚ ਰੈੱਡ ਕਰਾਸ ਸੁਸਾਇਟੀ ਯਮੁਨਾਨਗਰ ਦੇ ਸਕੱਤਰ ਸੰਜੀਵ ਧੀਮਾਨ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਸ਼ੀ ਭੂਸ਼ਣ ਅਤੇ ਲੈਕਚਰਾਰ ਜਤਿਨ ਤਿਆਗੀ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਆਪਣੇ ਸੰਬੋਧਨ 'ਚ ਸਕੱਤਰ ਸੰਜੀਵ ਧੀਮਾਨ ਨੇ ਕਿਹਾ ਕਿ ਮੁੱਢਲੀ ਸਹਾਇਤਾ ਦਾ ਗਿਆਨ ਅੱਜ ਹਰ ਕਿਸੇ ਲਈ ਜ਼ਰੂਰੀ ਹੈ ਕਿਉਂਕਿ ਇਹ ਸੰਕਟ ਦੇ ਸਮੇਂ ਜੀਵਨ ਬਚਾਉਣ ਵਾਲਾ ਸਾਬਿਤ ਹੋ ਸਕਦਾ ਹੈ | ਇਸ ਤੋਂ ਬਾਅਦ ਮਾਹਿਰ ਇੰਸਟਰੱਕਟਰ ਜਤਿਨ ਤਿਆਗੀ ਨੇ ਵਿਦਿਆਰਥਣਾਂ ਨੂੰ ਸੜਕੀ ਹਾਦਸਿਆਂ, ਜਲਣ, ਦਿਲ ਦੇ ਦੌਰੇ, ਭੂਚਾਲ ਤੇ ਹੜ੍ਹ ਆਦਿ ਵਰਗੀਆਂ ਵੱਖ-ਵੱਖ ਐਮਰਜੈਂਸੀ ਸਥਿਤੀਆਂ ਲਈ ਮੁੱਢਲੀ ਸਹਾਇਤਾ ਤਕਨੀਕਾਂ ਦਾ ਵਿਵਹਾਰਕ ਪ੍ਰਦਰਸ਼ਨ ਕਰਕੇ ਦਿਖਾਇਆ ਅਤੇ ਨਾਲ ਹੀ ਸੀ. ਪੀ. ਆਰ., ਖੂਨ ਨੂੰ ਵਹਿਣ ਤੋਂ ਰੋਕਣ, ਪੱਟੀਆਂ ਬੰਨ੍ਹਣ ਅਤੇ ਜ਼ਖਮੀ ਵਿਅਕਤੀ ਨੂੰ ਸੁਰੱਖਿਅਤ ਥਾਂ 'ਤੇ ਲਿਜਾਣ ਬਾਰੇ ਵੀ ਸਿਖਲਾਈ ਦਿੱਤੀ | ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪਿ੍ੰ. ਡਾ. ਸੁਖਵਿੰਦਰ ਕੌਰ ਨੇ ਰੈੱਡ ਕਰਾਸ ਸੁਸਾਇਟੀ ਯਮੁਨਾਨਗਰ ਦੀ ਟੀਮ ਦਾ ਵੱਡਮੁੱਲੇ ਯੋਗਦਾਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਵਿਦਿਆਰਥਣਾਂ ਨੂੰ ਸਮਾਜ 'ਚ ਸੁਚੇਤ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਵਿਦਿਆਰਥਣਾਂ 'ਚ ਸੇਵਾ, ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ | ਪ੍ਰੋਗਰਾਮ ਦੇ ਅੰਤ 'ਚ ਭਾਗੀਦਾਰਾਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ ਗਏ | ਇਸ ਮੌਕੇ ਪ੍ਰੋਗਰਾਮ ਦੇ ਮੁੱਖ ਕੋਆਰਡੀਨੇਟਰ ਡਾ. ਸ਼ਰਮੀਲਾ ਪੂਨੀਆ ਤੇ ਡਾ. ਅਮਨਦੀਪ ਕੌਰ ਅਤੇ ਸਹਿ-ਕੋਆਰਡੀਨੇਟਰ ਮਿਸ ਰੂਹੀ ਤੇ ਡਾ. ਰਵਿੰਦਰ ਕੌਰ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਦਾਛੋਈ ਪਿੰਡ ਦੇ ਕਿਸਾਨ ਦੀ 3-4 ਏਕੜ ਸੜੀ ਕਣਕ ਦਾ ਮੁਆਵਜ਼ਾ ਲੈਣ ਦੀ ਮੰਗ ਹੋਈ ਤੇਜ਼ ਅਗਲੀ ਖ਼ਬਰ ਸਵਾਮੀ ਵਿਵੇਕਾਨੰਦ ਪਬਲਿਕ ਸਕੂਲ ਕੈਂਪ ਦਾ ਸੀ. ਬੀ. ਐਸ. ਈ. ਦੀ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24