16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤੁਰੰਤ ਖੋਲ੍ਹਣ ਲਈ ਗੰਭੀਰ ਹੋਵੇ ਕੇਂਦਰ ਸਰਕਾਰ-ਮਲਸੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਨਵੀਂ ਦਿੱਲੀ,18 ਅਪ੍ਰੈਲ(ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਦਲ ਦੀ ਇੱਕ ਗੈਰ ਰਸਮੀ ਮੀਟਿੰਗ ਵਿਚ ਕਈ ਪੰਥਕ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ ¢ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਲ ਵੱਲੋਂ ਸਰਬਸੰਮਤੀ ਨਾਲ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਕਾਫ਼ੀ ਦੇਰ ਤੋਂ ਬੰਦ ਕੀਤੇ ਗਏ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤੁਰੰਤ ਖੋਲਿ੍ਹਆ ਜਾਵੇ ਤਾਂ ਕਿ ਸੰਗਤਾਂ ਪਹਿਲਾਂ ਵਾਂਗ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ ¢ ਮਲਸੀਆਂ ਨੇ ਕਿਹਾ ਕਿ ਕੇਂਦਰ ਵੱਲੋਂ ਜਦੋਂ ਤੋਂ ਇਹ ਲਾਂਘਾ ਸ਼ੁਰੂ ਕੀਤਾ ਗਿਆ ਸੀ ਉਸ ਵੇਲੇ ਤੋਂ ਬਾਅਦ ਵੱਡੀ ਗਿਣਤੀ ਵਿਚ ਸ਼ਰਧਾਲੂ ਇਸ ਇਤਿਹਾਸਕ ਥਾਂ ਦੇ ਦਰਸ਼ਨ ਦੀਦਾਰੇ ਕਰ ਚੁੱਕੇ ਹਨ ¢ ਉਨ੍ਹਾਂ ਕਿਹਾ ਕਿ ਆਪਰੇਸ਼ਨ ਸੰਧੂਰ ਦੀ ਕਾਰਵਾਈ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧ ਵਿਗੜ ਗਏ ਸੀ ਅਤੇ ਉਸ ਮਾਹੌਲ ਦੇ ਮੱਦੇਨਜ਼ਰ ਕਰਤਾਰਪੁਰ ਲਾਂਘੇ ਨੂੰ ਬੰਦ ਕਰਨ ਦਾ ਫ਼ੈਸਲਾ ਸਰਕਾਰ ਵੱਲੋਂ ਕੀਤਾ ਗਿਆ ¢ ਉਨ੍ਹਾਂ ਕਿਹਾ ਕਿ ਵਿਸਾਖੀ ਮੌਕੇ ਵੀ ਕਈ ਹਜ਼ਾਰ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਗਿਆ ਸੀ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਖੋਲ੍ਹਣ ਪ੍ਰਤੀ ਗੰਭੀਰ ਹੋਣ ਤਾਂ ਜੋ ਸ਼ਰਧਾਲੂ ਪਹਿਲਾਂ ਵਾਂਗ ਹੀ ਦਰਸ਼ਨ ਕਰਨ ਲਈ ਆ ਸਕਣ ¢
Ad Position 22
No active advertisement
ਪਿਛਲੀ ਖ਼ਬਰ ਡੀ.ਸੀ.ਐਮ. ਸਕੂਲ ਦੇ ਅਭੀਜੋਤ ਨੇ ਦਸਵੀਂ ਵਿਚ ਜ਼ਿਲ੍ਹੇ 'ਚੋਂ ਟਾਪ ਕੀਤਾ <br/> ਅਗਲੀ ਖ਼ਬਰ ਮੁੱਖ ਮੰਤਰੀ ਰੇਖਾ ਗੁਪਤਾ ਵਲੋਂ ਨਿਰਮਾਣ ਅਧੀਨ ਮੈਟਰੋ ਸਟੇਸ਼ਨ ਦਾ ਨਿਰੀਖਣ ਤੈਅ ਸਮਾਂ ਸੀਮਾ ਅੰਦਰ ਪ੍ਰਾਜੈਕਟ ਨੂੰ ਪੂਰ...
Ad Position 24