18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਟੋਹਾਣਾ 'ਚ ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਦੀ ਮਹੀਨਾਵਾਰ ਮੀਟਿੰਗ ਆਯੋਜਿਤ <br/>

Ad Position 21
No active advertisement
ਅਜੀਤ ਡੈਸਕ 22-04-2026

ਟੋਹਾਣਾ, 21 ਅਪ੍ਰੈਲ (ਮਨਜੀਤ ਸਿੰਘ) - ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ ਦੀ ਮਹੀਨਾਵਾਰ ਮੀਟਿੰਗ ਭਾਟੀਆ ਧਰਮਸ਼ਾਲਾ (ਨਜ਼ਦੀਕ ਨਹਿਰ) ਟੋਹਾਣਾ ਵਿਖੇ ਕਰਵਾਈ ਗਈ | ਟਰੱਸਟ ਦੇ ਪ੍ਰਦੇਸ਼ ਪ੍ਰਧਾਨ ਅਜਾਇਬ ਸਿੰਘ ਫਤਹਿਪੁਰੀ ਦੀ ਅਧਿਅਕਸ਼ਤਾ ਹੇਠ ਅਤੇ ਟੋਹਾਣਾ ਬਲਾਕ ਪ੍ਰਧਾਨ ਗੁਰਦੀਪ ਸਿੰਘ ਢਿੱਲੋਂ ਦੀ ਦੇਖ-ਰੇਖ ਵਿੱਚ ਸੰਪੰਨ ਹੋਈ ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਡੀ.ਐਸ.ਪੀ. ਟੋਹਾਣਾ ਜੈ ਭਗਵਾਨ ਸ਼ਾਮਲ ਹੋਏ | ਇਸ ਦੇ ਨਾਲ ਹੀ ਰਾਜਸਥਾਨ ਮੈਡੀਕਲ ਸੈਂਟਰ ਟੋਹਾਣਾ ਦੇ ਸੰਚਾਲਕ ਡਾ. ਸੁਭਾਸ਼ ਗੁਪਤਾ (ਸਰਜਨ), ਡਾ: ਰਾਕੇਸ਼ ਮੀਣਾ ਅਤੇ ਡਾ. ਦਾਨਿਸ਼ ਗੁਲਜ਼ਾਰ (ਡੀ.ਐੱਮ.ਕਾਰਡਿਓਲੋਜੀ) ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਸਮਾਗਮ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਪਹੁੰਚੇ ਸਵਾਸਥ ਮਿੱਤਰਾਂ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ. ਜੈ ਭਗਵਾਨ ਨੇ ਕਿਹਾ ਕਿ ਨਸ਼ਿਆਂ ਦੀ ਵਧ ਰਹੀ ਲਤ ਸਮਾਜ ਲਈ ਗੰਭੀਰ ਖ਼ਤਰਾ ਬਣਦੀ ਜਾ ਰਹੀ ਹੈ | ਉਨ੍ਹਾਂ ਨੇ ਚਿੰਤਾ ਜਤਾਈ ਕਿ ਨੌਜਵਾਨ ਪੀੜ੍ਹੀ ਇਸ ਬੁਰਾਈ ਦਾ ਸ਼ਿਕਾਰ ਹੋ ਕੇ ਆਪਣਾ ਭਵਿੱਖ ਖ਼ਤਰੇ ਵਿੱਚ ਪਾ ਰਹੀ ਹੈ ਅਤੇ ਨਸ਼ੇ ਦੀ ਲਤ ਕਾਰਨ ਅਪਰਾਧਿਕ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ | ਉਨ੍ਹਾਂ ਨੇ ਟਰੱਸਟ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਸੰਸਥਾ ਸਮਾਜਿਕ ਅਤੇ ਲੋਕ ਭਲਾਈ ਦੇ ਕੰਮਾਂ ਵਿੱਚ ਸਰਗਰਮ ਭੂਮਿਕਾ ਨਿਭਾ ਰਹੀ ਹੈ | ਉਨ੍ਹਾਂ ਨੇ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਟਰੱਸਟ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇ ਤਾਂ ਜੋ ਸਮਾਜ ਨੂੰ ਸਹੀ ਦਿਸ਼ਾ ਮਿਲ ਸਕੇ | ਇਸ ਮੌਕੇ ਟਰੱਸਟ ਦੇ ਪ੍ਰਦੇਸ਼ ਪ੍ਰਧਾਨ ਅਜਾਇਬ ਸਿੰਘ ਫਤਹਿਪੁਰੀ ਨੇ ਭਰੋਸਾ ਦਿਵਾਇਆ ਕਿ ਟਰੱਸਟ ਨਸ਼ਾ ਮੁਕਤੀ ਮੁਹਿੰਮ ਵਿੱਚ ਹਰ ਸੰਭਵ ਸਹਿਯੋਗ ਦੇਵੇਗਾ ਅਤੇ ਪ੍ਰਸ਼ਾਸਨ ਦੇ ਨਾਲ ਮਿਲ ਕੇ ਸਮਾਜ ਨੂੰ ਨਸ਼ਾ ਰਹਿਤ ਬਣਾਉਣ ਲਈ ਯਤਨ ਕਰੇਗਾ | ਅੰਤ ਵਿੱਚ ਡਾ. ਸੁਭਾਸ਼ ਗੁਪਤਾ ਵੱਲੋਂ ਰਾਜਸਥਾਨ ਮੈਡੀਕਲ ਸੈਂਟਰ ਵਿੱਚ ਉਪਲਬਧ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ, ਜਦਕਿ ਡਾ. ਰਾਕੇਸ਼ ਮੀਣਾ, ਦਾਨਿਸ਼ ਗੁਲਜ਼ਾਰ ਨੇ ਦਿਲ ਦੀਆਂ ਬਿਮਾਰੀਆਂ ਅਤੇ ਉਨ੍ਹਾਂ ਦੇ ਇਲਾਜ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਮੀਟਿੰਗ ਦਾ ਸਮਾਪਨ ਧੰਨਵਾਦ ਪ੍ਰਸਤਾਵ ਨਾਲ ਕੀਤਾ ਗਿਆ | ਇਸ ਮੀਟਿੰਗ ਵਿੱਚ ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ ਬਲਾਕ ਟੋਹਾਣਾ ਦੇ ਪ੍ਰਧਾਨ ਗੁਰਦੀਪ ਸਿੰਘ ਢਿੱਲੋਂ, ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਣ ਅਰੋੜਾ, ਰਤੀਆ ਬਲਾਕ ਪ੍ਰਧਾਨ ਭਰਤ ਸਿੰਘ ਮੰਘੇੜਾ, ਬਲਾਕ ਕਮੇਟੀ ਮੈਂਬਰ ਸੁਖਵਿੰਦਰ ਤਲਵਾੜੀ, ਅਮਰੀਕ ਸਿੰਘ ਠਰਵੀ, ਸੰਦੀਪ ਖਾਨ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਟਰੱਸਟ ਦੇ ਸੂਬਾ ਪ੍ਰੈੱਸ ਪ੍ਰਵਕਤਾ ਰਘੁਬੀਰ ਜਾਂਗੜਾ-ਮਨਜੀਤ ਸਿੰਘ ਟੋਹਾਣਾ, ਜ਼ਿਲ੍ਹਾ ਫਤਿਹਾਬਾਦ ਕਮੇਟੀ ਦੇ ਉੱਪ ਪ੍ਰਧਾਨ ਮਹਾਂਵੀਰ ਧਾਰਸੂਲ, ਟੋਹਾਣਾ ਸ਼ਹਿਰੀ ਪ੍ਰਧਾਨ ਬਲਵਾਨ ਸੈਣੀ, ਭੂਨਾ ਬਲਾਕ ਪ੍ਰਧਾਨ ਰਾਮ ਸਿੰਘ ਬੁਵਾਨ, ਬਲਾਕ ਜਾਖਲ ਪ੍ਰਧਾਨ ਵਿਨੋਦ ਕੁਮਾਰ ਮਿਓਾਦ, ਬਲਾਕ ਜਨਰਲ ਸਕੱਤਰ ਰਮਨਦੀਪ ਸਿੰਘ ਢੇਰ, ਸੰਜੀਵ ਭਾਟੀਆ ਲਲੋਦਾ, ਸੁਰਿੰਦਰ ਅੱਕਾਂਵਾਲੀ, ਜਗਤ ਰਾਮ ਨੜੈਲ, ਬਲਵਾਨ ਠਰਵੀ, ਸੁਨੀਤ ਸ਼ਕਰਪੁਰਾ, ਰਘੁਬੀਰ ਧਾਰਸੂਲ, ਰਾਜਪਾਲ ਰਾਜੂ, ਜਗਸੀਰ ਅਮਾਨੀ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਅਤੇ ਟਰੱਸਟ ਦੇ ਅਹੁਦੇਦਾਰ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨੌਜਵਾਨ ਹੈਰੋਇਨ ਸਮੇਤ ਕਾਬੂ <br/> ਅਗਲੀ ਖ਼ਬਰ 22-04-26
Ad Position 24