ਜਲੰਧਰ, 21 ਅਪ੍ਰੈਲ (ਜਤਿੰਦਰ ਪੰਮੀ)- ਨਵੇਂ ਬਦਲ ਕੇ ਆਏ ਪੀ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਨੇ ਸੋਮਵਾਰ ਨੂੰ ਜਲੰਧਰ ਕਮਿਸਨਰੇਟ ਪੁਲਿਸ 'ਚ ਏ.ਸੀ.ਪੀ. ਸਪੈਸ਼ਲ ਬ੍ਰਾਂਚ ਵਜੋਂ ਚਾਰਜ ਸੰਭਾਲ ਲਿਆ ਹੈ | ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਇਸ ਤੋਂ ਪਹਿਲਾਂ ਡੀ.ਐੱਸ.ਪੀ ਤਪਾ, ਡੀ.ਐੱਸ.ਪੀ ਬੰਗਾ ਅਤੇ ਡੀ.ਐੱਸ.ਪੀ ਹੁਸ਼ਿਆਰਪੁਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ | ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਸੰਬੰਧਿਤ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਭ ਨੂੰ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ | ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਅਤੇ ਅਪਰਾਧ 'ਤੇ ਸ਼ਿਕੰਜਾ ਕੱਸਣਾ ਉਨ੍ਹਾਂ ਦੀ ਪ੍ਰਮੁੱਖ ਪਹਿਲ ਰਹੇਗੀ |