ਨਵੀਂ ਦਿੱਲੀ, 21 ਅਪ੍ਰੈਲ (ਜਗਤਾਰ ਸਿੰਘ)-ਮੁੱਖ ਮੰਤਰੀ ਰੇਖਾ ਗੁਪਤਾ ਨੇ ਅਰਵਿੰਦ ਕੇਜਰੀਵਾਲ ਦੀ ਰਿਕਯੂਜਲ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ ਦੇ ਜੱਜ ਸਵਰਨ ਕਾਂਤਾ ਸ਼ਰਮਾ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ ¢ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ 'ਤੇ ਪੋਸਟ ਕਰਦੇ ਹੋਏ ਲਿਖਿਆ ਕਿ ਦਿੱਲੀ ਹਾਈ ਕੋਰਟ ਦਾ ਫ਼ੈਸਲਾ ਜੋ 'ਆਪ' ਨੇਤਾ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ 'ਤੇ ਆਇਆ ਹੈ ਜਿਸ ਵਿਚ ਉਨ੍ਹਾਂ ਨੇ ਸਬੰਧਿਤ ਜੱਜ ਨੂੰ ਕੇਸ ਤੋਂ ਹਟਾਉਣ ਦੀ ਮੰਗ ਕੀਤੀ ਹੈ, ਇਹ ਫ਼ੈਸਲਾ ਇੱਕ ਸਾਫ਼ ਅਤੇ ਸਪਸ਼ਟ ਸੁਨੇਹਾ ਦਿੰਦਾ ਹੈ ਕਿ ਨਿਆਂਪਾਲਿਕਾ ਦੀ ਆਜ਼ਾਦੀ, ਨਿਰਪੱਖਤਾ ਅਤੇ ਮਾਣ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ ¢ ਮੁੱਖ ਮੰਤਰੀ ਨੇ ਕਿਹਾ ਕਿ ਜਨਤਾ ਸਮਝਦਾਰ ਹੈ ਅਤੇ ਸੰਸਥਾਗਤ ਅਖੰਡਤਾ ਪ੍ਰਤੀ ਆਪਣੀ ਡੂੰਘੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਇਨ੍ਹਾਂ ਘਟਨਾਵਾਂ 'ਤੇ ਨੇੜਿਓਾ ਨਜ਼ਰ ਰੱਖ ਰਹੀ ਹੈ ¢ ਅਸੀਂ ਇਸ ਫ਼ੈਸਲੇ ਦਾ ਪੂਰਾ ਸਤਿਕਾਰ ਕਰਦੇ ਹਾਂ ਅਤੇ ਨਿਆਂਪਾਲਿਕਾ ਵਿੱਚ ਆਪਣੇ ਅਟੁੱਟ ਵਿਸ਼ਵਾਸ ਨੂੰ ਦੁਹਰਾਉਂਦੇ ਹਾਂ¢ ਇਸੇ ਤਰ੍ਹਾਂ ਦਿੱਲੀ ਭਾਜਪਾ ਪ੍ਰਧਾਨ ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਵੀ ਜੱਜ ਸਵਰਨ ਕਾਂਤਾ ਸ਼ਰਮਾ ਵੱਲੋਂ ਸ਼ਰਾਬ ਘੁਟਾਲੇ ਵਿਰੁੱਧ ਸੀਬੀਆਈ ਦੀ ਅਪੀਲ ਦੀ ਸੁਣਵਾਈ ਨਾ ਕਰਨ ਲਈ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਨੂੰ ਖ਼ਾਰਜ ਕਰਨ ਦਾ ਸਵਾਗਤ ਕੀਤਾ ¢ ਸਚਦੇਵਾ ਨੇ ਕਿਹਾ ਕਿ ਜਸਟਿਸ ਸਵਰਨ ਕਾਂਤਾ ਦੇ ਫ਼ੈਸਲੇ ਵਿਚ ਕੀਤੀ ਗਈ ਹਰ ਟਿੱਪਣੀ ਨਾਲ ਉਹ (ਸਚਦੇਵਾ) ਪੂਰੀ ਤਰ੍ਹਾਂ ਸਹਿਮਤ ਹਨ ਅਤੇ ਜਿਸ ਤਰ੍ਹਾਂ ਦੀਆਂ ਨਿੱਜੀ ਟਿੱਪਣੀਆਂ ਪਿਛਲੇ ਦਿਨਾਂ ਵਿਚ ਅਰਵਿੰਦ ਕੇਜਰੀਵਾਲ ਨੇ ਕਿ ਇਹ ਸੁਭਾਵਕ ਰੂਪ ਵਿਚ ਕਿਸੀ ਵੀ ਜਸਟਿਸ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਰਹੀ ਹੈ ¢