18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸ਼ਾਲੀਮਾਰ ਬਾਗ਼ ਦੇ ਮਕਾਨ ਤੋੜਨ ਪ੍ਰਤੀ ਕੀਤਾ ਜ਼ੋਰਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 22-04-2026
ਨਵੀਂ ਦਿੱਲੀ, 21 ਅਪ੍ਰੈਲ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਾਲੀਮਾਰ ਬਾਗ਼ ਵਿਖੇ 157 ਮਕਾਨਾਂ ਨੂੰ ਤੋੜਨ ਵਿਰੁੱਧ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੇ ਨਿਵਾਸ 'ਤੇ ਲੋਕਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਹ ਪ੍ਰਦਰਸ਼ਨ ਅਖਿਲ ਭਾਰਤੀਯ ਮਹਿਲਾ ਸੰਸਕ੍ਰਿਤ ਸੰਗਠਨ ਦਿੱਲੀ ਦੇ ਬੈਨਰ ਹੇਠ ਕੀਤਾ ਗਿਆ | ਲੋਕਾਂ ਨੇ ਹੱਥਾਂ ਵਿਚ ਵੱਡਾ ਬੈਨਰ ਫੜਿਆ ਹੋਇਆ ਸੀ, ਜਿਸ 'ਤੇ ਲਿਖਿਆ ਹੋਇਆ ਸੀ ਕਿ-'ਸ਼ਾਲੀਮਾਰ ਬਾਗ਼ ਦੇ ਇਲਾਕੇ ਅਤੇ ਅਲੀ ਪਿੰਡ ਦੇ ਰਹਿਣ ਵਾਲੇ ਲੋਕਾਂ ਦੇ ਮਕਾਨ ਤੋੜਨ ਪ੍ਰਤੀ ਉਨ੍ਹਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ ਅਤੇ ਇਥੇ ਰਹਿਣ ਵਾਲੇ ਲੋਕ ਇਹ ਕਦੇ ਵੀ ਸਹਿਣ ਨਹੀਂ ਕਰਨਗੇ ਕਿ ਉਨ੍ਹਾਂ ਦੇ ਮਕਾਨਾਂ ਨੂੰ ਤੋੜਿਆ ਜਾਵੇ | ਇਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਔਰਤਾਂ ਨੇ ਹਿੱਸਾ ਲਿਆ ਅਤੇ ਸਾਰੇ ਪ੍ਰਦਰਸ਼ਨਕਾਰੀਆਂ ਨੇ ਉੱਚੀ ਆਵਾਜ਼ ਵਿਚ ਨਾਅਰੇ ਲਗਾਏ | ਲੋਕਾਂ ਦਾ ਕਹਿਣਾ ਸੀ ਕਿ ਸਰਕਾਰ ਗ਼ਰੀਬ ਲੋਕਾਂ ਦੇ ਘਰ ਤੋੜ ਕੇ ਉਨ੍ਹਾਂ ਨੂੰ ਬੇਘਰ ਕਰਨਾ ਚਾਹੁੰਦੀ ਹੈ ਅਤੇ ਉਹ ਜੇਕਰ ਬੇਘਰ ਹੋ ਗਏ ਤਾਂ ਉਹ ਆਪਣੇ ਪਰਿਵਾਰ ਨੂੰ ਲੈ ਕੇ ਕਿੱਥੇ ਜਾਣਗੇ, ਕਿਉਂਕਿ ਉਨ੍ਹਾਂ ਦੀ ਆਰਥਿਕ ਹਾਲਤ ਤਾਂ ਪਹਿਲਾਂ ਹੀ ਇੰਨੀ ਮਾੜੀ ਹੈ ਕਿ ਘਰ ਚਲਾਉਣਾ ਮੁਸ਼ਕਿਲ ਹੈ | ਇਹ ਪ੍ਰਦਰਸ਼ਨਕਾਰੀ ਵੀਰ ਬਾਜ਼ਾਰ, ਸ਼ਾਲੀਮਾਰ ਅਤੇ ਹੋਰ ਇਲਾਕਿਆਂ ਵਿਚੋਂ ਹੁੰਦੇ ਹੋਏ ਮੁੱਖ ਮੰਤਰੀ ਰੇਖਾ ਗੁਪਤਾ ਦੇ ਨਿਵਾਸ ਕੋਲ ਪੁੱਜੇ | ਪ੍ਰਦਰਸ਼ਨਕਾਰੀਆਂ ਦਾ ਇਹ ਵੀ ਕਹਿਣਾ ਸੀ ਕਿ ਉਨ੍ਹਾਂ ਨਾਲ ਨਿਆਂ ਕੀਤਾ ਜਾਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਲੂ ਪ੍ਰਤੀ ਦਿੱਲੀ ਦੇ ਹਸਪਤਾਲਾਂ ਨੇ ਕੀਤੀਆਂ ਤਿਆਰੀਆਂ ਅਗਲੀ ਖ਼ਬਰ ਗੁਰੂ ਸਾਹਿਬ ਦਾ ਦਿੱਤਾ ਸੰਦੇਸ਼ ਹਰ ਪਾਸੇ ਪੁੱਜਣਾ ਚਾਹੀਦਾ ਹੈ-ਅਵਿਨਾਸ਼ ਜਾਇਸਵਾਲ
Ad Position 24