18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਲੂ ਪ੍ਰਤੀ ਦਿੱਲੀ ਦੇ ਹਸਪਤਾਲਾਂ ਨੇ ਕੀਤੀਆਂ ਤਿਆਰੀਆਂ

Ad Position 21
No active advertisement
ਅਜੀਤ ਡੈਸਕ 22-04-2026
ਨਵੀਂ ਦਿੱਲੀ, 21 ਅਪ੍ਰੈਲ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਤਾਪਮਾਨ ਵਧਦਾ ਜਾ ਰਿਹਾ ਹੈ ਜਿਸ ਕਰਕੇ ਹੀਟ ਸਟਰੋਕ ਨਾਲ ਨਿਪਟਣ ਲਈ ਹਸਪਤਾਲਾਂ ਵਿਚ ਤਿਆਰੀਆਂ ਹੋ ਰਹੀਆਂ ਹਨ ਤਾਂ ਕਿ ਮਰੀਜ਼ਾਂ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ | ਦਿੱਲੀ ਦੇ ਡਾ. ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਤਿਆਰੀਆਂ ਜ਼ੋਰਾਂ 'ਤੇ ਹਨ | ਇਸ ਹਸਪਤਾਲ ਵਿਚ ਹੀਟ ਸਟਰੋਕ ਯੂਨਿਟ ਨੂੰ ਪੂਰੀ ਤਰ੍ਹਾਂ ਨਾਲ ਤਿਆਰ ਕਰ ਦਿੱਤਾ ਹੈ ਅਤੇ ਨਾਲ ਹੀ ਇਥੇ ਵਿਸ਼ੇਸ਼ ਟੱਬ ਦੀ ਵਿਵਸਥਾ ਕੀਤੀ ਗਈ ਹੈ, ਜਿਸ ਵਿਚ 150 ਲੀਟਰ ਪਾਣੀ ਅਤੇ ਬਰਫ਼ ਪਾਉਣ ਦਾ ਪ੍ਰਬੰਧ ਕੀਤਾ ਗਿਆ ਹੈ | ਟੱਬ ਵਿਚ ਮਰੀਜ਼ ਨੂੰ ਰੱਖਿਆ ਜਾਵੇਗਾ ਤਾਂ ਕਿ ਉਸ ਦੇ ਸਰੀਰ ਦਾ ਤਾਪਮਾਨ ਤੇਜ਼ੀ ਨਾਲ ਘੱਟ ਹੋ ਸਕੇ | ਇਸ ਤੋਂ ਇਲਾਵਾ ਜੇਕਰ ਮਰੀਜ਼ ਨੂੰ ਜ਼ਰੂਰਤ ਪੈਣ 'ਤੇ ਵੈਂਟੀਲੇਟਰ ਜਾਂ ਫਿਰ ਵਾਰਡ ਵਿਚ ਸ਼ਿਫਟ ਕੀਤਾ ਜਾਵੇਗਾ | ਇਸ ਤੋਂ ਇਲਾਵਾ ਟੈਕੋ ਤਕਨੀਕ ਦੁਆਰਾ ਮਰੀਜ਼ ਦਾ ਇਲਾਜ ਕਰਨ ਪ੍ਰਤੀ ਵੀ ਤਿਆਰੀ ਕੀਤੀ ਜਾ ਰਹੀ ਹੈ | ਦਿੱਲੀ ਦੇ ਗੁਰੂ ਤੇਗ ਬਹਾਦਰ ਹਸਪਤਾਲ, ਲੋਕ-ਨਾਇਕ ਹਸਪਤਾਲਾਂ ਤੋਂ ਇਲਾਵਾ ਹੋਰਨਾਂ ਸਰਕਾਰੀ ਹਸਪਤਾਲਾਂ ਵਿਚ ਲੂ ਨਾਲ ਨਿਪਟਣ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਡਾਕਟਰ, ਨਰਸਾਂ ਤੇ ਹੋਰ ਸਟਾਫ਼ ਵੀ ਪੂਰੀ ਤਿਆਰੀ ਵਿਚ ਹੈ | ਉਧਰ ਦੂਸਰੇ ਪਾਸੇ ਡਾਕਟਰਾਂ ਨੇ ਖ਼ਾਸ ਕਰਕੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਦਾ ਇਸ ਮੌਸਮ ਵਿਚ ਖ਼ਾਸ ਤੌਰ 'ਤੇ ਧਿਆਨ ਰੱਖਣ |
Ad Position 22
No active advertisement
ਪਿਛਲੀ ਖ਼ਬਰ ਮੋਮੋਜ਼ ਖਾਣ ਨਾਲ 10 ਬੱਚਿਆਂ ਦੀ ਸਿਹਤ ਵਿਗੜੀ ਅਗਲੀ ਖ਼ਬਰ ਸ਼ਾਲੀਮਾਰ ਬਾਗ਼ ਦੇ ਮਕਾਨ ਤੋੜਨ ਪ੍ਰਤੀ ਕੀਤਾ ਜ਼ੋਰਦਾਰ ਪ੍ਰਦਰਸ਼ਨ
Ad Position 24