05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸੀ.ਟੀ.ਐਮ. ਗੌਰਵ ਗੁਪਤਾ ਨੇ ਭੱਟੂ ਮੰਡੀ ਦਾ ਨਿਰੀਖਣ ਕੀਤਾ

Ad Position 21
No active advertisement
ਅਜੀਤ ਡੈਸਕ 23-04-2026
ਫ਼ਤਿਹਾਬਾਦ, 22 ਅਪ੍ਰੈਲ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ ਕਣਕ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਦੀ ਅਗਵਾਈ ਹੇਠ ਸਾਰੀਆਂ ਮੰਡੀਆਂ ਅਤੇ ਖ਼ਰੀਦ ਕੇਂਦਰਾਂ 'ਤੇ ਸਥਾਪਿਤ ਨਿਯਮਾਂ ਅਨੁਸਾਰ ਖ਼ਰੀਦ ਤੇ ਕਟਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ | ਇਸ ਉਦੇਸ਼ ਲਈ ਨਿਯੁਕਤ ਨੋਡਲ ਅਧਿਕਾਰੀ ਖੇਤਾਂ 'ਚ ਸਰਗਰਮ ਰਹਿ ਕੇ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕਰ ਰਹੇ ਹਨ | ਇਸ ਕ੍ਰਮ 'ਚ ਸੀ.ਟੀ.ਐਮ. ਗੌਰਵ ਗੁਪਤਾ ਨੇ ਭੱਟੂ ਦੀ ਅਨਾਜ ਮੰਡੀ ਦਾ ਦੌਰਾ ਕਰਦਿਆਂ ਖ਼ਰੀਦ ਅਤੇ ਲਿਫ਼ਟਿੰਗ ਪ੍ਰਬੰਧਾਂ ਦਾ ਨਿਰੀਖਣ ਕੀਤਾ | ਉਨ੍ਹਾਂ ਫ਼ਸਲ ਦੀ ਆਮਦ, ਤੋਲ, ਲਿਫ਼ਟਿੰਗ ਅਤੇ ਸਟੋਰੇਜ ਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਵਾਢੀ 'ਚ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਸਾਰੀਆਂ ਪ੍ਰਕਿਰਿਆਵਾਂ ਸਮੇਂ ਸਿਰ ਪੂਰੀਆਂ ਕੀਤੀਆਂ ਜਾਣ | ਉਨ੍ਹਾਂ ਸਪਸ਼ਟ ਕੀਤਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ ਅਤੇ ਸਾਰੇ ਲੋੜੀਂਦੇ ਪ੍ਰਬੰਧ ਮੌਕੇ 'ਤੇ ਹੀ ਕੀਤੇ ਜਾਣ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਨੋਡਲ ਅਫ਼ਸਰ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਨਿਯਮਿਤ ਤੌਰ 'ਤੇ ਮੰਡੀਆਂ ਦਾ ਦੌਰਾ ਕਰ ਰਹੇ ਹਨ | ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਮੌਕੇ 'ਤੇ ਮੌਜੂਦ ਰਹਿਣ ਅਤੇ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਤਾਂ ਜੋ ਖ਼ਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਰਹਿ ਸਕੇ | ਸੀ.ਟੀ.ਐਮ. ਗੌਰਵ ਗੁਪਤਾ ਨੇ ਸਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਵੇਚਣ 'ਚ ਕੋਈ ਅਸੁਵਿਧਾ ਨਹੀਂ ਆਉਣੀ ਚਾਹੀਦੀ ਅਤੇ ਸਾਰੀ ਪ੍ਰਕਿਰਿਆ ਪਾਰਦਰਸ਼ੀ ਤੇ ਯੋਜਨਾਬੱਧ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਧਰਤੀ ਦਿਵਸ 'ਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਅਗਲੀ ਖ਼ਬਰ ਪਾਕਿ ਤੋਂ ਈਰਾਨ 'ਚ ਘੁਸਪੈਠ ਕਰਨ ਵਾਲੇ ਜੈਸ਼ ਅਲ-ਅਦਲ ਸਮੂਹ ਦੇ ਦਰਜਨਾਂ ਅੱਤਵਾਦੀ ਹਲਾਕ
Ad Position 24