05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਧਰਤੀ ਦਿਵਸ 'ਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 23-04-2026
ਸਿਰਸਾ, 22 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਮਾਡਲ ਸੰਸਕਿ੍ਤੀ ਸੀਨੀਅਰ ਸੈਕੰਡਰੀ ਸਕੂਲ ਬੱਪਾਂ ਦੇ ਵਿਹੜੇ ਵਿੱਚ ਧਰਤੀ ਦਿਵਸ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਰੱਖਿਆ, ਰੁੱਖ ਲਗਾਉਣ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ | ਅਧਿਆਪਕ ਨਰੇਸ਼ ਕੁਮਾਰ ਗਰੋਵਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਰ ਕਿਸੇ ਨੂੰ ਆਪਣੇ ਜੀਵਨ ਕਾਲ ਵਿੱਚ ਘੱਟੋ-ਘੱਟ ਇੱਕ ਰੁੱਖ ਲਗਾਉਣਾ ਚਾਹੀਦਾ ਹੈ | ਉਨ੍ਹਾਂ ਨੇ ਬੱਚਿਆਂ ਨੂੰ ਘਰ ਵਿੱਚ ਖੁਸ਼ੀ ਦਾ ਮੌਕਾ ਹੋਣ 'ਤੇ ਇੱਕ ਰੁੱਖ ਲਗਾਉਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਭਾਵੇਂ ਜਨਮਦਿਨ ਹੋਵੇ ਜਾਂ ਕੋਈ ਖਾਸ ਮੌਕਾ ਉਹ ਇੱਕ ਰੁੱਖ ਜਰੂਰ ਲਾਉਣ | ਇਹ ਨਾ ਸਿਰਫ਼ ਵਾਤਾਵਰਣ ਦੀ ਰੱਖਿਆ ਕਰੇਗਾ ਬਲਕਿ ਧਰਤੀ ਪ੍ਰਤੀ ਸਾਡੀ ਜ਼ਿੰਮੇਵਾਰੀ ਨੂੰ ਵੀ ਵਧਾਏਗਾ | ਧਰਤੀ ਦਿਵਸ ਹਰ ਸਾਲ 22 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ | ਇਸਦੀ ਸ਼ੁਰੂਆਤ ਪਹਿਲੀ ਵਾਰ 1970 ਵਿੱਚ ਵਾਤਾਵਰਣ ਸੁਰੱਖਿਆ, ਪ੍ਰਦੂਸ਼ਣ, ਪਾਣੀ ਦੀ ਸੰਭਾਲ ਅਤੇ ਰੁੱਖ ਲਗਾਉਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੀਤੀ ਗਈ ਸੀ | ਧਰਤੀ ਦਿਵਸ ਮਨਾਉਣ ਦਾ ਮੁੱਖ ਕਾਰਨ ਲੋਕਾਂ ਨੂੰ ਇਹ ਸਮਝਾਉਣਾ ਹੈ ਕਿ ਧਰਤੀ ਸਾਡਾ ਇੱਕੋ-ਇੱਕ ਘਰ ਹੈ ਅਤੇ ਇਸਦੀ ਰੱਖਿਆ ਕਰਨਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ | ਵਧਦੇ ਪ੍ਰਦੂਸ਼ਣ, ਜੰਗਲਾਂ ਦੀ ਕਟਾਈ, ਪਾਣੀ ਦੀ ਕਮੀ ਅਤੇ ਗਲੋਬਲ ਵਾਰਮਿੰਗ ਵਰਗੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਇਹ ਦਿਨ ਹੋਰ ਵੀ ਮਹੱਤਵਪੂਰਨ ਹੋ ਗਿਆ ਹੈ | ਧਰਤੀ ਦਿਵਸ ਦਾ ਉਦੇਸ਼ ਲੋਕਾਂ ਵਿੱਚ ਹੋਰ ਰੁੱਖ ਲਗਾਉਣ, ਪਾਣੀ ਦੀ ਸੰਭਾਲ ਕਰਨ, ਪਲਾਸਟਿਕ ਦੀ ਘੱਟ ਵਰਤੋਂ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦੀ ਇੱਛਾ ਪੈਦਾ ਕਰਨਾ ਹੈ |
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਕੈਬਨਿਟ ਦੀ ਮੀਟਿੰਗ 27 ਨੰੂ, ਬੁਲਾਇਆ ਜਾਵੇਗਾ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ- ਮੁੱਖ ਮੰਤਰੀ ਨਾਇਬ... ਅਗਲੀ ਖ਼ਬਰ ਸੀ.ਟੀ.ਐਮ. ਗੌਰਵ ਗੁਪਤਾ ਨੇ ਭੱਟੂ ਮੰਡੀ ਦਾ ਨਿਰੀਖਣ ਕੀਤਾ
Ad Position 24