05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਜਾਖ਼ਲ ਮੰਡੀ 'ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਨੇ ਸਰਕਾਰ ਦੀ 'ਸਵੱਛ ਭਾਰਤ ਮੁਹਿੰਮ' ਦੀ ਖੋਲ੍ਹੀ ਪੋਲ

Ad Position 21
No active advertisement
ਅਜੀਤ ਡੈਸਕ 23-04-2026
ਟੋਹਾਣਾ, 22 ਅਪ੍ਰੈਲ (ਮਨਜੀਤ ਸਿੰਘ) - ਜਾਖ਼ਲ ਮੰਡੀ ਵਿੱਚ ਇੱਕ ਪਾਸੇ ਸਫ਼ਾਈ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਜਦਕਿ ਦੂਜੇ ਪਾਸੇ ਰਿਹਾਇਸ਼ੀ ਇਲਾਕਿਆਂ ਦੇ ਵਿਚਕਾਰ ਹੀ ਕੂੜੇ ਦੇ ਢੇਰ ਲੱਗੇ ਹੋਏ ਹਨ | ਇਹ ਹਾਲਤ ਸਿਰਫ਼ ਗੰਦਗੀ ਹੀ ਨਹੀਂ, ਸਗੋਂ 'ਸਵੱਛ ਭਾਰਤ ਮੁਹਿੰਮ' ਦੇ ਵਿਰੁੱਧ ਪ੍ਰਸ਼ਾਸਨਿਕ ਲਾਪਰਵਾਹੀ ਦਾ ਸਾਫ਼ ਸਬੂਤ ਵੀ ਹੈ | ਹਾਲਾਤ ਇੱਥੋਂ ਤੱਕ ਪਹੁੰਚ ਗਏ ਹਨ ਕਿ ਗਾਵਾਂ ਵੀ ਇਸ ਗੰਦਗੀ ਵਿੱਚ ਮੂੰਹ ਮਾਰਦੀਆਂ ਨਜ਼ਰ ਆ ਰਹੀਆਂ ਹਨ, ਜੋ ਸਿਹਤ ਲਈ ਹੋਰ ਵੀ ਖ਼ਤਰਨਾਕ ਸਥਿਤੀ ਪੈਦਾ ਕਰ ਰਹੀ ਹੈ | ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਕੂੜੇ ਤੋਂ ਉੱਠ ਰਹੀ ਬਦਬੂ ਕਾਰਨ ਜੀਣਾ ਮੁਸ਼ਕਲ ਹੋ ਗਿਆ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਰਿਹਾ ਹੈ | ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਸੰਬੰਧਿਤ ਅਧਿਕਾਰੀ ਇਸ ਮਾਮਲੇ ਵੱਲ ਧਿਆਨ ਨਹੀਂ ਦੇ ਰਹੇ | ਸਥਾਨਕ ਲੋਕਾਂ ਨੇ ਪ੍ਰਸ਼ਾਸਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਨਗਰ ਪਾਲਿਕਾ ਆਪਣੀ ਜ਼ਿੰਮੇਵਾਰੀ ਕਦੋਂ ਨਿਭਾਏਗੀ ਅਤੇ ਕੂੜਾ ਉਠਾਉਣ ਵਾਲੇ ਠੇਕੇਦਾਰ 'ਤੇ ਕਾਰਵਾਈ ਕਦੋਂ ਕੀਤੀ ਜਾਵੇਗੀ | ਲੋਕਾਂ ਨੇ ਮੰਗ ਕੀਤੀ ਹੈ ਕਿ ਸਬੰਧਤ ਮਹਿਕਮੇ ਵੱਲੋਂ ਜਲਦੀ ਤੋਂ ਜਲਦੀ ਇਲਾਕੇ ਦੀ ਸਫ਼ਾਈ ਕਰਵਾਈ ਜਾਵੇ, ਉਨ੍ਹਾਂ ਨੂੰ ਆ ਰਹੀ ਪ੍ਰੇਸ਼ਾਨੀ ਨੂੰ ਦੂਰ ਕੀਤਾ ਜਾਵੇ ਤਾਂ ਜੋ ਰਿਹਾਇਸ਼ੀ ਇਲਾਕਿਆਂ ਵਿੱਚ ਸਾਫ਼-ਸੁਥਰਾ ਮਾਹੌਲ ਬਣ ਸਕੇ |
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੇ ਵਧੀਕ ਸਕੱਤਰ ਨੇ ਹੈਲਨ ਕੈਲਰ ਅਤੇ ਪ੍ਰਯਾਸ ਸਕੂਲਾਂ ਦਾ ਕੀਤਾ ਨਿਰੀਖਣ... ਅਗਲੀ ਖ਼ਬਰ ਵਾਤਾਵਰਨ ਤੇ ਜੰਗਲੀ ਜੀਵਾਂ ਦੀ ਰੱਖਿਆ ਲਈ ਬਣੋ ਜਾਗਰੂਕ- ਨਵਜੋਤ ਸਿੰਘ ਢਿੱਲੋਂ
Ad Position 24