ਨਵੀਂ ਦਿੱਲੀ,22 ਅਪ੍ਰੈਲ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਅਪੀਲ ਕੀਤੀ ਹੈ ਕਿ ਆਟੋ ਰਿਕਸ਼ਾ ਅਤੇ ਟੈਕਸੀ ਚਾਲਕਾਂ ਦੇ ਲਈ ਮਰਾਠੀ ਭਾਸ਼ਾ ਦਾ ਗਿਆਨ ਲਾਜ਼ਮੀ ਕਰਨ ਵਾਲੇ ਫ਼ੈਸਲੇ 'ਤੇ ਮੁੜ ਵਿਚਾਰ ਕੀਤਾ ਜਾਵੇ ¢ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਸਥਾਨਕ ਭਾਸ਼ਾ ਦੀ ਸਿਖਲਾਈ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਸਕਦੇ ਹਨ ਪਰ ਜਿਸ ਨੂੰ ਮਰਾਠੀ ਭਾਸ਼ਾ ਦਾ ਗਿਆਨ ਨਹੀਂ ਹੋਵੇਗਾ,ਉਸ ਦਾ ਲਾਇਸੈਂਸ ਰੱਦ ਕਰਨ ਦੇ ਫ਼ੈਸਲੇ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ¢ ਉਨ੍ਹਾਂ ਕਿਹਾ ਕਿ ਵੱਖ-ਵੱਖ ਸ਼ਹਿਰਾਂ ਤੋਂ ਲੋਕ ਦੂਜੇ ਸ਼ਹਿਰਾਂ ਵਿਚ ਜਾ ਕੇ ਆਟੋ ਰਿਕਸ਼ਾ ਤੇ ਟੈਕਸੀ ਚਲਾਉਂਦੇ ਹਨ ਪਰ ਇਹ ਜ਼ਰੂਰੀ ਨਹੀਂ ਹੁੰਦਾ ਕਿ ਦੂਜੇ ਸ਼ਹਿਰ ਜਾਣ ਵਾਲੇ ਡਰਾਈਵਰ ਨੂੰ ਉਸ ਦੀ ਖੇਤਰੀ ਭਾਸ਼ਾ ਦਾ ਲਾਜ਼ਮੀ ਗਿਆਨ ਹੋਵੇ ¢ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮਹਾਰਾਸ਼ਟਰ ਦੀ ਤਰਜ਼ 'ਤੇ ਹੋਰਨਾ ਸੂਬਿਆਂ ਨੇ ਵੀ ਆਪਣੀ ਭਾਸ਼ਾ ਦੇ ਗਿਆਨ ਸਬੰਧੀ ਫ਼ੈਸਲੇ ਨੂੰ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਤਾਂ ਦੇਸ਼ ਭਰ ਵਿਚ ਆਟੋ-ਟੈਕਸੀ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ¢ ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਲਾਇਸੈਂਸ ਰੱਦ ਕਰਨ ਦੇ ਫ਼ੈਸਲੇ 'ਤੇ ਉਹ ਮੁੜ ਵਿਚਾਰ ਕਰੇ ¢