12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਿਸ਼ਵ ਧਰਤੀ ਦਿਵਸ 'ਤੇ ਐਸ.ਪੀ. ਨਿਕਿਤਾ ਖੱਟਰ ਨੇ ਨਸ਼ਿਆਂ ਤੋਂ ਦੂਰ ਰਹਿਣ ਤੇ ਸਾਈਬਰ ਅਪਰਾਧ ਵਿਰੁੱਧ ਸੁਚੇਤ ਕੀਤਾ

Ad Position 21
No active advertisement
ਅਜੀਤ ਡੈਸਕ 24-04-2026
ਟੋਹਾਣਾ, 23 ਅਪ੍ਰੈਲ (ਮਨਜੀਤ ਸਿੰਘ) - ਪੁਲਿਸ ਸੁਪਰਡੈਂਟ, ਸ਼੍ਰੀਮਤੀ ਨਿਕਿਤਾ ਖੱਟਰ, ਆਈ.ਪੀ.ਐਸ. ਨੇ ਵਿਸ਼ਵ ਧਰਤੀ ਦਿਵਸ ਦੇ ਮੌਕੇ 'ਤੇ ਚੰਦੜ੍ਹ ਕਲਾਂ ਪਿੰਡ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦੜ੍ਹ ਕਲਾਂ ਵਿਖੇ ਇੱਕ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਕੂਲੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ, ਸਾਈਬਰ ਅਪਰਾਧ ਦੇ ਵਧ ਰਹੇ ਖ਼ਤਰੇ ਅਤੇ ਰੋਕਥਾਮ ਉਪਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਾਈਬਰ ਅਪਰਾਧ ਪ੍ਰਤੀ ਸੁਚੇਤ ਅਤੇ ਜਾਗਰੂਕ ਰਹਿਣ ਦੀ ਅਪੀਲ ਕੀਤੀ | ਨੌਜਵਾਨਾਂ ਨੂੰ ਜੀਵਨ ਦੇ ਟੀਚੇ ਨਿਰਧਾਰਿਤ ਕਰਨ ਅਤੇ ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਦਿ੍ੜ੍ਹਤਾ ਨਾਲ ਉਨ੍ਹਾਂ ਦਾ ਪਿੱਛਾ ਕਰਨ ਲਈ ਉਤਸ਼ਾਹਿਤ ਕੀਤਾ | ਵਾਤਾਵਰਨ ਸੁਰੱਖਿਆ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਉਤਸ਼ਾਹਿਤ ਕੀਤਾ | ਇਸ ਸਮੇਂ ਵਾਤਾਵਰਨ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੇ ਇੱਕ ਰੁੱਖ ਵੀ ਲਗਾਇਆ | ਇਸ ਸਮਾਗਮ ਵਿੱਚ ਟੋਹਾਣਾ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਜੈ ਭਗਵਾਨ, ਸਦਰ ਟੋਹਾਣਾ ਇੰਚਾਰਜ ਸਬ-ਇੰਸਪੈਕਟਰ ਸ਼ਾਦੀ ਰਾਮ, ਸਕੂਲ ਸਟਾਫ਼ ਅਤੇ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਨੇ ਪੁਲਿਸ ਟੀਮ ਨਾਲ ਦੁਕਾਨਾਂ ਅੱਗੋਂ ਕਬਜ਼ੇ ਹਟਵਾਏ ਅਗਲੀ ਖ਼ਬਰ ਫੈਕਟਰੀ ਮਜ਼ਦੂਰਾਂ ਦੇ ਸੰਘਰਸ਼ ਦੇ ਸਮਰਥਨ ਵਿਚ ਡਿਪਟੀ ਕਮਿਸ਼ਨਰ ਸੌਂਪਿਆ ਮੰਗ-ਪੱਤਰ
Ad Position 24