12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਰਤੀਆ ਖੇਤਰ ਦੇ ਸਮਾਜ ਸੇਵੀ ਪ੍ਰਮੋਦ ਬਾਂਸਲ ਭਾਜਪਾ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 24-04-2026
ਰਤੀਆ, 23 ਅਪ੍ਰੈਲ (ਬੇਅੰਤ ਕੌਰ ਮੰਡੇਰ)-ਰਤੀਆ ਅਗਰਵਾਲ ਸਭਾ ਦੇ ਪ੍ਰਧਾਨ ਤੇ ਪ੍ਰਮੁੱਖ ਸਮਾਜ ਸੇਵੀ ਪ੍ਰਮੋਦ ਬਾਂਸਲ ਆਪਣੇ ਸਮਰਥਕਾਂ ਸਮੇਤ ਫ਼ਤਿਹਾਬਾਦ ਸਥਿਤ ਭਾਜਪਾ ਦਫ਼ਤਰ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਗਏ ਹਨ | ਜ਼ਿਲ੍ਹਾ ਪ੍ਰਧਾਨ ਪ੍ਰਵੀਨ ਜੌੜਾ, ਜ਼ਿਲ੍ਹਾ ਇੰਚਾਰਜ ਸੁਰੇਂਦਰ ਆਰੀਆ, ਡੱਬਵਾਲੀ ਭਾਜਪਾ ਪ੍ਰਧਾਨ ਰੇਣੂ ਸ਼ਰਮਾ ਅਤੇ ਰਤੀਆ ਮੰਡਲ ਪ੍ਰਧਾਨ ਅੰਕਿਤ ਸਿੰਗਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਪ੍ਰੋਗਰਾਮ ਦੌਰਾਨ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਜੌੜਾ ਨੇ ਪ੍ਰਮੋਦ ਬਾਂਸਲ ਨੂੰ ਪਾਰਟੀ ਦਾ ਪਟਕਾ ਪਹਿਨਾ ਕੇ ਰਸਮੀ ਤੌਰ 'ਤੇ ਭਾਜਪਾ 'ਚ ਸ਼ਾਮਿਲ ਕੀਤਾ | ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਮੋਦ ਬਾਂਸਲ ਤਜਰਬੇਕਾਰ, ਮਿਹਨਤੀ ਅਤੇ ਲੋਕ ਭਲਾਈ ਲਈ ਸਮਰਪਿਤ ਸਮਾਜ ਸੇਵਕ ਹਨ | ਉਨ੍ਹਾਂ ਦੇ ਪਾਰਟੀ 'ਚ ਸ਼ਾਮਿਲ ਹੋਣ ਨਾਲ ਨਾ ਸਿਰਫ਼ ਸੰਗਠਨ ਮਜ਼ਬੂਤ ਹੋਵੇਗਾ ਸਗੋਂ ਰਤੀਆ ਖੇਤਰ 'ਚ ਭਾਜਪਾ ਦਾ ਸਮਰਥਨ ਆਧਾਰ ਹੋਰ ਵੀ ਮਜ਼ਬੂਤ ਹੋਵੇਗਾ | ਆਗੂਆਂ ਨੇ ਕਿਹਾ ਕਿ ਪਾਰਟੀ ਸਮਾਜ ਸੇਵਾ ਰਾਹੀਂ ਜਨਤਾ ਵਿਚ ਮਜ਼ਬੂਤ ਮੌਜੂਦਗੀ ਰੱਖਣ ਵਾਲੇ ਵਿਅਕਤੀਆਂ ਨੂੰ ਲਗਾਤਾਰ ਜੋੜ ਰਹੀ ਹੈ | ਪ੍ਰਮੋਦ ਬਾਂਸਲ ਦਾ ਤਜਰਬਾ ਅਤੇ ਜਨ ਸੰਪਰਕ ਬਿਨਾਂ ਸ਼ੱਕ ਸੰਗਠਨ ਨੂੰ ਨਵੀਂ ਊਰਜਾ ਪ੍ਰਦਾਨ ਕਰਨਗੇ | ਪ੍ਰਮੋਦ ਬਾਂਸਲ ਨੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਹ ਫ਼ੈਸਲਾ ਲਿਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਹਿਤਾਂ 'ਚ ਪੂਰੀ ਵਫ਼ਾਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ ਅਤੇ ਸੰਗਠਨ ਨੂੰ ਮਜ਼ਬੂਤ ਕਰਨ 'ਚ ਕੋਈ ਕਸਰ ਨਹੀਂ ਛੱਡਣਗੇ | ਪ੍ਰਮੋਦ ਬਾਂਸਲ ਅਗਰਵਾਲ ਸਭਾ ਦੇ ਪ੍ਰਧਾਨ ਤੋਂ ਇਲਾਵਾ ਵੱਖ-ਵੱਖ ਸਮਾਜਿਕ ਸੰਗਠਨਾਂ ਨਾਲ ਵੀ ਜੁੜੇ ਹੋਏ ਹਨ |
Ad Position 22
No active advertisement
ਪਿਛਲੀ ਖ਼ਬਰ ਬਰਿੰਦਰ ਕੁਮਾਰ ਗੋਇਲ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਕਿਹਾ <br/> ਅਗਲੀ ਖ਼ਬਰ ਐੱਸ.ਡੀ.ਐੱਮ. ਨੇ ਪੁਲਿਸ ਟੀਮ ਨਾਲ ਦੁਕਾਨਾਂ ਅੱਗੋਂ ਕਬਜ਼ੇ ਹਟਵਾਏ
Ad Position 24