11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ-ਢੀਂਡਸਾ <br/>

Ad Position 21
No active advertisement
ਅਜੀਤ ਡੈਸਕ 24-04-2026
ਚੁਗਿੱਟੀ/ਜੰਡੂਸਿੰਘਾ, 23 ਅਪ੍ਰੈਲ (ਨਰਿੰਦਰ ਲਾਗੂ)-ਬੁੱਧਵਾਰ ਨੂੰ ਸ਼੍ਰੋਮਣੀ ਅਕੱਲੀ ਦਲ ਜਲੰਧਰ ਹਲਕਾ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਮੁਹੱਲਾ ਉਪਕਾਰ ਨਗਰ ਵਾਰਡ ਨੰ: 74 'ਚ ਸਥਿਤ ਲਾਲ ਚੰਦ ਦੇ ਗ੍ਰਹਿ ਵਿਖੇ ਇਕ ਬੈਠਕ ਕੀਤੀ ਗਈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਵਿਚ ਮਜ਼ਬੂਤ ਕਰਨ ਲਈ ਹਰ ਮੁਹੱਲੇ ਵਿਚ ਹਰ ਵਰਗ ਦੇ ਲੋਕਾਂ ਨੂੰ ਲਾਮਬੰਦ ਕਰਨ ਲਈ ਵਿਉਂਤਬੰਦੀ ਤਿਆਰ ਕੀਤੀ ਗਈ | ਇਸ ਮੌਕੇ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ, ਪੰਜਾਬ ਦੇ ਵਿਕਾਸ, ਅਮਨ, ਸ਼ਾਂਤੀ ਭਾਈਚਾਰਕ ਸਾਂਝ ਦਾ ਹਮੇਸ਼ਾ ਮੁੱਦਈ ਰਿਹਾ ਹੈ | ਜਿਸ ਉੱਤੇ ਅੱਜ ਪੰਜਾਬ ਦੀ ਜਨਤਾ ਨੂੰ ਬਹੁਤ ਜ਼ਿਆਦਾ ਮਾਣ ਹੈ | ਅੱਜ ਵਿਰੋਧੀ ਪਾਰਟੀਆਂ ਦੇ ਵਿਰੋਧ ਦੇ ਬਾਵਜੂਦ ਵੀ ਲੋਕ ਆਪਣੀ ਖੇਤਰੀ ਪਾਰਟੀ ਨੂੰ ਮੁੜ ਪੰਜਾਬ ਦੀ ਧਰਤੀ 'ਤੇ 2027 'ਚ ਵਾਗਡੋਰ ਸੰਭਾਲਣ ਲਈ ਤਿਆਰ ਹਨ | ਹਰ ਵਰਗ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ | ਇਸ ਮੌਕੇ ਸੀਨੀ: ਆਗੂ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਪੰਜਾਬ ਦਾ ਵਿਕਾਸ ਹਵਾ ਵਾਂਗ ਕਿੱਧਰੇ ਖੰਭ ਲਾ ਕੇ ਉੱਡ ਚੁੱਕਾ ਹੈ | ਇੱਥੇ ਸਰਕਾਰਾਂ ਵਲੋਂ ਵੱਡੇ-ਵੱਡੇ ਬੋਰਡ ਲਗਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ | ਪਰ ਮੈਦਾਨ ਪੱਧਰ 'ਤੇ ਵਿਕਾਸ ਕਿਧਰੇ ਵਿਖਾਈ ਨਹੀਂ ਦੇ ਰਿਹਾ | ਇਸ ਮੌਕੇ ਦਲਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲਾਲ ਚੰਦ ਸਰਕਲ ਐੱਸ.ਸੀ. ਵਿੰਗ, ਪ੍ਰਧਾਨ ਜਗਜੀਤ ਸਿੰਘ ਖਾਲਸਾ, ਮਹਿੰਦਰ ਸਿੰਘ, ਓਮ ਪ੍ਰਕਾਸ਼, ਬਹਾਦਰ ਸਿੰਘ, ਪ੍ਰਗਟ ਸਿੰਘ ਲਹੌਰੀਆ, ਤਜਿੰਦਰ ਸਿੰਘ ਉੱਭੀ ਸੀਨੀਅਰ ਮੀਤ ਪ੍ਰਧਾਨ, ਸੁਖਚੈਨ ਸਿੰਘ ਫੌਜੀ, ਗੁਰਪ੍ਰੀਤ ਸਿੰਘ ਮਿੱਕੀ, ਪ੍ਰਭਜੋਤ ਸਿੰਘ, ਜੁਗਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਰਜਿੰਦਰ ਬੇਰੀ ਦੀ ਮਿਹਨਤ ਰੰਗ ਲਿਆਈ ਅਗਲੀ ਖ਼ਬਰ ਦੋਆਬਾ ਖ਼ਾਲਸਾ ਸਕੂਲ ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਡੀ.ਸੀ. ਨਾਲ ਮੁਲਾਕਾਤ
Ad Position 24