11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਕਾਂਗਰਸੀ ਆਗੂ ਰਾਜੀਵ ਸ਼ੁਕਲਾ ਵਲੋਂ ਦੂਸਰੀ ਵਾਰ ਨਾਰੀ ਨਿਕੇਤਨ ਜਲੰਧਰ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 24-04-2026
ਜਲੰਧਰ, 23 ਅਪ੍ਰੈਲ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸੰਸਦ ਮੈਂਬਰ ਸ੍ਰੀ ਰਾਜੀਵ ਸ਼ੁਕਲਾ ਵਲੋਂ ਅੱਜ ਨਾਰੀ ਨਿਕੇਤਨ ਜਲੰਧਰ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ ਗਿਆ | ਇਹ ਉਨ੍ਹਾਂ ਦਾ ਦੂਸਰਾ ਦੌਰਾ ਸੀ ਤੇ ਇਸ ਦੌਰਾਨ ਉਨ੍ਹਾਂ ਜਿੱਥੇ ਨਾਰੀ ਨਿਕੇਤਨ ਦੇ ਬੱਚਿਆਂ ਨੂੰ ਮਿਲ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ, ਉ੍ਰਥੇ ਪ੍ਰਬੰਧਕਾਂ ਵਲੋਂ ਬੱਚਿਆਂ ਤੇ ਖਾਸ ਕਰਕੇ ਲੜਕੀਆਂ ਦੀ ਬਿਹਤਰੀ ਅਤੇ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਵੀ ਸਰਾਹਿਆ | ਇਸ ਤੋਂ ਪਹਿਲਾਂ ਨਾਰੀ ਨਿਕੇਤਨ ਪੁੱਜਣ 'ਤੇ ਸ੍ਰੀ ਰਾਜੀਵ ਸ਼ੁਕਲਾ ਦਾ ਨਾਰੀ ਨਿਕੇਤਨ ਟਰੱਸਟ ਦੀ ਜਨਰਲ ਸਕੱਤਰ ਸ੍ਰੀਮਤੀ ਗੁਰਜੋਤ ਕੌਰ ਅਤੇ ਟਰੱਸਟੀ ਸ੍ਰੀਮਤੀ ਸੀਮਾ ਚੋਪੜਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਜ਼ਮੀਲ ਦੁਬਈ ਵੀ ਮੌਜੂਦ ਸਨ | ਇਸ ਮੌਕੇ ਸ੍ਰੀ ਰਾਜੀਵ ਸ਼ੁਕਲਾ ਨੇ ਨਾਰੀ ਨਿਕੇਤਨ ਦੇ ਬੱਚਿਆਂ ਨਾਲ ਕਾਫੀ ਸਮਾਂ ਬਿਤਾਇਆ ਅਤੇ ਉਨ੍ਹਾਂ ਦੀ ਜ਼ਿੰਦਗੀ ਬਾਰੇ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ਉਨ੍ਹਾਂ ਭਾਵੁਕ ਹੁੰਦਿਆਂ ਬੱਚਿਆਂ ਨੂੰ ਜ਼ਿੰਦਗੀ ਦੀਆਂ ਔਕੜਾਂ ਤੋਂ ਸਬਕ ਸਿੱਖ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਫਲਤਾ ਦਾ ਕੋਈ 'ਸ਼ਾਰਟ ਕੱਟ' ਨਹੀਂ ਹੁੰਦਾ ਤੇ ਸਖਤ ਮਿਹਨਤ ਨਾਲ ਹੀ ਮੰਜ਼ਿਲ ਹਾਸਿਲ ਕੀਤੀ ਜਾ ਸਕਦੀ ਹੈ | ਇਸ ਮੌਕੇ ਸ੍ਰੀ ਰਾਜੀਵ ਸ਼ੁਕਲਾ, ਜੋ ਇਸ ਸਮੇਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਮੀਤ ਪ੍ਰਧਾਨ ਵੀ ਹਨ ਨੇ ਨਾਰੀ ਨਿਕੇਤਨ ਟਰੱਸਟ ਵਲੋਂ ਅਨਾਥ ਤੇ ਬੇਸਹਾਰਾ ਬੱਚਿਆਂ ਦੀ ਪਰਵਰਿਸ਼ 'ਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਆਈ. ਕੇ. ਗੁਜਰਾਲ ਦੀ ਮਾਤਾ ਸ੍ਰੀਮਤੀ ਪੁਸ਼ਪਾ ਗੁਜਰਾਲ ਤੇ ਪਿਤਾ ਅਵਤਾਰ ਨਾਰਾਇਣ ਗੁਜਰਾਲ ਵਲੋਂ ਵੰਡ ਸਮੇਂ ਬੇਸਹਾਰਾ ਔਰਤਾਂ ਨੂੰ ਸਹਾਰਾ ਦੇਣ ਲਈ ਸਥਾਪਿਤ ਕੀਤੀ ਗਈ ਸੀ ਤੇ ਇਸ ਨੂੰ ਅੱਜ ਵੀ ਟਰੱਸਟ ਦੇ ਮੈਂਬਰਾਂ ਵਲੋਂ ਉਸੇ ਭਾਵਨਾ ਨਾਲ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ ਤੇ ਇਸ ਸੰਸਥਾ 'ਚ ਅਨੇਕਾਂ ਅਨਾਥ ਤੇ ਬੇਸਹਾਰਾ ਬੱਚਿਆਂ ਤੇ ਖਾਸ ਕਰਕੇ ਲੜਕੀਆਂ ਨੂੰ ਨਾ ਕੇਵਲ 'ਸ਼ੈਲਟਰ' ਮੁਹੱਈਆ ਕਰਵਾਇਆ ਜਾ ਰਿਹਾ ਹੈ, ਬਲਕਿ ਉਨ੍ਹਾਂ ਨੂੰ ਪੜ੍ਹਾ-ਲਿਖੇ ਕੇ ਆਪਣੇ ਪੈਰਾਂ 'ਤੇ ਵੀ ਖੜ੍ਹਾ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਨਾਰੀ ਨਿਕੇਤਨ ਦਾ ਇਹ ਉਨ੍ਹਾਂ ਦਾ ਦੂਸਰਾ ਦੌਰਾ ਹੈ ਤੇ ਉਹ ਇੱਥੇ ਆ ਕੇ ਅਕਸਰ ਭਾਵੁਕ ਹੋ ਜਾਂਦੇ ਹਨ ਅਤੇ ਇਸ ਸੰਸਥਾ ਵਲੋਂ ਮਾਨਵਤਾ ਦੀ ਸੇਵਾ 'ਚ ਪਾਇਆ ਜਾ ਰਿਹਾ ਯੋਗਦਾਨ ਬੇਮਿਸਾਲ ਹੈ ਤੇ ਇਸ ਦਾ ਜ਼ਿਕਰ ਉਹ ਆਪਣੀ ਪੁਸਤਕ 'ਚ ਵੀ ਕਰ ਚੁੱਕੇ ਹਨ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪ੍ਰੀਤਮ ਸਿੰਘ ਤੇ ਸੰਤ ਬਾਬਾ ਕਰਮ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਜੌਹਲਾਂ 'ਚ 25 ਨੂੰ ਅਗਲੀ ਖ਼ਬਰ ਅੱਖਾਂ ਦੀਆਂ ਬਿਮਾਰੀਆਂ ਦੀ ਮੁਫ਼ਤ ਜਾਂਚ ਸੰਬੰਧੀ ਕੈਂਪ 26 ਨੂੰ
Ad Position 24