ਜਲੰਧਰ ਛਾਉਣੀ, 23 ਅਪ੍ਰੈਲ (ਪਵਨ ਖਰਬੰਦਾ)-ਸੰਤ ਬਾਬਾ ਪ੍ਰੀਤਮ ਸਿੰਘ ਦੀ 74ਵੀਂ ਅਤੇ ਸੰਤ ਬਾਬਾ ਕਰਮ ਸਿੰਘ ਦੀ 9ਵੀਂ ਬਰਸੀ ਅਤੇ ਖਾਲਸਾ ਸਾਜਨਾ ਦਿਵਸ ਦੇ ਸੰਬੰਧ 'ਚ 25 ਅਪ੍ਰੈਲ ਦਿਨ ਸਨਿੱਚਰਵਾਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਡੇਰਾ ਗੁਰਦੁਆਰਾ ਸੰਤ ਸਾਗਰ (ਚਾਹਵਾਲਾ) ਪਿੰਡ ਜੌਹਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਇਸ ਸੰੰਬੰਧੀ ਜਾਣਕਾਰੀ ਦਿੰਦੇ ਹੋਏ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਹਰਜਿੰਦਰ ਸਿੰਘ (ਚਾਹਵਾਲੇ) ਨੇ ਦੱਸਿਆ ਕਿ ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਗਿਆਨੀ ਰਘਬੀਰ ਸਿੰਘ ਪਹੁੰਚਣਗੇ | ਇਸ ਦੇ ਨਾਲ ਹੀ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਬਲਦੇਵ ਸਿੰਘ ਵਡਾਲਾ, ਭਾਈ ਸਤਿੰਦਰਪਾਲ ਸਿੰਘ, ਭਾਈ ਭਗਵਾਨ ਸਿੰਘ ਜੌਹਲ ਅਤੇ ਭਾਈ ਜਗਜੀਵਨ ਸਿੰਘ ਕੀਰਤਨ ਤੇ ਕਥਾ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਣਗੇ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਹੋਰ ਸੰਪ੍ਰਦਾਵਾਂ ਦੇ ਸੰਤ ਮਹਾਂਪੁਰਸ਼ ਵੀ ਹਾਜ਼ਰੀ ਲਗਵਾਉਣਗੇ | ਬਾਬਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਮੂਹ ਇਲਾਕਾ ਨਿਵਾਸੀਆਂ ਤੇ ਸੰਗਤਾਂ ਵਲੋਂ ਆਰੰਭ ਕੀਤੇ ਗਏ ਸਮੂਹਿਕ ਸਹਿਜ ਪਾਠਾਂ ਦੇ ਭੋਗ 25 ਅਪ੍ਰੈਲ ਨੂੰ ਸਵੇਰੇ 9 ਵਜੇ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸਮਾਗਮ 'ਚ ਆਉਣ ਵਾਲੀ ਸੰਗਤ ਲਈ ਗੀਤਾਂਜਲੀ ਕਲੀਨਿਕ ਦੇ ਮੁੱਖ ਡਾ. ਉਂਕਾਰ ਸ਼ਰਮਾ, ਡਾ. ਕੰਗਨਾ ਅਤੇ ਉਨ੍ਹਾਂ ਦੇ ਸਹਿਯੋਗੀ ਡਾਕਟਰ ਮੁਫ਼ਤ ਮੈਡੀਕਲ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦੇਣਗੇ ਤੇ ਸ਼ੂਗਰ ਦਾ ਟੈਸਟ ਵੀ ਮੁਫ਼ਤ ਕੀਤਾ