11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸਿਮਰਨਜੀਤ ਮਾਨ ਦੁਆਰਾ ਮੀਡੀਆ ਸਾਹਮਣੇ ਪਾਕਿਸਤਾਨ ਦਾ ਗੁਣਗਾਨ ਕਰਨਾ ਬੇਹੱਦ ਚਿੰਤਾ ਦਾ ਵਿਸ਼ਾ-ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ

Ad Position 21
No active advertisement
ਅਜੀਤ ਡੈਸਕ 24-04-2026
ਨਵੀਂ ਦਿੱਲੀ, 23 ਅਪ੍ਰੈਲ (ਜਗਤਾਰ ਸਿੰਘ)-ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਵੱਲੋਂ, ਸਿਮਰਨਜੀਤ ਸਿੰਘ ਮਾਨ (ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ) ਦੇ ਉਸ ਬਿਆਨ ਦੀ ਨਿੰਦਾ ਕੀਤਾ ਹੈ ਜਿਸ ਵਿਚ ਸ. ਮਾਨ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਪਾਕਿਸਤਾਨ ਦਾ ਗੁਣਗਾਨ ਕੀਤਾ ਹੈ ¢ ਸੰਸਥਾ ਦੇ ਜਨਰਲ ਸਕੱਤਰ ਗੁਣਜੀਤ ਸਿੰਘ ਬਖ਼ਸ਼ੀ ਨੇ ਕਿਹਾ ਕਿ ਮਾਨ ਵੱਲੋਂ ਮੀਡੀਆ ਸਾਹਮਣੇ ਪਾਕਿਸਤਾਨੀ ਫ਼ੌਜ ਮੁਖੀ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਅਤੇ ਭਾਰਤ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਹੋਰਨਾ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਉਨ੍ਹਾਂ ਦਾ ਪਾਕਿਸਤਾਨ ਨਾਲ ਜ਼ਿਆਦਾ ਪਿਆਰ ਹੈ ¢ ਸ. ਬਖ਼ਸ਼ੀ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦੁਆਰਾ ਮੀਡੀਆ ਸਾਹਮਣੇ ਪਾਕਿਸਤਾਨ ਦਾ ਗੁਣਗਾਨ ਕਰਨਾ ਬੇਹੱਦ ਚਿੰਤਾ ਦਾ ਵਿਸ਼ਾ ਹੈ ¢ ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸੰਵੇਦਨਸ਼ੀਲ ਰਾਜ ਵਿਚ, ਜਿੱਥੇ ਅਤੀਤ ਵਿਚ ਵੱਖਵਾਦ ਅਤੇ ਅੱਤਵਾਦ ਨੇ ਕਾਫ਼ੀ ਨੁਕਸਾਨ ਪਹੁੰਚਾਇਆ ਹੈ, ਉ?ਥੇ ਇਸ ਤਰ੍ਹਾਂ ਦੀ ਭਾਸ਼ਾ ਨਾ ਕੇਵਲ ਗੈਰ-ਜ਼ਿੰਮੇਵਾਰਾਨਾ ਹੈ, ਸਗੋਂ ਖ਼ਤਰਨਾਕ ਵੀ ਹੈ ¢ ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਉਹੀ ਧਰਤੀ ਹੈ ਜਿੱਥੇ ਹਜ਼ਾਰਾਂ ਲੋਕਾਂ ਨੇ ਅਮਨ ਅਤੇ ਏਕਤਾ ਲਈ ਕੁਰਬਾਨੀਆਂ ਦਿੱਤੀਆਂ ਹਨ¢ ਅਜਿਹੇ ਵਿਚ ਵੱਖਵਾਦੀ ਸੋਚ ਨੂੰ ਹਵਾ ਦੇਣ ਵਾਲੇ ਬਿਆਨ ਉਨ੍ਹਾਂ ਬਲਿਦਾਨਾਂ ਦੀ ਤੌਹੀਨ ਹਨ ¢ ਸ. ਬਖ਼ਸ਼ੀ ਨੇ ਕਿਹਾ ਕਿ ਜੇਕਰ ਸਿਮਰਨਜੀਤ ਸਿੰਘ ਮਾਨ ਨੂੰ ਭਾਰਤ ਨਾਲ ਨਫ਼ਰਤ ਹੈ ਤਾਂ ਉਹ ਪਾਕਿਸਤਾਨ ਕਿਉਂ ਨਹੀਂ ਚਲੇ ਜਾਂਦੇ?
Ad Position 22
No active advertisement
ਪਿਛਲੀ ਖ਼ਬਰ ਪਿਤਾ ਦਾ ਕਤਲ ਕਰਨ ਵਾਲੇ ਕਲਯੁਗੀ ਪੁੱਤਰ ਨੂੰ ਉਮਰ ਕੈਦ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਸਤਿਸੰਗ ਸਭਾ ਗੁਰਦੁਆਰਾ ਸ੍ਰੀ ਨਗਰ ਦਿੱਲੀ ਵਿਖੇ ਹੋਇਆ ਕੀਰਤਨ ਦਰਬਾਰ
Ad Position 24