15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪ੍ਰੀਖਿਆਵਾਂ 'ਚ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਸਿਰਸਾ, 24 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਨੇੜਲੇ ਪਿੰਡ ਢਾਣੀ ਵੜੇਚਾਂ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕ ਹੋਏ ਸਮਾਗਮ ਦੀ ਪ੍ਰਧਾਨਗੀ ਸਮਾਜ ਸੇਵੀ ਡਾ. ਗੁਰਚਰਨ ਸਿੰਘ ਨੇ ਕੀਤੀ ਜਦੋਂ ਕਿ ਪਿੰਡ ਦੇ ਸਰਪੰਚ ਦੀਪ ਕੰਬੋਜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਸਰਪੰਚ ਦੀਪ ਕੰਬੋਜ ਅਤੇ ਸਮਾਜਿਕ ਕਾਰਕੁਨ ਡਾ. ਗੁਰਚਰਨ ਸਿੰਘ ਨੇ ਪ੍ਰੀਖਿਆਵਾਂ 'ਚ ਅੱਵਲ ਰਹੇ ਵਿਦਿਆਰਥੀਆਂ ਨੂੰ ਨਕਦ ਇਨਾਮ ਤੇ ਯਾਦਗਾਰੀ ਚਿੰਨ੍ਹ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ | ਸਰਪੰਚ ਦੀਪ ਕੰਬੋਜ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਲਈ ਬਹੁਤ ਪ੍ਰਭਾਵਸ਼ਾਲੀ ਹੁੰਦੇ ਹਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਦੇ ਹਨ | ਉਨ੍ਹਾਂ ਸਮਾਜਿਕ ਕਾਰਕੁਨ ਡਾ. ਗੁਰਚਰਨ ਸਿੰਘ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਹੁਤ ਸਾਰੇ ਲੋਕ ਬਜ਼ੁਰਗ ਹੋਣ ਤੋਂ ਬਾਅਦ ਆਰਾਮ ਕਰਨਾ ਪਸੰਦ ਕਰਦੇ ਹਨ ਪਰ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਡਾ. ਗੁਰਚਰਨ ਸਿੰਘ ਨੇ ਜੋ ਕੰਮ ਸ਼ੁਰੂ ਕੀਤਾ ਹੈ ਉਹ ਸ਼ਲਾਘਾਯੋਗ ਹੈ | ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ, ਸਕੂਲ ਮੁਖੀ ਸਰਿਤਾ ਧਰਮਪਾਲ, ਸਟਾਫ਼ ਅਤੇ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਪੰਚਾਇਤੀ ਰਾਜ ਦਿਵਸ 'ਤੇ ਸਮਾਗਮ-ਪੇਂਡੂ ਲੋਕਤੰਤਰ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਅਗਲੀ ਖ਼ਬਰ ਸ. ਕਰਮ ਸਿੰਘ ਗਰੇਵਾਲ ਪਬਲਿਕ ਸਕੂਲ ਵਿਖੇ ਮਨਾਇਆ ਧਰਤੀ ਦਿਵਸ
Ad Position 24