15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਫਾਇਰ ਬਿ੍ਗੇਡ ਕਰਮਚਾਰੀਆਂ ਦਾ ਧਰਨਾ ਜਾਰੀ-ਕੱਲ੍ਹ ਸਿਰਸਾ ਦੇ ਵਿਧਾਇਕ ਨੂੰ ਸੌਂਪਣਗੇ ਮੰਗ ਪੱਤਰ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਸਿਰਸਾ, 24 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਫਾਇਰ ਬਿ੍ਗੇਡ ਕਰਮਚਾਰੀਆਂ ਦਾ ਧਰਨਾ 16ਵੇਂ ਦਿਨ ਵੀ ਜਾਰੀ ਹੈ | ਭਲਕੇ 25 ਅਪ੍ਰੈਲ ਨੂੰ ਕਰਮਚਾਰੀ ਆਪਣੀਆਂ ਮੰਗਾਂ ਸਬੰਧੀ ਸਿਰਸਾ ਦੇ ਵਿਧਾਇਕ ਨੂੰ ਆਪਣਾ ਮੰਗ ਪੱਤਰ ਸੌਂਪਣਗੇ | ਫਾਇਰ ਬਿ੍ਗੇਡ ਦੇ ਦਫ਼ਰਤ ਅੱਗੇ ਧਰਨੇ 'ਤੇ ਬੈਠੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਫਰੀਦਾਬਾਦ ਅੱਗ ਵਿੱਚ ਮਾਰੇ ਗਏ ਦੋ ਫਾਇਰ ਕਰਮਚਾਰੀਆਂ ਭਾਵੀ ਚੰਦ ਸ਼ਰਮਾ ਅਤੇ ਰਣਵੀਰ ਸਿੰਘ ਮਾਰੇ ਗਏ ਸਨ | ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸ਼ਹੀਦ ਦਾ ਦਰਜਾ ਦੇਵ | ਉਨ੍ਹਾਂ ਨੇ ਕਿਹਾ ਕਿ ਹਾਲੇ ਤੱਕ ਕਰਮਚਾਰੀਆਂ ਦੀ ਮੁੱਖ ਮੰਗ ਬਾਰੇ ਸਰਕਾਰ ਜਾਂ ਵਿਭਾਗ ਵੱਲੋਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ ਹੈ, ਜੋ ਉਨ੍ਹਾਂ ਦੇ ਇਰਾਦਿਆਂ ਨੂੰ ਸਪੱਸ਼ਟ ਤੌਰ 'ਤੇ ਪ੍ਰਗਟ ਕਰਦਾ ਹੈ | ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਦੀ ਹਮਾਇਤ ਦੇ ਲਈ ਜਨਤਕ ਪ੍ਰਤੀਨਿਧੀਆਂ (ਵਿਧਾਇਕਾਂ) ਨੂੰ ਮੰਗ ਪੱਤਰ ਸੌਂਪ ਜਾ ਰਹੇ ਹਨ | ਇਸੇ ਲੜੀ ਵਿੱਚ 25 ਅਪਰੈਲ ਨੂੰ ਸਿਰਸਾ ਦੇ ਵਿਧਾਇਕ ਗੋਕੁਲ ਸੇਤੀਆ ਨੂੰ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ ਤਾਂ ਜੋ ਉਹ ਵਿਧਾਨ ਸਭਾ ਵਿੱਚ ਕਰਮਚਾਰੀਆਂ ਦੀ ਆਵਾਜ਼ ਬੁਲੰਦ ਕਰ ਸਕਣ | ਉਨ੍ਹਾਂ ਕਿਹਾ ਕਿ ਜੇਕਰ ਜਨਤਕ ਪ੍ਰਤੀਨਿਧੀਆਂ ਵੱਲੋਂ ਕੋਈ ਸਮਰਥਨ ਨਹੀਂ ਮਿਲਦਾ ਹੈ, ਤਾਂ ਮਿ੍ਤਕ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਸੰਸਦ ਮੈਂਬਰਾਂ ਤੋਂ ਮੰਗ ਕੀਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਜੇ ਵਿਧਾਇਕ ਤੇ ਸੰਸਦ ਮੈਂਬਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਆਵਾਜ਼ ਬੁਲੰਦ ਨਹੀਂ ਕਰਨਗੇ ਤਾਂ ਸੰਘਰਸ਼ ਦੇ ਅਗਲੇ ਪੜਾਅ ਵਿੱਚ 27-28 ਅਪਰੈਲ ਨੂੰ ਫਾਇਰ ਕਰਮਚਾਰੀ ਭੁੱਖ ਹੜਤਾਲ ਕਰਨਗੇ ਅਤੇ 1 ਅਤੇ 2 ਮਈ ਨੂੰ ਦੋ ਦਿਨਾਂ ਰਾਜ ਪੱਧਰੀ ਹੜਤਾਲ ਕੀਤੀ ਜਾਵੇਗੀ | ਇਸ ਮੌਕੇ ਚੀਫ਼ ਫਾਇਰ ਅਫ਼ਸਰ ਅਸ਼ੋਕ ਮੇਹਲਾ, ਚੀਫ਼ ਫਾਇਰ ਅਫ਼ਸਰ ਅਮਿਤ ਰਣੀਆਂ, ਚੀਫ਼ ਫਾਇਰ ਅਫ਼ਸਰ ਰਿਸ਼ੀ ਸਿਹਾਗ, ਐਫਓ ਰਾਕੇਸ਼ ਯਾਦਵ, ਡੀਓ ਰੋਹਤਾਸ਼ ਮੋਹਰੀਆ, ਐਸਕੇਐਸ ਤੋਂ ਗੋਵਿੰਦ, ਰਮੇਸ਼ ਸੈਣੀ, ਮਦਨ ਲਾਲ ਖੋਥ ਸਮੇਤ ਕਈ ਹੋਰ ਕਰਮਚਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੰਮ ਬੰਦ ਕਰ ਕੇ ਕੀਤਾ ਰੋਸ ਵਿਖਾਵਾ ਅਗਲੀ ਖ਼ਬਰ ਜਨਤਾ ਦੇ ਸਮਰਥਨ ਨਾਲ ਰੇਲਵੇ ਸਟੇਸ਼ਨ 'ਤੇ ਪੀਣ ਵਾਲੇ ਪਾਣੀ ਦੀ ਸੇਵਾ ਸ਼ੁਰੂ
Ad Position 24