15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ ਬਲਾਕ ਨਰਵਾਨਾ ਦੀ ਮਾਸਿਕ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 26-04-2026
ਟੋਹਾਣਾ, 25 ਅਪ੍ਰੈਲ (ਮਨਜੀਤ ਸਿੰਘ) - ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ ਦੀ ਮਾਸਿਕ ਮੀਟਿੰਗ ਸਫਲਤਾਪੂਰਵਕ ਹੋਈ | ਜ਼ਿਲ੍ਹਾ ਜੀਂਦ ਦੇ ਪ੍ਰਧਾਨ ਡਾ. ਸੁਰੇਸ਼ ਮਲਿਕ, ਨਰਵਾਣਾ ਬਲਾਕ ਪ੍ਰਧਾਨ ਡਾ. ਮੇਜਰ ਸਿੰਘ, ਡਾ. ਦਿਲਬਾਗ ਮੋਰ, ਡਾ. ਮਹਾਵੀਰ ਸ਼ਰਮਾ ਅਤੇ ਡਾ. ਮਨਜੀਤ ਦਾਨੋਦਾ ਮੌਜੂਦ ਸਨ | ਬੁਲਾਰਿਆਂ ਨੇ ਸਵਾਸਥ ਮਿੱਤਰਾਂ ਨੂੰ ਸਾਫ਼ ਸੁਥਰੀ ਪੈ੍ਰਕਟਿਸ ਕਰਨ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ | ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਘੱਟ ਗਿਣਤੀ ਭਾਈਚਾਰੇ ਦੇ ਜ਼ਿਲ੍ਹਾ ਪ੍ਰਧਾਨ ਸ: ਗੁਰਲਾਲ ਸਿੰਘ ਰਸੀਦਾਂ ਦਾ ਸਾਰੇ ਸਾਥੀਆਂ ਵੱਲੋਂ ਸਵਾਗਤ ਕੀਤਾ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਪੇਂਡੂ ਖੇਤਰਾਂ ਵਿੱਚ ਨਿਪੁੰਨ ਸਾਥੀਆਂ ਦੁਆਰਾ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਪ੍ਰਸ਼ੰਸਾ ਕੀਤੀ | ਟਰੱਸਟ ਦੇ ਉਚਾਨਾ ਬਲਾਕ ਦੇ ਪ੍ਰਧਾਨ ਡਾ. ਸੰਦੀਪ ਖਰ ਕੀਆ ਅਤੇ ਡਾ. ਸਤੀਸ਼ ਦੋਹਾਣਾ ਖੇੜਾ ਨੇ ਵੀ ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ ਬਲਾਕ ਨਰਵਾਨਾ ਦੇ ਸੈਂਕੜੇ ਸਾਥੀਆਂ ਨੇ ਸ਼ਿਰਕਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਭਵਾਨੀ ਸਿੰਘ ਵਲੋਂ ਨਸ਼ਾ ਤਸਕਰਾਂ ਵਿਰੁੱਧ 'ਨਸ਼ਾ ਮੁਕਤੀ ਸੈਨਾ' ਦਾ ਐਲਾਨ <br/> ਅਗਲੀ ਖ਼ਬਰ ਟਰਾਂਸਫ਼ਾਰਮਰ 'ਚ ਗੱਡੀ ਵੱਜਣ ਕਾਰਨ ਇਲਾਕੇ ਦੀ ਬਿਜਲੀ ਹੋਈ ਗੁੱਲ
Ad Position 24