ਗੂਹਲਾ ਚੀਕਾ, 26 ਅਪ੍ਰੈਲ (ਓ.ਪੀ. ਸੈਣੀ)-ਭਾਜਪਾ ਦੇ ਸੂਬਾ ਪ੍ਰਧਾਨ ਪੰਡਿਤ ਮੋਹਨ ਲਾਲ ਬੜੌਲੀ ਨੇ ਕੈਥਲ ਵਿਚ ਭਾਜਪਾ ਵਰਕਰਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ ''ਮਨ ਕੀ ਬਾਤ'' ਦੇ 133ਵੇਂ ਐਡੀਸ਼ਨ ਨੂੰ ਸੁਣਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਪ੍ਰੋਗਰਾਮ ਹਰ ਨਾਗਰਿਕ ਨੂੰ ਰਾਸ਼ਟਰ ਨਿਰਮਾਣ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਸਵੈ-ਨਿਰਭਰ ਭਾਰਤ ਦੇ ਆਪਣੇ ਦਿ੍ਸ਼ਟੀਕੋਣ ਨੂੰ ਮਜ਼ਬੂਤ ਕੀਤਾ ਅਤੇ ਦੇਸ ਦੀ ਵਿਗਿਆਨਕ ਅਤੇ ਤਕਨੀਕੀ ਤਰੱਕੀ ਨੂੰ ਉਜਾਗਰ ਕੀਤਾ, ਜੋ ਵਿਕਸਤ ਭਾਰਤ ਦੇ ਸੰਕਲਪ ਨੂੰ ਨਵੀਂ ਊਰਜਾ ਪ੍ਰਦਾਨ ਕਰਦਾ ਹੈ | ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ 'ਮਨ ਕੀ ਬਾਤ' ਪ੍ਰੋਗਰਾਮ ਦੇਸ ਵਾਸੀਆਂ ਲਈ ਬਹੁਤ ਪ੍ਰੇਰਨਾਦਾਇਕ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਪ੍ਰਧਾਨ ਮੰਤਰੀ ਸਮਾਜ ਦੇ ਵੱਖ-ਵੱਖ ਵਰਗਾਂ ਦੇ ਪ੍ਰੇਰਨਾਦਾਇਕ ਕੰਮਾਂ, ਨਵੀਨਤਾਵਾਂ, ਸਟਾਰਟਅੱਪ, ਸਫ਼ਾਈ, ਸਵੈ-ਨਿਰਭਰ ਭਾਰਤ, ਵਾਤਾਵਰਣ ਸੁਰੱਖਿਆ ਅਤੇ ਲੋਕ ਸਭਿਆਚਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਜਾਗਰ ਕਰਦੇ ਹਨ, ਜੋ ਲੋਕਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ | ਉਨ੍ਹਾਂ ਕਿਹਾ ਕਿ ਮਨ ਕੀ ਬਾਤ ਪ੍ਰੋਗਰਾਮ ਨੇ ਆਮ ਲੋਕਾਂ ਦੇ ਯਤਨਾਂ ਲਈ ਇਕ ਪਲੇਟਫ਼ਾਰਮ ਪ੍ਰਦਾਨ ਕੀਤਾ ਹੈ | ਇਹ ਦੇਸ ਦੇ ਹਰ ਕੋਨੇ ਵਿਚ ਕੀਤੇ ਜਾ ਰਹੇ ਸ਼ਾਨਦਾਰ ਕੰਮ ਨੂੰ ਮਾਨਤਾ ਦੇ ਰਿਹਾ ਹੈ | ਮੋਹਨ ਲਾਲ ਬੜੌਲੀ ਨੇ ਕਿਹਾ ਕਿ 'ਮਨ ਕੀ ਬਾਤ' ਦੇ ਇਸ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨੇ ਬੁੱਧ ਪੂਰਨਿਮਾ ਤੋਂ ਲੈ ਕੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਨਮ ਵਰ੍ਹੇਗੰਢ ਤੱਕ ਇਤਿਹਾਸਕ ਅਤੇ ਪ੍ਰੇਰਨਾਦਾਇਕ ਘਟਨਾਵਾਂ ਦਾ ਵੀ ਜ਼ਿਕਰ ਕੀਤਾ | ਇਹ ਸਾਡੀ ਅਮੀਰ ਸਭਿਆਚਾਰਕ ਵਿਰਾਸਤ ਅਤੇ ਮਹਾਨ ਸ਼ਖ਼ਸੀਅਤਾਂ ਦੇ ਯੋਗਦਾਨ ਨੂੰ ਯਾਦ ਕਰਨ ਦਾ ਮੌਕਾ ਹੈ, ਜੋ ਸਾਨੂੰ ਦੇਸ ਦੇ ਭਲੇ ਲਈ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ | ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ ਦੀ ਯੋਜਨਾਬੰਦੀ ਅਤੇ ਵਿਕਾਸ ਲਈ ਜਨਗਣਨਾ ਨੂੰ ਜ਼ਰੂਰੀ ਦੱਸਿਆ ਹੈ | ਉਨ੍ਹਾਂ ਕਿਹਾ ਕਿ ਸਹੀ ਅੰਕੜੇ ਪ੍ਰਭਾਵਸ਼ਾਲੀ ਨੀਤੀਆਂ ਦਾ ਆਧਾਰ ਬਣਾਉਂਦੇ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਵਿਕਾਸ ਦੇ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਣ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਵਿਚ ਵਾਤਾਵਰਣ ਸੁਰੱਖਿਆ ਅਤੇ ਸਾਫ਼ ਊਰਜਾ ਦੇ ਮਹੱਤਵ 'ਤੇ ਵਿਸ਼ੇਸ਼ ਜੋਰ ਦਿੱਤਾ | ਪ੍ਰਧਾਨ ਮੰਤਰੀ ਨੇ ਸੂਰਜੀ ਅਤੇ ਪੌਣ ਊਰਜਾ ਨੂੰ ਦੇਸ ਦੇ ਉੱਜਵਲ ਭਵਿੱਖ ਦੀ ਕੁੰਜੀ ਦੱਸਿਆ | ਸ੍ਰੀ ਬੜੌਲੀ ਨੇ ਕਿਹਾ ਕਿ ਵਾਤਾਵਰਣ ਦਾ ਮੁੱਦਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਊਰਜਾ ਸੰਭਾਲ, ਬਿਜਲੀ ਦੀ ਬੱਚਤ ਅਤੇ ਸਾਫ਼ ਊਰਜਾ ਨੂੰ ਅਪਣਾਉਣਾ ਅੱਜ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ | ਸੂਬਾ ਪ੍ਰਧਾਨ ਨੇ ਕਿਹਾ ਕਿ 'ਮਨ ਕੀ ਬਾਤ' ਸਿਰਫ ਇਕ ਪ੍ਰੋਗਰਾਮ ਨਹੀਂ ਹੈ, ਸਗੋਂ ਇਕ ਜਨ ਅੰਦੋਲਨ ਹੈ ਜੋ ਹਰ ਕਿਸੇ ਨੂੰ ਸਕਾਰਾਤਮਿਕ ਦਿਸਾ ਵਿੱਚ ਅੱਗੇ ਵਧਣ ਦਾ ਸੰਦੇਸ਼ ਦਿੰਦਾ ਹੈ | ਇਹ ਪ੍ਰੋਗਰਾਮ ਨਾ ਸਿਰਫ ਨਾਗਰਿਕਾਂ ਨੂੰ ਪ੍ਰੇਰਿਤ ਕਰਦਾ ਹੈ ਬਲਕਿ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਵਿਚ ਸਰਗਰਮ ਭਾਗੀਦਾਰ ਬਣਨ ਲਈ ਵੀ ਉਤਸ਼ਾਹਿਤ ਕਰਦਾ ਹੈ | ਉਨ੍ਹਾਂ ਨੇ ਸਾਰੇ ਕਾਮਿਆਂ ਨੂੰ ਪ੍ਰਧਾਨ ਮੰਤਰੀ ਦੇ ਸੰਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਇਕ ਸਵੈ-ਨਿਰਭਰ, ਸਾਫ਼ ਅਤੇ ਵਿਕਸਤ ਭਾਰਤ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ | ਸ੍ਰੀ ਬਰੋਲੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦਾ ਸਨਮਾਨ, ਸਤਿਕਾਰ ਅਤੇ ਸਵੈ-ਮਾਣ ਹਰ ਖੇਤਰ ਵਿਚ ਵਧ ਰਿਹਾ ਹੈ | ਭਾਰਤ ਿੱਕ ਵੱਡੀ ਆਰਥਿਕ ਸਕਤੀ ਵਜੋਂ ਉਭਰਿਆ ਹੈ | ਦੇਸ ਵਿਗਿਆਨ, ਰੱਖਿਆ ਅਤੇ ਏ.ਆਈ. ਦੇ ਖੇਤਰਾਂ ਵਿਚ ਲਗਾਤਾਰ ਤਰੱਕੀ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਐਪੀਸੋਡ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਸਿਵਲੀਅਨ ਪਰਮਾਣੂ ਪ੍ਰੋਗਰਾਮ ਦੀ ਪ੍ਰਸੰਸਾ ਕੀਤੀ ਅਤੇ ਵਿਗਿਆਨੀਆਂ ਦੇ ਕੰਮ ਨੂੰ ਰਾਸ਼ਟਰ ਨਿਰਮਾਣ ਲਈ ਮਹੱਤਵਪੂਰਨ ਦੱਸਿਆ |