08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਗੱਡੀ ਨਾਲ ਦਰੜ ਕੇ ਨੌਜਵਾਨ ਦਾ ਕਤਲ-ਮਾਂ ਤੇ ਭਰਾ ਹੋਏ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 28-04-2026
ਸਿਰਸਾ, 27 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਨੇੜਲੇ ਪਿੰਡ ਖਾਜਾਖੇੜਾ ਵਿੱਚ ਇੱਕ ਨੌਜਵਾਨ ਨੂੰ ਕਥਿਤ ਤੌਰ 'ਤੇ ਕਾਰ ਨਾਲ ਦਰੜ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਦੌਰਾਨ ਮਿ੍ਤਕ ਦੀ ਮਾਂ ਤੇ ਭਰਾ ਵੀ ਜ਼ਖ਼ਮੀ ਹੋਏ ਹਨ | ਮਿ੍ਤਕ ਦੀ ਪਛਾਣ ਸੋਨੂੰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸੋਨੂੰ ਬੀਤੀ ਦੇਰ ਰਾਤ ਆਪਣੇ ਪਰਿਵਾਰ ਨਾਲ ਆਪਣੇ ਘਰ ਦੇ ਬਾਹਰ ਬੈਠਾ ਸੀ ਤਾਂ ਇੱਕ ਕਾਰ ਵਿੱਚ ਸਵਾਰ ਕੁਝ ਲੋਕਾਂ ਨੇ ਉਨ੍ਹਾਂ ਉੱਤੇ ਕਾਰ ਚੜ੍ਹਾ ਦਿੱਤੀ ਜਿਸ ਨਾਲ 30 ਸਾਲਾ ਸੋਨੂੰ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਅਤੇ ਮਾਂ ਜ਼ਖਮੀ ਹੋ ਗਏ | ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਉਹ ਕਾਰ ਸਵਾਰਾਂ ਨੂੰ ਜਾਣਦੇ ਹਨ | ਫਿਲਹਾਲ ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ | ਉਨ੍ਹਾਂ ਦੇ ਗੁਆਂਢੀ ਸਾਗਰ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵਾਲੇ ਮੁਲਜ਼ਮਾਂ ਨੂੰ ਜਲਦੀ ਗਿ੍ਫ਼ਤਾਰ ਕਰਨ ਦਾ ਦਾਅਵਾ ਕਰ ਰਹੇ ਹਨ | ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ | ਸਦਰ ਥਾਣੇ ਦੇ ਇੰਚਾਰਜ ਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕੱਲ੍ਹ ਦੇਰ ਰਾਤ ਸੂਚਨਾ ਮਿਲੀ ਕਿ ਖਾਜਾਖੇੜਾ ਵਿੱਚ ਇੱਕ ਨੌਜਵਾਨ ਨੂੰ ਕਾਰ ਨੇ ਦਰੜ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੋਨੂੰ ਨਾਂ ਦੇ ਨੌਜਵਾਨ ਨੂੰ 3-4 ਕਾਰ ਸਵਾਰਾਂ ਨੇ ਜਾਣਬੁੱਝ ਕੇ ਕਾਰ ਨਾਲ ਦਰੜ ਕੇ ਮਾਰ ਦਿੱਤਾ ਹੈ | ਸਾਗਰ ਨਾਂ ਦੇ ਨੌਜਵਾਨ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਰਜਿੰਦਰ ਸਿੰਘ ਨੇ ਦੱਸਿਆ ਕਿ ਕੁਝ ਨੌਜਵਾਨਾਂ ਦੀ ਮਿ੍ਤਕ ਦੇ ਗੁਆਂਢੀ ਸਾਗਰ ਨਾਲ ਪੁਰਾਣੀ ਰੰਜਿਸ਼ ਸੀ ਅਤੇ ਕੱਲ੍ਹ ਸ਼ਾਮ ਉਨ੍ਹਾਂ ਦਾ ਕੁਝ ਝਗੜਾ ਵੀ ਹੋਇਆ ਸੀ | ਉਨ੍ਹਾਂ ਕਿਹਾ ਕਿ ਮੁਲਜ਼ਮ ਅਸਲ ਵਿੱਚ ਸਾਗਰ ਨਾਮ ਦੇ ਨੌਜਵਾਨ ਨੂੰ ਮਾਰਨ ਲਈ ਆਏ ਸਨ ਪਰ ਹਨੇਰੇ ਕਾਰਨ ਇਹ ਸਾਰੀ ਘਟਨਾ ਵਾਪਰੀ | ਸਾਰੇ ਮੁਲਜ਼ਮ ਸਿਰਸਾ ਦੇ ਰਹਿਣ ਵਾਲੇ ਹਨ ਅਤੇ ਜਲਦੀ ਹੀ ਗਿ੍ਫ਼ਤਾਰ ਕਰ ਲਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਮੇਨ ਦੇ ਆਸ਼ੂ ਜੈਨ ਬਣੇ ਪ੍ਰਧਾਨ <br/> ਅਗਲੀ ਖ਼ਬਰ ਮੰਗਾਂ ਦੀ ਪੂਰਤੀ ਲਈ ਫਾਇਰ ਕਰਮਚਾਰੀਆਂ ਨੇ ਸ਼ੁਰੂ ਕੀਤੀ ਸੰਕੇਤਿਕ ਭੁੱਖ ਹੜਤਾਲ
Ad Position 24