ਨਾਰਾਇਣਗੜ੍ਹ, 27 ਅਪ੍ਰੈਲ (ਪੀ. ਸਿੰਘ)-ਸਬ-ਡਵੀਜ਼ਨ ਕੈਂਪ ਦੌਰਾਨ ਐਸ. ਡੀ. ਐਮ. ਸ਼ਿਵਜੀਤ ਭਾਰਤੀ ਨੇ ਜਨਤਾ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਇਨ੍ਹਾਂ ਸਮੱਸਿਆਵਾਂ ਦੇ ਸਮਧਾਨ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਐਸ. ਡੀ. ਐਮ. ਨੇ ਕਿਹਾ ਕਿ ਸਮਾਧਾਨ ਕੈਂਪ ਦਾ ਉਦੇਸ਼ ਨਾਗਰਿਕਾਂ ਨੂੰ ਇਕ ਛੱਤ ਹੇਠ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਜਨਤਾ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹਨ ਅਤੇ ਅਧਿਕਾਰੀਆਂ ਨੂੰ ਹਰ ਸ਼ਿਕਾਇਤ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਇਸ ਮੌਕੇ ਐਸ. ਡੀ. ਐਮ. ਨੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦੀ ਅਤੇ ਪਾਰਦਰਸ਼ੀ ਸਮਾਧਾਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਨਾਇਬ ਤਹਿਸੀਲਦਾਰ ਸੁਨੀਲ ਕੁਮਾਰ, ਮੁੱਖ ਮੰਤਰੀ ਵਿੰਡੋ ਦੇ ਆਗੂ ਸੰਜੀਵ ਗੁਰਜਰ, ਸਹਾਇਕ ਸੁਪਰਡੈਂਟ ਅਸ਼ਵਨੀ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ |