10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਐਸ.ਡੀ.ਐਮ. ਨੇ ਵੱਖ-ਵੱਖ ਸਥਾਨਾਂ ਤੇ ਬਾਜ਼ਾਰਾਂ ਦਾ ਨਿਰੀਖਣ ਦੌਰਾਨ ਦੁਕਾਨਾਂ ਅੱਗੇ ਕੀਤੇ ਕਬਜ਼ੇ ਹਟਵਾਏ

Ad Position 21
No active advertisement
ਅਜੀਤ ਡੈਸਕ 28-04-2026
ਰਤੀਆ, 27 ਅਪ੍ਰੈਲ (ਬੇਅੰਤ ਕੌਰ ਮੰਡੇਰ)- ਸ਼ਹਿਰ 'ਚ ਕਬਜ਼ੇ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਐਸ.ਡੀ.ਐਮ. ਸੁਰੇਂਦਰ ਸਿੰਘ ਨੇ ਪੁਲਿਸ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਵੱਖ-ਵੱਖ ਸਥਾਨਾਂ ਅਤੇ ਬਾਜ਼ਾਰਾਂ ਦਾ ਅਚਨਚੇਤ ਨਿਰੀਖਣ ਕੀਤਾ | ਉਨ੍ਹਾਂ ਨਿਰੀਖਣ ਦੌਰਾਨ ਉਨ੍ਹਾਂ ਦੁਕਾਨਦਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਿਨ੍ਹਾਂ ਆਪਣਾ ਸਾਮਾਨ ਸੜਕਾਂ, ਗਲੀਆਂ ਅਤੇ ਬਾਜ਼ਾਰਾਂ 'ਚ ਬਾਹਰ ਛੱਡ ਦਿੱਤਾ ਸੀ, ਜ਼ਬਤ ਕਰ ਲਿਆ | ਐਸ.ਡੀ.ਐਮ. ਨੇ ਦੇਖਿਆ ਕਿ ਬਹੁਤੇ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਜਨਤਕ ਸੜਕਾਂ 'ਤੇ ਰੁਕਾਵਟ ਪਾ ਰਹੇ ਸਨ, ਜਿਸ ਨਾਲ ਪੈਦਲ ਚੱਲਣ ਵਾਲਿਆਂ ਅਤੇ ਵਾਹਨਾਂ ਨੂੰ ਪ੍ਰੇਸ਼ਾਨੀ ਹੋ ਰਹੀ ਸੀ | ਉਨ੍ਹਾਂ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਅਜਿਹੇ ਕਬਜ਼ੇ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਅਤੇ ਜੇਕਰ ਭਵਿੱਖ 'ਚ ਅਜਿਹੀਆਂ ਘਟਨਾਵਾਂ ਦੁਬਾਰਾ ਪਾਈਆਂ ਜਾਂਦੀਆਂ ਹਨ, ਤਾਂ ਦੁਕਾਨਦਾਰਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਆਪਣਾ ਸਾਮਾਨ ਨਿਰਧਾਰਿਤ ਸੀਮਾ 'ਚ ਰੱਖਣ ਅਤੇ ਜਨਤਕ ਥਾਵਾਂ 'ਤੇ ਕਬਜ਼ਾ ਨਾ ਕਰਨ | ਉਨ੍ਹਾਂ ਸਪਸ਼ਟ ਕੀਤਾ ਕਿ ਕਿਸੇ ਵੀ ਹਾਲਤ 'ਚ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਮੁਹਿੰਮ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਨਵੀਨ ਜਿੰਦਲ ਫਾਊਾਡੇਸ਼ਨ ਅਤੇ ਇੰਸਟਰੂਕੋ ਵਲੋਂ ਆਯੋਜਿਤ ਪ੍ਰੋਗਰਾਮ ਦਾ ਲਾਭ ਉਠਾਇਆ ਅਗਲੀ ਖ਼ਬਰ ਐਸ.ਡੀ.ਐਮ. ਦਫ਼ਤਰ 'ਚ ਪੀਣ ਵਾਲੇ ਪਾਣੀ ਦੀ ਘਾਟ ਕਰਕੇ ਲੋਕ ਪ੍ਰੇਸ਼ਾਨ
Ad Position 24