06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਚੰਡੀਗੜ੍ਹ ਰੋਡ 'ਤੇ ਟਰਾਂਸਫ਼ਾਰਮਰ ਨੂੰ ਲੱਗੀ ਅੱਗ, ਇਲਾਕੇ 'ਚ ਮੱਚਿਆ ਹੜਕੰਪ <br/>

Ad Position 21
No active advertisement
ਅਜੀਤ ਡੈਸਕ 29-04-2026

ਟੋਹਾਣਾ, 28 ਅਪ੍ਰੈਲ (ਮਨਜੀਤ ਸਿੰਘ) - ਅੱਜ ਸਵੇਰੇ ਟੋਹਾਣਾ ਦੇ ਰੇਲਵੇ ਸਟੇਸ਼ਨ ਨੇੜੇ ਚੰਡੀਗੜ੍ਹ ਰੋਡ 'ਤੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਜੋਤੀ ਪੰਜ ਗਊਸ਼ਾਲਾ ਦੇ ਨਜ਼ਦੀਕ ਲੱਗੇ ਇਕ ਟਰਾਂਸਫ਼ਾਰਮਰ ਨੂੰ ਅਚਾਨਕ ਅੱਗ ਲੱਗ ਗਈ | ਅੱਗ ਦੀਆਂ ਉੱਚੀਆਂ ਲਪਟਾਂ ਅਤੇ ਕਾਲਾ ਧੂੰਆਂ ਦੂਰੋਂ ਹੀ ਦਿਖਾਈ ਦੇ ਰਿਹਾ ਸੀ, ਜਿਸ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ | ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸਵੇਰੇ ਸਮੇਂ ਅਚਾਨਕ ਟਰਾਂਸਫ਼ਾਰਮਰ ਵਿੱਚ ਧਮਾਕੇ ਵਰਗੀ ਆਵਾਜ਼ ਆਈ, ਜਿਸ ਤੋਂ ਬਾਅਦ ਅੱਗ ਭੜਕ ਉੱਠੀ | ਘਟਨਾ ਦੀ ਸੂਚਨਾ ਮਿਲਣ 'ਤੇ ਫਾਇਰ ਬਿ੍ਗੇਡ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਕਾਫੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ | ਖ਼ੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਬਿਜਲੀ ਸਪਲਾਈ ਕੁਝ ਸਮੇਂ ਲਈ ਪ੍ਰਭਾਵਿਤ ਰਹੀ | ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ | ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਅਜਿਹੇ ਹਾਦਸਿਆਂ ਤੋਂ ਬਚਣ ਲਈ ਬਿਜਲੀ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਟਰਾਂਸਫ਼ਾਰਮਰਾਂ ਦੀ ਜਾਂਚ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਟੋਹਾਣਾ ਅਨਾਜ ਮੰਡੀ ਵਿਚ ਕਣਕ ਦੀ ਖ਼ਰੀਦ ਅਤੇ ਅਦਾਇਗੀ ਵਿੱਚ ਦੇਰੀ, ਕਿਸਾਨਾਂ 'ਚ ਰੋਸ <br/> ਅਗਲੀ ਖ਼ਬਰ ਟੋਹਾਣਾ ਬਾਰ ਐਸੋਸੀਏਸ਼ਨ ਨੇ ਪ੍ਰਦੁਮਨ ਗਰਗ ਦੀ ਬਾਰ ਕੌਂਸਲ ਮੈਂਬਰ ਵਜੋਂ ਨਿਯੁਕਤੀ ਦਾ ਜਸ਼ਨ ਮਨਾਇਆ, ਲੱਡੂ ਵੰਡੇ <br...
Ad Position 24