07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਡੇਰਾ ਸੰਤਪੁਰਾ ਵਿਖੇ ਅਰਦਾਸ ਨਾਲ ਸ਼ੁਰੂ ਹੋਈ ਹਾਈਡ੍ਰੋਲਿਕ ਨਿਸ਼ਾਨ ਸਾਹਿਬ ਲਗਾਉਣ ਦੀ ਸੇਵਾ <br/>

Ad Position 21
No active advertisement
ਅਜੀਤ ਡੈਸਕ 29-04-2026
ਯਮੁਨਾਨਗਰ, 28 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਡੇਰਾ ਸੰਤਪੁਰਾ ਵਿਖੇ ਅੱਜ ਹਾਈਡੋ੍ਰਲਿਕ ਨਿਸ਼ਾਨ ਸਾਹਿਬ ਲਗਾਉਣ ਦੀ ਸੇਵਾ ਅਰਦਾਸ ਨਾਲ ਸ਼ੁਰੂ ਹੋਈ | ਇਸ ਮੌਕੇ ਸੰਤ ਕਰਮਜੀਤ ਸਿੰਘ ਵਲੋਂ ਗੁਰੂ ਮਹਾਰਾਜ ਦੇ ਚਰਨਾਂ 'ਚ ਅਰਦਾਸ ਕੀਤੀ ਗਈ, ਉਪਰੰਤ ਉਨ੍ਹਾਂ ਟੱਕ ਲਗਾ ਕੇ ਸੇਵਾ ਦੀ ਸ਼ੁਰੂਆਤ ਕਰਵਾਈ | ਇਸ ਪਵਿੱਤਰ ਮੌਕੇ 'ਤੇ ਗੁਰੂ ਨਾਨਕ ਗਰਲਜ਼ ਕਾਲਜ ਦੇ ਜਨਰਲ ਸਕੱਤਰ ਐਮ. ਐਸ. ਸਾਹਨੀ, ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪਿ੍ੰ. ਡਾ. ਸੁਖਵਿੰਦਰ ਕੌਰ ਵੀ ਉਚੇਚੇ ਤੌਰ 'ਤੇ ਹਾਜ਼ਰ ਰਹੇ, ਜਿਨ੍ਹਾਂ ਗੁਰੂ ਮਹਾਰਾਜ ਦੇ ਚਰਨਾਂ 'ਚ ਨਤਮਸਤਕ ਹੋ ਕੇ ਸਾਰਿਆਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਕਰਮਜੀਤ ਸਿੰਘ ਨੇ ਕਿਹਾ ਕਿ ਨਿਸ਼ਾਨ ਸਾਹਿਬ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਗੁਰਮਤਿ ਵਿਚਾਰ ਧਾਰਾ ਦਾ ਪ੍ਰਤੀਕ ਹੈ | ਉਨ੍ਹਾਂ ਸਾਰਿਆਂ ਨੂੰ ਇਸ ਸੇਵਾ ਕਾਰਜ 'ਚ ਤਨ, ਮਨ ਤੇ ਧੰਨ ਨਾਲ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸੇ ਦੌਰਾਨ ਕਾਲਜ ਦੇ ਜਨਰਲ ਸਕੱਤਰ ਐਮ. ਐਸ. ਸਾਹਨੀ ਨੇ ਕਿਹਾ ਕਿ ਨਿਸ਼ਾਨ ਸਾਹਿਬ ਸਿੱਖ ਭਾਈਚਾਰੇ ਦੇ ਸਨਮਾਨ ਅਤੇ ਸ਼ਾਨ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਹਾਈਡ੍ਰੋਲਿਕ ਨਿਸ਼ਾਨ ਸਾਹਿਬ ਦੀ ਸਥਾਪਨਾ ਸੰਗਤ ਦੀ ਸੇਵਾ ਨੂੰ ਸੁਚਾਰੂ ਬਣਾਏਗੀ ਅਤੇ ਨੌਜਵਾਨਾਂ ਨੂੰ ਗੁਰਮਤਿ ਨਾਲ ਜੁੜਨ ਲਈ ਪ੍ਰੇਰਿਤ ਕਰੇਗੀ | ਇਸੇ ਦੌਰਾਨ ਡਾਇਰੈਕਟਰ ਡਾ. ਵਰਿੰਦਰ ਗਾਂਧੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਅਜਿਹੇ ਸੇਵਾ ਕਾਰਜਾਂ 'ਚ ਵੱਧ ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ | ਇਸ ਮੌਕੇ ਕਾਲਜ ਦੇ ਸਮੁੱਚੇ ਸਟਾਫ਼ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਵੀ ਹਾਜ਼ਰ ਸਨ | ਪ੍ਰੋਗਰਾਮ ਦੀ ਸਮਾਪਤੀ ਗੁਰੂ ਦੇ ਅਤੁੱਟ ਲੰਗਰ ਨਾਲ ਹੋਈ |

Ad Position 22
No active advertisement
ਪਿਛਲੀ ਖ਼ਬਰ ਜਾਖ਼ਲ ਮੰਡੀ ਵਿੱਚ ਪੈਸਟੀਸਾਈਡ ਦੀਆਂ ਦੁਕਾਨਾਂ ਬੰਦ, ਵਪਾਰੀਆਂ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ <br/> ਅਗਲੀ ਖ਼ਬਰ ਟੋਹਾਣਾ ਅਨਾਜ ਮੰਡੀ ਵਿਚ ਕਣਕ ਦੀ ਖ਼ਰੀਦ ਅਤੇ ਅਦਾਇਗੀ ਵਿੱਚ ਦੇਰੀ, ਕਿਸਾਨਾਂ 'ਚ ਰੋਸ <br/>
Ad Position 24