07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਿੱਖਿਆ ਵਿਭਾਗ ਨੇ ਬਿਹਤਰ ਨਤੀਜਿਆਂ ਪ੍ਰਤੀ ਕੀਤੀ ਤਿਆਰੀ 12 ਮਈ ਤੱਕ ਹੋਣਗੀਆਂ ਸਮੀਖਿਆ ਬੈਠਕਾਂ

Ad Position 21
No active advertisement
ਅਜੀਤ ਡੈਸਕ 29-04-2026
ਨਵੀਂ ਦਿੱਲੀ, 28 ਅਪ੍ਰੈਲ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਸਰਕਾਰੀ ਸਕੂਲਾਂ ਦੀ ਬੋਰਡ ਦੀਆਂ ਕਲਾਸਾਂ ਦੇ ਨਤੀਜੇ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਨਜ਼ਰ ਆ ਰਹੇ ਹਨ | ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਦੀ ਇੱਛਾ ਹੈ ਕਿ ਇਨ੍ਹਾਂ ਸਕੂਲਾਂ ਦੀ ਪੜ੍ਹਾਈ ਨੂੰ ਹੋਰ ਠੀਕ ਕੀਤਾ ਜਾਵੇ ਤਾਂ ਕਿ ਆਉਣ ਵਾਲੇ ਦਿਨਾਂ ਵਿਚ ਨਤੀਜੇ ਚੰਗੇ ਆ ਸਕਣ | ਸਿੱਖਿਆ ਵਿਭਾਗ ਨੇ ਅੱਜ ਤੋਂ (28 ਅਪ੍ਰੈਲ) ਤੋਂ ਆਪਣੇ ਅਧੀਨ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਸੁਧਾਰਨ ਅਤੇ ਪ੍ਰੀਖਿਆਵਾਂ ਦੇ ਨਤੀਜੇ ਨੂੰ ਹੋਰ ਬਿਹਤਰ ਬਣਾਉਣ ਲਈ ਵਿਆਪਕ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਨਾਲ ਹੀ ਸਾਲ 2026-27 ਸੈਸ਼ਨ ਲਈ ਸਮੀਖਿਆ ਮੁਹਿੰਮ ਵੀ ਚਲਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਪ੍ਰਤੀ ਵੱਖ-ਵੱਖ ਜ਼ਿਲਿ੍ਹਆਂ ਵਿਚ ਬੈਠਕਾਂ ਕੀਤੀਆਂ ਜਾਣਗੀਆਂ ਅਤੇ ਨਾਲ ਹੀ ਸਕੂਲਾਂ ਦੇ ਪ੍ਰਦਰਸ਼ਨ ਦਾ ਆਕਲਨ ਵੀ ਕੀਤਾ ਜਾਵੇਗਾ | ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੜ੍ਹਾਈ ਵਿਚ ਆ ਰਹੀਆਂ ਦਿੱਕਤਾਂ ਤੇ ਕਮਜ਼ੋਰੀਆਂ ਦਾ ਪਤਾ ਲਗਾ ਕੇ ਉਨ੍ਹਾਂ ਵਿਚ ਸੁਧਾਰ ਕੀਤਾ ਜਾਵੇਗਾ | ਜੋ ਬੈਠਕਾਂ ਕੀਤੀਆਂ ਜਾਣਗੀਆਂ, ਉਨ੍ਹਾਂ ਵਿਚ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ, ਜ਼ਿਲ੍ਹਾ ਤੇ ਜ਼ੋਨ ਪੱਧਰ 'ਤੇ ਉਪ ਸਿੱਖਿਆ ਨਿਰਦੇਸ਼ਕ ਦੇ ਅਧਿਕਾਰੀ ਵੀ ਸ਼ਾਮਿਲ ਹੋਣਗੇ | ਇਸ ਕਾਰਵਾਈ ਵਿਚ ਵਿਸ਼ੇਸ਼ ਕਰਕੇ ਪੰਜਵੀਂ, ਅੱਠਵੀਂ, ਨੌਵੀਂ ਅਤੇ ਗਿਆਰ੍ਹਵੀਂ ਕਲਾਸ ਦੇ ਨਤੀਜਿਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਸੁਧਾਰ ਲਈ ਵਿਚਾਰ ਕੀਤਾ ਜਾਵੇਗਾ | ਵਰਨਣਯੋਗ ਹੈ ਕਿ ਇਹ ਸਮੀਖਿਆ ਬੈਠਕਾਂ 12 ਮਈ 2026 ਤੱਕ ਕੀਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਵਲੋਂ ਕਰਵਾਏ ਗਏ ਸਮੂਹਿਕ ਵਿਆਹ ਅਗਲੀ ਖ਼ਬਰ ਗਰਮੀ ਵਧਣ ਨਾਲ ਲਗਾਤਾਰ ਵਧ ਰਹੀ ਹੈ ਬਿਜਲੀ ਦੀ ਮੰਗ • ਖੂਬ ਚੱਲ ਰਹੇ ਨੇ ਏ. ਸੀ., ਕੂਲਰ ਤੇ ਪੱਖੇ
Ad Position 24