07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਰਾਮ ਸਿੰਘ 'ਬੰਬੇ' ਵੱਲੋਂ ਸਿੱਖ ਪਰਿਵਾਰਾਂ ਨੂੰ ਅਪੀਲ ਬੱਚਿਆਂ ਨੂੰ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਸੇਵਾਵਾਂ ਸੰਬੰਧੀ ਮੁਕਾਬਲਾ ਪ੍ਰੀਖਿਆਵਾਂ ਲਈ ਉਤਸ਼ਾਹਿਤ ਕੀਤਾ ਜਾਵੇ

Ad Position 21
No active advertisement
ਅਜੀਤ ਡੈਸਕ 29-04-2026
ਨਵੀਂ ਦਿੱਲੀ,28ਅਪ੍ਰੈਲ(ਜਗਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੋਆ,ਗੁਜਰਾਤ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ 'ਬੰਬੇ' (ਪ੍ਰਧਾਨ ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ ਰਜਿ:) ਨੇ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਗੁਰਮਤਿ ਸਿਧਾਂਤਾਂ ਨਾਲ ਸਾਂਝ ਪਵਾਉਣ ਦੇ ਨਾਲ ਹੀ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਸੇਵਾਵਾਂ ਸਬੰਧੀ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਵੀ ਉਤਸ਼ਾਹਿਤ ਕਰਨ ¢ ਉਨ੍ਹਾਂ ਕਿਹਾ ਕਿ ਜਦੋਂ ਗੁਰਮਤਿ ਸਿਧਾਂਤਾਂ ਨਾਲ ਜੁੜਿਆ ਸਿੱਖ ਨੌਜਵਾਨ ਉੱਚ ਅਹੁਦੇ ਦੀ ਜ਼ਿੰਮੇਵਾਰੀ ਸੰਭਾਲੇਗਾ ਤਾਂ ਨਿਸ਼ਚਤ ਤੌਰ 'ਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ਮੁਤਾਬਿਕ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਨੂੰ ਪੂਰੀ ਤਰ੍ਹਾਂ ਸਮਰਪਿਤ ਹੋਵੇਗਾ ¢ ਰਾਮ ਸਿੰਘ ਬੰਬੇ ਨੇ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ ¢ ਉਨ੍ਹਾਂ ਦੱਸਿਆ ਕਿ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਦਾ ਫ਼ੈਸਲੇ ਨੂੰ ਅੰਤਿ੍ੰਗ ਕਮੇਟੀ ਨੇ ਪ੍ਰਵਾਨਗੀ ਦਿੱਤੀ ਹੈ ¢ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਿਸ਼ਚੈ ਅਕੈਡਮੀ ਰਾਹੀਂ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਸੇਵਾਵਾਂ ਵਾਸਤੇ ਸਿੱਖ ਨੌਜਵਾਨਾਂ ਦੀ ਤਿਆਰੀ ਦਾ ਪ੍ਰਬੰਧ ਕੀਤਾ ਗਿਆ ਹੈ ¢ ਉਨ੍ਹਾਂ ਦੱਸਿਆ ਕਿ ਐਡਵੋਕੇਟ ਧਾਮੀ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਲਗਾਤਾਰ ਅਜਿਹੇ ਉਪਰਾਲੇ ਕਰ ਰਹੀ ਹੈ ਤਾਂ ਜੋ ਸਿੱਖ ਨੌਜਵਾਨ ਮੁਕਾਬਲਾ ਪ੍ਰੀਖਿਆਵਾਂ ਰਾਹੀਂ ਪ੍ਰਸ਼ਾਸਨਿਕ ਸੇਵਾਵਾਂ ਲਈ ਅੱਗੇ ਆਉਣ ¢
Ad Position 22
No active advertisement
ਪਿਛਲੀ ਖ਼ਬਰ ਮੋਮਬੱਤੀ ਮਾਰਚ ਰਾਹੀਂ ਪਹਿਲਗਾਮ ਅੱਤਵਾਦੀ ਹਮਲੇ 'ਚ ਜਾਨ ਗਵਾਉਣ ਵਾਲਿਆਂ ਨੂੰ ਦਿੱਤੀ ਸ਼ਰਧਾਂਜਲੀ ਕਾਇਰਾਨਾ ਹਮਲੇ ਨੂੰ... ਅਗਲੀ ਖ਼ਬਰ ਹੁਣ ਨਗਰ ਨਿਗਮ ਹਸਪਤਾਲਾਂ ਨੂੰ ਬਣਾਏਗਾ ਆਧੁਨਿਕ ਨੇਤਰ ਰੋਗ ਵਿਭਾਗ ਬਣ ਰਿਹੈ ਹਾਈਟੈੱਕ
Ad Position 24