ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਫਾਇਰ ਬਿ੍ਗੇਡ ਯੂਨੀਅਨ ਦੇ ਧਰਨੇ ਨੂੰ ਨਗਰ ਨਿਗਮ ਕਰਮਚਾਰੀ ਯੂਨੀਅਨ ਨੇ ਦਿੱਤਾ ਸਮਰਥਨ

Ad Position 21
No active advertisement
ਅਜੀਤ ਡੈਸਕ 02-05-2026
ਨਾਰਾਇਣਗੜ੍ਹ, 1 ਮਈ (ਪੀ ਸਿੰਘ)-ਫ਼ਰੀਦਾਬਾਦ ਵਿਖੇ ਅੱਗ ਲੱਗਣ ਦੀ ਘਟਨਾ ਦੌਰਾਨ ਜਾਨ ਗੁਆਉਣ ਵਾਲੇ ਫਾਇਰ ਵਿਭਾਗ ਦੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਹੋਰ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ ਕਈ ਦਿਨਾਂ ਤੋਂ ਧਰਨੇ ਅਤੇ ਭੁੱਖ ਹੜਤਾਲ 'ਤੇ ਬੈਠੇ ਨਾਰਾਇਣਗੜ੍ਹ ਦੇ ਫਾਇਰ ਬਿ੍ਗੇਡ ਯੂਨੀਅਨ ਦੇ ਕਰਮਚਾਰੀਆਂ ਨੂੰ ਨਗਰ ਨਿਗਮ ਕਰਮਚਾਰੀ ਯੂਨੀਅਨ ਹਰਿਆਣਾ ਦੀ ਨਾਰਾਇਣਗੜ੍ਹ ਸ਼ਾਖਾ ਅਤੇ ਅਰਬਨ ਕੰਟਰੈਕਟ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਸਮਰਥਨ ਦਿੰਦਿਆਂ ਸਥਾਨਕ ਫਾਇਰ ਬਿ੍ਗੇਡ ਦੇ ਦਫ਼ਤਰ ਦੇ ਸਾਹਮਣੇ ਧਰਨਾ ਦਿੰਦਿਆਂ ਨਾਅਰੇਬਾਜ਼ੀ ਕੀਤੀ ਗਈ ਅਤੇ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ | ਇਸ ਮੌਕੇ ਮਿਊਾਸੀਪਲ ਕਰਮਚਾਰੀ ਯੂਨੀਅਨ ਦੇ ਆਗੂ ਧਰਮਵੀਰ ਨੇ ਕਿਹਾ ਕਿ ਅਸੀਂ ਫਾਇਰ ਬਿ੍ਗੇਡ ਦੀ ਹੜਤਾਲ ਨੂੰ ਸਮਰਥਨ ਦਿੰਦਿਆਂ ਮੰਗ ਕਰਦੇ ਹਾਂ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਠੇਕਾ ਪ੍ਰਣਾਲੀ ਖ਼ਤਮ ਕੀਤੀ ਜਾਵੇ ਅਤੇ ਫ਼ਰੀਦਾਬਾਦ 'ਚ ਮਾਰੇ ਗਏ ਫਾਇਰ ਵਿਭਾਗ ਦੇ ਮੁਲਾਜ਼ਮਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ | ਇਸੇ ਦੌਰਾਨ ਅਰਬਨ ਕੰਟਰੈਕਟ ਸਫ਼ਾਈ ਯੂਨੀਅਨ ਦੇ ਆਗੂ ਸੁਸ਼ਾਂਕ ਹੰਸ ਨੇ ਕਿਹਾ ਕਿ ਫ਼ਰੀਦਾਬਾਦ 'ਚ ਫਾਇਰ ਵਿਭਾਗ ਦੇ ਦੋ ਕਰਮਚਾਰੀਆਂ ਦੇ ਸ਼ਹੀਦ ਹੋਣ ਕਾਰਨ ਫਾਇਰ ਕਰਮਚਾਰੀ ਹੜਤਾਲ 'ਤੇ ਚੱਲ ਰਹੇ ਹਨ, ਲਿਹਾਜ਼ਾ ਮਾਰੇ ਗਏ ਕਰਮਚਾਰੀਆਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁ. ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਠੇਕੇਦਾਰੀ ਪ੍ਰਣਾਲੀ ਬੰਦ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਠੇਕੇਦਾਰ ਸਾਡੀ ਤਨਖਾਹ ਕੱਟਦਾ ਹੈ ਅਤੇ ਅਸੀਂ ਇਸ ਬਾਰੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ, ਪਰ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਠੇਕੇ 'ਤੇ ਕੰਮ ਕਰਨ ਵਾਲੇ ਸ਼ਹਿਰੀ ਸੈਨੀਟੇਸ਼ਨ ਕਰਮਚਾਰੀਆਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਉਨ੍ਹਾਂ ਦੀਆਂ ਤਨਖਾਹਾਂ ਵੀ ਨਹੀਂ ਮਿਲੀਆਂ | ਇਸ ਤੋਂ ਬਾਅਦ ਫਾਇਰ ਬਿ੍ਗੇਡ ਯੂਨੀਅਨ ਦੇ ਆਗੂ ਗੌਤਮ ਨੇ ਕਿਹਾ ਕਿ ਅਸੀਂ ਕਈ ਦਿਨਾਂ ਤੋਂ ਹੜਤਾਲ 'ਤੇ ਚੱਲ ਰਹੇ ਹਾਂ | ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਫ਼ਰੀਦਾਬਾਦ ਵਿਖੇ ਅੱਗ ਦੀ ਘਟਨਾ ਦੌਰਾਨ ਫੌਤ ਹੋਏ ਦੋ ਸਾਥੀਆਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁ. ਦੀ ਮੁਆਵਜ਼ਾ ਰਾਸ਼ੀ ਸਮੇਤ ਸਰਕਾਰੀ ਨੌਕਰੀ ਦਿੱਤੀ ਜਾਵੇ | ਇਸ ਤੋਂ ਇਲਾਵਾ ਸਾਡੀਆਂ ਤਨਖਾਹਾਂ 'ਚ ਵਾਧਾ ਕੀਤਾ ਜਾਵੇ ਅਤੇ ਬਾਕੀ ਮੰਗਾਂ ਵੀ ਜਲਦ ਪੂਰੀਆਂ ਕੀਤੀਆਂ ਜਾਣ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ 'ਚ 1 ਹੋਰ ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਪੰਜਾਬ ਦੇ ਆਰਮੀ ਸਕੂਲਾਂ 'ਚ ਪੰਜਾਬੀ ਨੂੰ ਹਾਸ਼ੀਏ 'ਤੇ ਧਕੇਲਣਾ ਮੰਦਭਾਗਾ <br/>
Ad Position 24
No active advertisement