19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਚੇਅਰਮੈਨ ਕਿਰਮਾਚ ਵਲੋਂ ਆਦਿ ਬਦਰੀ ਖੇਤਰ 'ਚ ਵਿਕਾਸ ਕਾਰਜਾਂ ਦਾ ਨਿਰੀਖਣ

Ad Position 21
No active advertisement
ਅਜੀਤ ਡੈਸਕ 04-05-2026
ਯਮੁਨਾਨਗਰ, 3 ਮਈ (ਗੁਰਦਿਆਲ ਸਿੰਘ ਨਿਮਰ)-ਸਰਸਵਤੀ ਵਿਰਾਸਤ ਬੋਰਡ ਹਰਿਆਣਾ ਦੇ ਉਪ ਚੇਅਰਮੈਨ ਧੂਮਨ ਸਿੰਘ ਕਿਰਮਾਚ ਵਲੋਂ ਆਦਿ ਬਦਰੀ ਖੇਤਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਗੁਣਵੱਤਾ ਨੂੰ ਧਿਆਨ 'ਚ ਰੱਖਦਿਆਂ ਸਾਰੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਹੁਣ ਤੱਕ ਆਦਿ ਬਦਰੀ ਖੇਤਰ 'ਚ ਲਗਭਗ 18 ਕਰੋੜ ਰੁ. ਦੇ ਵਿਕਾਸ ਕਾਰਜ ਮੁਕੰਮਲ ਕਰ ਲਏ ਹਨ | ਇਨ੍ਹਾਂ ਕੰਮਾਂ 'ਚ ਸ਼ਰਧਾਲੂਆਂ ਦੀ ਸਹੂਲਤ ਲਈ ਇਕ ਆਧੁਨਿਕ ਲੰਗਰ ਹਾਲ, ਰਿਹਾਇਸ਼ ਲਈ ਇਕ ਹਾਲ ਅਤੇ ਪੁਲਾਂ ਦਾ ਨਿਰਮਾਣ ਆਦਿ ਸ਼ਾਮਿਲ ਹੈ | ਉਨ੍ਹਾਂ ਦੱਸਿਆ ਕਿ ਕਾਠਗੜ੍ਹ ਤੋਂ ਆਦਿ ਬਦਰੀ ਮੰਦਰ ਤੱਕ ਸੜਕ ਦੇ ਨਿਰਮਾਣ ਕਾਰਜ ਜਾਰੀ ਹਨ | ਉਨ੍ਹਾਂ ਦੱਸਿਆ ਕਿ ਇਹ ਵਿਕਾਸ ਕਾਰਜ ਨਾ ਸਿਰਫ਼ ਖੇਤਰ 'ਚ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰ ਰਹੇ ਹਨ, ਬਲਕਿ ਸਥਾਨਕ ਨਿਵਾਸੀਆਂ ਨੂੰ ਵੀ ਲਾਭ ਪਹੁੰਚਾ ਰਹੇ ਹਨ | ਚੇਅਰਮੈਨ ਕਿਰਮਾਚ ਨੇ ਕਿਹਾ ਕਿ ਆਦਿ ਬਦਰੀ ਖੇਤਰ ਇਕ ਇਤਿਹਾਸਕ ਅਤੇ ਧਾਰਮਿਕ ਤੌਰ 'ਤੇ ਮਹੱਤਵਪੂਰਨ ਸਥਾਨ ਹੈ, ਜਿਥੇ ਕਿ ਸ਼ਰਧਾਲੂਆਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸ਼ਰਧਾਲੂਆਂ ਨੂੰ ਵਧੀਆ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇ | ਉਨ੍ਹਾਂ ਦੱਸਿਆ ਕਿ ਸਰਸਵਤੀ ਵਿਰਾਸਤ ਬੋਰਡ ਅਤੇ ਸ਼ਰਾਈਨ ਬੋਰਡ ਖੇਤਰ ਦੇ ਸਮੁੱਚੇ ਵਿਕਾਸ ਲਈ ਮਿਲ ਕੇ ਕੰਮ ਕਰ ਰਹੇ ਹਨ | ਇਸ ਮੌਕੇ ਸੀਨੀਅਰ ਭਾਜਪਾ ਆਗੂ ਬੰਤੋ ਕਟਾਰੀਆ, ਇੰਚਾਰਜ ਦੀਪਕ ਸ਼ਰਮਾ, ਤੇਜਿੰਦਰ ਗੋਲਡੀ (ਭਾਜਪਾ ਜ਼ਿਲ੍ਹਾ ਪ੍ਰਧਾਨ ਕੁਰੂਕਸ਼ੇਤਰ) ਅਤੇ ਸੁਸ਼ੀਲ ਰਾਣਾ (ਸਾਬਕਾ ਜ਼ਿਲ੍ਹਾ ਪ੍ਰਧਾਨ ਕੁਰੂਕਸ਼ੇਤਰ) ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਅਤੇ ਐਸ. ਪੀ. ਨੇ ਨੀਟ ਪ੍ਰੀਖਿਆ ਨੂੰ ਲੈ ਕੇ ਪ੍ਰੀਖਿਆ ਕੇਂਦਰਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਰਾਜਾਸਾਂਸੀ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜਨਾਹ, ਮੁਕੱਦਮਾ ਦਰਜ
Ad Position 24