24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗਰਮੀ ਦੇ ਮੌਸਮ ਵਿਚ ਮਸਾਲੇਦਾਰ ਭੋਜਨ ਤੋਂ ਦੂਰੀ ਰੱਖਣ ਦੀ ਜ਼ਰੂਰਤ

Ad Position 21
No active advertisement
ਅਜੀਤ ਡੈਸਕ 04-05-2026
ਨਵੀਂ ਦਿੱਲੀ, 3 ਮਈ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਏਮਸ ਹਸਪਤਾਲ ਦੇ ਡਾਕਟਰਾਂ ਨੇ ਗਰਮੀ ਨੂੰ ਵੇਖਦੇ ਹੋਏ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਇਸ ਮੌਸਮ ਵਿਚ ਵਿਸ਼ੇਸ਼ ਕਰਕੇ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਜ਼ਰੂਰਤ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਗਰਮੀ ਦੇ ਮੌਸਮ ਵਿਚ ਮਸਾਲੇਦਾਰ ਭੋਜਨ ਤੋਂ ਦੂਰੀ ਰੱਖੀ ਜਾਵੇ ਅਤੇ ਤਰਲ ਤੇ ਸਧਾਰਨ ਅਹਾਰ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਵਧ ਰਹੀ ਗਰਮੀ ਅਤੇ ਤਾਪਮਾਨ 40 ਡਿਗਰੀ ਸੈਲੀਸਅਸ ਤੋਂ ਪੁੱਜਣ ਦੇ ਸਮੇਂ ਹੀਟ ਵੇਵ ਤੋਂ ਬਚਾਅ ਕਰਨ ਲਈ ਬਹੁਤ ਜ਼ਿਆਦਾ ਸੁਚੇਤ ਰਹਿਣ ਲਈ ਸਲਾਹ ਦਿੱਤੀ ਹੈ | ਡਾਕਟਰਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਮੌਸਮ ਵਿਚ ਹਾਈਡਰੇਸ਼ਨ, ਹੀਟ ਸਟਰੋਕ ਆਦਿ ਦਾ ਖਤਰਾ ਹੋ ਜਾਂਦਾ ਹੈ ਅਤੇ ਖਾਸ ਕਰਕੇ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦਾ ਧਿਆਨ ਰੱਖਣ ਦੀ ਜ਼ਰੂਰਤ ਹੈ | ਡਾਕਟਰਾਂ ਨੇ ਕਿਹਾ ਕਿ ਲੋਕਾਂ ਨੂੰ ਗਰਮੀ ਵਿਚ ਹਲਕੇ, ਢਿੱਲੇ ਤੇ ਹਲਕੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਸਿਰ ਢਕਣ ਦੇ ਨਾਲ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਪਾਣੀ, ਨਿੰਬੂ ਪਾਣੀ ਜਾਂ ਓ.ਆਰ.ਐਸ. ਦਾ ਸੇਵਨ ਕਰਦੇ ਰਹਿਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਭਾਸ਼ਾ ਦੀ ਉੱਨਤੀ ਪ੍ਰਤੀ ਸਹਿਯੋਗ ਦੇਣ ਵਾਲਿਆਂ ਨੂੰ ਪੰਜਾਬੀ ਮੰਚ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਅੱਗ ਲੱਗਣ ਨਾਲ 30-40 ਕਿੱਲੇ ਨਾੜ ਸੜ ਕੇ ਸੁਆਹ
Ad Position 24