21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਧਾਨ ਸਭਾ ਚੋਣਾਂ ਦੀ ਜਿੱਤ ਦਾ ਜਸ਼ਨ ਮਨਾਉਣ ਲਈ ਕਰਨ ਕਮਲ ਜ਼ਿਲ੍ਹਾ ਦਫ਼ਤਰ ਵਿਖੇ ਵੰਡੇ ਲੱਡੂ <br/>

Ad Position 21
No active advertisement
ਅਜੀਤ ਡੈਸਕ 05-05-2026
ਕਰਨਾਲ, 4 ਮਈ (ਗੁਰਮੀਤ ਸਿੰਘ ਸੱਗੂ)-ਦੇਸ਼ ਦੇ ਪੰਜ ਰਾਜਾਂ ਖ਼ਾਸ ਕਰਕੇ ਪੱਛਮੀ ਬੰਗਾਲ ਅਤੇ ਹੋਰ ਰਾਜਾਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਭਾਰੀ ਜਨਤਕ ਸਮਰਥਨ ਅਤੇ ਲੀਡ ਦਾ ਜਸ਼ਨ ਮਨਾਉਣ ਲਈ ਭਾਜਪਾ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਲਾਠਰ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਕਰਨ ਕਮਲ ਜ਼ਿਲ੍ਹਾ ਦਫ਼ਤਰ ਵਿਖੇ ਲੱਡੂ ਵੰਡੇ ਅਤੇ ਖੁਸ਼ੀਆਂ ਮਨਾਉਂਦੇ ਹੋਏ ਆਤਿਸ਼ਬਾਜੀ ਕੀਤੀ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਇਸ ਜਿੱਤ ਦਾ ਸਿਹਰਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ਨੂੰ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਹ ਭਾਰੀ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਭਾਜਪਾ ਦਾ ਚਹੁੰ-ਮੁਖੀ ਵਿਕਾਸ ਦੀ ਰਾਜਨੀਤੀ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੇ ਜਾਗਰੂਕ ਲੋਕਾਂ ਨੇ ਡਰ ਅਤੇ ਭਿ੍ਸ਼ਟਾਚਾਰ ਦੀ ਰਾਜਨੀਤੀ ਨੂੰ ਸਪੱਸ਼ਟ ਤੌਰ 'ਤੇ ਰੱਦ ਕਰ ਦਿੱਤਾ ਹੈ ਅਤੇ ਵਿਕਾਸ ਤੇ ਲੋਕ ਭਲਾਈ ਦੇ ਮਾਰਗ ਦਾ ਮਜ਼ਬੂਤੀ ਨਾਲ ਸਮਰਥਨ ਕੀਤਾ ਹੈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ |

Ad Position 22
No active advertisement
ਪਿਛਲੀ ਖ਼ਬਰ ਆਸਾਮ ਤੇ ਪੱਛਮੀ ਬੰਗਾਲ ਦੀਆਂ ਚੋਣਾਂ ਜਿੱਤਣ 'ਤੇ ਭਾਜਪਾ ਵਰਕਰਾਂ ਨੇ ਹੁਸ਼ਿਆਰਪੁਰ 'ਚ ਵੰਡੇ ਲੱਡੂ ਅਗਲੀ ਖ਼ਬਰ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ-ਪਠਾਨਕੋਟ ਹਾਈਵੇ 'ਤੇ ਖੜ੍ਹਾ ਗੰਦਾ ਪਾਣੀ ਦੇ ਰਿਹਾ ਹਾਦਸਿਆਂ ਨੂੰ ਸੱਦਾ
Ad Position 24