08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਥਾਣਾ ਸਦਰ ਟੋਹਾਣਾ ਨੇ ਸੋਲਰ ਮੋਟਰ ਚੋਰੀ ਦੇ ਮਾਮਲੇ 'ਚ ਦੋ ਮੁਲਜ਼ਮ ਕੀਤੇ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 06-05-2026
ਟੋਹਾਣਾ, 5 ਮਈ (ਮਨਜੀਤ ਸਿੰਘ) - ਚੋਰੀ ਨੂੰ ਰੋਕਣ ਲਈ ਫ਼ਤਿਹਾਬਾਦ ਪੁਲਿਸ ਦੀ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਥਾਣਾ ਸਦਰ ਟੋਹਾਣਾ ਨੇ ਸੋਲਰ ਮੋਟਰ ਚੋਰੀ ਦੇ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਨੀਲ ਕੁਮਾਰ ਪੁੱਤਰ ਰਾਮ ਕਿਸ਼ਨ ਅਤੇ ਨਿਰਮਲ ਕੁਮਾਰ ਉਰਫ਼ ਗੂਗਨ ਪੁੱਤਰ ਮੇਘਰਾਜ ਵਜੋਂ ਹੋਈ ਹੈ, ਦੋਵੇਂ ਪਿੰਡ ਅੱਕਾਂਵਾਲੀ ਦੇ ਰਹਿਣ ਵਾਲੇ ਹਨ | ਪੁਲਿਸ ਥਾਣਾ ਸਦਰ ਟੋਹਾਣਾ ਦੇ ਇੰਚਾਰਜ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਰਿੰਦਰ ਸਿੰਘ ਪੁੱਤਰ ਮਾਂਗੇ ਰਾਮ ਵਾਸੀ ਪਿੰਡ ਚਿਤੈਨ ਨੇ ਪੁਲਿਸ ਨੂੰ ਰਿਪੋਰਟ ਦਿੱਤੀ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਖੇਤ ਵਿੱਚੋਂ ਸੋਲਰ ਮੋਟਰ, ਬੈਨਡ, ਪਲੇਟ ਅਤੇ ਪਾਈਪ ਚੋਰੀ ਕਰ ਲਈ ਹੈ | ਇਹ ਚੋਰੀ 10 ਮਾਰਚ, 2026 ਦੀ ਰਾਤ ਨੂੰ ਹੋਈ ਸੀ ਅਤੇ ਉਸ ਨੰੂ ਅਗਲੀ ਸਵੇਰ ਜਦੋਂ ਉਹ ਆਪਣੇ ਖੇਤ ਗਿਆ ਤਾਂ ਚੋਰੀ ਦਾ ਪਤਾ ਲੱਗਾ | ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਥਾਣਾ ਸਦਰ ਟੋਹਾਣਾ ਵਿਖੇ ਆਈ.ਪੀ.ਸੀ. ਦੀ ਧਾਰਾ 303(2) ਦੇ ਤਹਿਤ ਮਾਮਲਾ ਨੰਬਰ 45/2026 ਦਰਜ ਕੀਤਾ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ | ਚੋਰੀ ਹੋਏ ਸਾਮਾਨ ਨੂੰ ਬਰਾਮਦ ਕਰਨ ਲਈ ਦੋਸ਼ੀਆਂ ਤੋਂ ਪੂਰੀ ਪੁੱਛਗਿੱਛ ਕੀਤੀ ਜਾ ਰਹੀ ਹੈ | ਪੁੱਛਗਿੱਛ ਤੋਂ ਬਾਅਦ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ | ਮਾਮਲੇ ਦੀ ਜਾਂਚ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ 54 ਕਿੱਲੋ ਭੁੱਕੀ ਅਤੇ ਡੇਢ ਕਿੱਲੋ ਤੋਂ ਵੱਧ ਅਫੀਮ ਸਮੇਤ ਦੋ ਨੌਜਵਾਨ ਗਿ੍ਫ਼ਤਾਰ <br/> ਅਗਲੀ ਖ਼ਬਰ ਨਾਜਾਇਜ਼ ਦੇਸੀ ਪਿਸਤੌਲ ਤੇ ਇਕ ਜ਼ਿੰਦਾ ਕਾਰਤੂਸ ਸਮੇਤ ਨੌਜਵਾਨ ਗਿ੍ਫ਼ਤਾਰ
Ad Position 24