ਕਰਨਾਲ, 5 ਮਈ (ਗੁਰਮੀਤ ਸਿੰਘ ਸੱਗੂ)-ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਨ ਮੌਕੇ ਅੱਜ ਸਿੱਖ ਕੌਮ ਵਲੋਂ ਉਨ੍ਹਾਂ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਦੇ ਮਹਾਨ ਕੰਮਾਂ 'ਤੇ ਚਰਚਾ ਕੀਤੀ ਗਈ | ਰੇਲਵੇ ਰੋਡ ਸਥਿਤ ਜੱਸਾ ਸਿੰਘ ਰਾਮਗੜ੍ਹੀਆ ਚੌਕ ਨੂੰ ਅੱਜ ਫੁੱਲਾਂ ਨਾਲ ਸਜਾਇਆ ਗਿਆ ਅਤੇ ਅਰਦਾਸ ਕਰਨ ਤੋਂ ਬਾਅਦ ਲੱਡੂ ਵੰਡ ਕੇ ਸਭ ਨੇ ਮਹਾਨ ਜਰਨੈਲ ਦੇ ਜਨਮ ਦਿਨ ਦੀ ਖੁਸ਼ੀ ਮਨਾਈ | ਇਸ ਮੌਕੇ ਦਸਮੇਸ਼ ਅਖਾੜਾ ਦੇ ਪ੍ਰਧਾਨ ਜਥੇਦਾਰ ਗੁਰਤੇਜ ਸਿੰਘ ਖਾਲਸਾ ਨੇ ਅਰਦਾਸ ਕੀਤੀ ਕਿ ਕੌਮ ਅਜਿਹੇ ਮਹਾਨ ਜਰਨੈਲਾਂ ਦੇ ਜੀਵਨ ਮੁੱਲਾਂ ਦਾ ਪਾਲਣ ਕਰੇ | ਇਸ ਮੌਕੇ ਰਾਮਗੜ੍ਹੀਆ ਸਭਾ ਦੇ ਸਾਬਕਾ ਪ੍ਰਧਾਨ ਕੁਲਵੰਤ ਸਿੰਘ ਕਲੇਰ, ਸਾਬਕਾ ਪ੍ਰਧਾਨ ਇੰਦਰਜੀਤ ਸਿੰਘ, ਜਨਰਲ ਸਕੱਤਰ ਹਰਪਾਲ ਸਿੰਘ, ਨੀਡ ਬਲੇਸਿੰਗਜ਼ ਨਾਟ ਮਨੀ ਦੇ ਪ੍ਰਧਾਨ ਗੁਰਕੀਰਤ ਸਿੰਘ ਨੇ ਵੀ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ 'ਤੇ ਰੋਸ਼ਨੀ ਪਾਈ ਅਤੇ ਸੰਗਤ ਨੂੰ ਵਧਾਈ ਦਿੱਤੀ | ਇਸ ਮੌਕੇ ਸਿੱਖ ਕੌਮ ਦੀਆਂ ਕਈ ਹਸਤੀਆਂ ਨੇ ਸ਼ਮੂਲੀਅਤ ਕਰਦਿਆਂ ਲੱਡੂ ਵੰਡੇ ਅਤੇ ਸੰਗਤ ਨੂੰ ਵਧਾਈ ਦਿੱਤੀ, ਜਿਨ੍ਹਾਂ 'ਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਰਤਨ ਸਿੰਘ, ਗੁਰਤੇਜ ਸਿੰਘ ਖਾਲਸਾ, ਕੁਲਵੰਤ ਸਿੰਘ, ਸਵਰਨ ਸਿੰਘ ਐਡਵੋਕੇਟ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ ਕਲੇਰ, ਸੁਰਜੀਤ ਸਿੰਘ, ਹਰਜਿੰਦਰ ਸਿੰਘ ਬੀਰ ਖਾਲਸਾ ਦਲ, ਸਰਦਾਰ ਸਿੰਘ ਸੱਗੂ, ਮਨਜੀਤ ਸਿੰਘ ਸੋਨੀ, ਸ਼ਮਸ਼ੇਰ ਸਿੰਘ, ਗੁਰਲਾਲ ਸਿੰਘ, ਪਰਮਜੀਤ ਸਿੰਘ, ਵਿਕਰਮਜੀਤ ਸਿੰਘ, ਮਨਿੰਦਰ ਸਿੰਘ ਬੱਬੂ, ਗੁਰਵਿੰਦਰ ਸਿੰਘ, ਸਿਮਰਨਜੀਤ ਸਿੰਘ, ਗੌਰਵ ਅਤੇ ਮਨਿੰਦਰ ਸਿੰਘ ਮੁੱਖ ਤੌਰ 'ਤੇ ਸ਼ਾਮਿਲ ਸਨ |