08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

40 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 06-05-2026
ਯਮੁਨਾਨਗਰ, 5 ਮਈ (ਗੁਰਦਿਆਲ ਸਿੰਘ ਨਿਮਰ)-ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਇਕ ਨੌਜਵਾਨ ਨੂੰ 40 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਸੈੱਲ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਖਿਜਰੀ ਪਿੰਡ ਦੇ ਨੇੜੇ ਇਕ ਗੈਰ-ਰਜਿਸਟਰਡ ਮੋਟਰਸਾਈਕਲ 'ਤੇ ਨਸ਼ੀਲੇ ਪਦਾਰਥ ਲੈ ਕੇ ਘੁੰਮ ਰਿਹਾ ਹੈ | ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਸ਼ੱਕੀ ਗਤੀਵਿਧੀ ਦੇ ਆਧਾਰ 'ਤੇ ਨੌਜਵਾਨ ਨੂੰ ਕਾਬੂ ਕਰ ਲਿਆ | ਇਸ ਦੌਰਾਨ ਡਿਊਟੀ ਮੈਜਿਸਟ੍ਰੇਟ ਅਮਿਤ ਕੁਮਾਰ, ਤਹਿਸੀਲਦਾਰ ਜਗਾਧਰੀ ਨੂੰ ਮੌਕੇ 'ਤੇ ਬੁਲਾ ਕੇ ਉਨ੍ਹਾਂ ਦੀ ਮੌਜੂਦਗੀ ਵਿਚ ਨੌਜਵਾਨ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ ਉਸ ਤੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਮੁਲਜ਼ਮ ਨੂੰ ਮੌਕੇ 'ਤੇ ਹੀ ਗਿ੍ਫ਼ਤਾਰ ਕਰ ਲਿਆ | ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਕਮਲ ਉਰਫ਼ ਅਮਨ ਪੁੱਤਰ ਸਤਪਾਲ ਉਰਫ਼ ਪਾਲਾ ਵਾਸੀ ਪੁਰਾਣਾ ਬਾਂਸ ਮੁਹੱਲਾ ਪ੍ਰਤਾਪ ਨਗਰ ਵਜੋਂ ਹੋਈ | ਉਸ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ | ਇੰਚਾਰਜ ਨੇ ਕਿਹਾ ਕਿ ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਮੁਲਜ਼ਮ ਕਿਸ ਨਾਲ ਜੁੜਿਆ ਹੋਇਆ ਹੈ, ਉਸ ਨੇ ਨਸ਼ੀਲੇ ਇਹ ਪਦਾਰਥ ਕਿਥੋਂ ਪ੍ਰਾਪਤ ਕੀਤਾ ਹੈ ਅਤੇ ਉਹ ਕਿਹੜੇ ਖੇਤਰਾਂ ਵਿਚ ਸਪਲਾਈ ਕਰਦਾ ਸੀ |

Ad Position 22
No active advertisement
ਪਿਛਲੀ ਖ਼ਬਰ ਵਾਹਨ ਚੋਰੀ ਰੋਕੂ ਸੈੱਲ ਵਲੋਂ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਭਰਾ ਗਿ੍ਫ਼ਤਾਰ <br/> ਅਗਲੀ ਖ਼ਬਰ ਕੰਪਨੀ ਦਾ ਜਾਅਲੀ ਬਰਾਂਡ ਲਗਾ ਕੇ ਕੱਪੜੇ ਤੇ ਹੋਰ ਸਾਮਾਨ ਵੇਚਣ ਵਾਲੇ ਗਰੋਹ ਦੇ ਮੈਂਬਰ ਕਾਬੂ <br/>
Ad Position 24