08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਤਿੰਨ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਮੁਲਜ਼ਮ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 06-05-2026
ਯਮੁਨਾਨਗਰ, 5 ਮਈ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹਾ ਪੁਲਿਸ ਨੇ ਤਿੰਨ ਵੱਖ-ਵੱਖ ਥਾਵਾਂ ਤੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਅਤੇ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸੰਬੰਧੀ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਬੁਡੀਆ ਦੀ ਪੁਲਿਸ ਟੀਮ ਨੇ ਪਿੰਡ ਬੁਡੀਆ ਤੋਂ ਗੋਲਡੀ ਪੁੱਤਰ ਧਰਮਪਾਲ ਵਾਸੀ ਪਿੰਡ ਬੁਡੀਆ ਨੂੰ 9 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸੇ ਤਰ੍ਹਾਂ ਥਾਣਾ ਫ਼ਰਕਪੁਰ ਦੀ ਪੁਲਿਸ ਟੀਮ ਨੇ ਰਾਮਨਗਰ ਦੇ ਰਹਿਣ ਵਾਲੇ ਹਨੀ ਨੂੰ 11 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ | ਥਾਣਾ ਗਾਂਧੀਨਗਰ ਦੀ ਪੁਲਿਸ ਟੀਮ ਨੇ ਮਨਦੀਪ ਸਿੰਘ ਪੁੱਤਰ ਤਿ੍ਲੋਚਨ ਸਿੰਘ ਵਾਸੀ ਕੰਸਾਪੁਰ ਨੂੰ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ |

Ad Position 22
No active advertisement
ਪਿਛਲੀ ਖ਼ਬਰ ਤਿੰਨ ਵੱਖ-ਵੱਖ ਥਾਵਾਂ 'ਤੇ ਸੱਟਾ ਲਗਾਉਂਦੇ ਤਿੰਨ ਮੁਲਜ਼ਮ ਗਿ੍ਫ਼ਤਾਰ <br/> ਅਗਲੀ ਖ਼ਬਰ ਵਾਹਨ ਚੋਰੀ ਰੋਕੂ ਸੈੱਲ ਵਲੋਂ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਭਰਾ ਗਿ੍ਫ਼ਤਾਰ <br/>
Ad Position 24