ਸਿਰਸਾ, 6 ਮਈ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਪ੍ਰਾਇਮਰੀ ਸਕੂਲ ਹਾਂਡੀਖੇੜਾ ਵਿਖੇ ਪ੍ਰੀਖਿਆਵਾਂ ਵਿਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਲਈ ਇਕ ਪੁਰਸਕਾਰ ਸਮਾਰੋਹ ਕੀਤਾ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਸਮਾਜ ਸੇਵੀ ਡਾ. ਗੁਰਚਰਨ ਸਿੰਘ ਨੇ ਕੀਤੀ, ਜਦੋਂ ਕਿ ਪਿੰਡ ਦੇ ਸਰਪੰਚ ਕਪਿਲਾ ਸ਼ਿਓਰਾਨ ਅਤੇ ਸਰਪੰਚ ਪ੍ਰਤੀਨਿਧੀ ਰਾਜੇਸ਼ ਸ਼ਿਓਰਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਐਸ.ਐਮ.ਸੀ. ਪ੍ਰਧਾਨ ਬੇਗਰਾਜ, ਸਕੂਲ ਇੰਚਾਰਜ ਧਰਮਪਾਲ, ਸੁਨੀਤਾ ਰਾਣੀ, ਕਲੱਸਟਰ ਹੈੱਡ ਕਿ੍ਸ਼ਨਾ ਦੇਵੀ ਦੜ੍ਹਬੀ, ਪਿ੍ੰਸੀਪਲ ਗੁਰਪ੍ਰੀਤ ਸਿੰਘ, ਅਨਿਲ ਕੁਮਾਰ ਆਦਿ ਸਟਾਫ ਮੈਂਬਰ ਮੌਜੂਦ ਸਨ | ਇਸ ਮੌਕੇ ਸਰਪੰਚ ਕਪਿਲਾ ਨੇ ਪ੍ਰੀਖਿਆਵਾਂ ਵਿਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਹਮੇਸ਼ਾ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ | ਉਨ੍ਹਾਂ ਸਮਾਜਿਕ ਕਾਰਕੁਨ ਡਾ. ਗੁਰਚਰਨ ਸਿੰਘ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ | ਸਮਾਜਿਕ ਕਾਰਕੁਨ ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਉਹ ਖੁਦ ਇੱਕ ਅਧਿਆਪਕ ਰਹੇ ਹਨ ਅਤੇ ਬੱਚਿਆਂ ਦੀਆਂ ਗਤੀਵਿਧੀਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ | ਇਸ ਪ੍ਰੋਗਰਾਮ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿਚ ਬੱਚੇ ਖੁਦ ਨੂੰ ਸਨਮਾਨਿਤ ਮਹਿਸੂਸ ਕਰਨ | ਇਸ ਮੌਕੇ 'ਤੇ ਮੁੱਖ ਮਹਿਮਾਨ ਸਮੇਤ ਹੋਰਨਾਂ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ |