17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ- ਮਲਸੀਆਂ

Ad Position 21
No active advertisement
ਅਜੀਤ ਡੈਸਕ 07-05-2026
ਨਵੀਂ ਦਿੱਲੀ, 6 ਮਈ (ਜਗਤਾਰ ਸਿੰਘ)-ਰਾਜਧਾਨੀ ਦੇ ਸਫ਼ਦਰਜੰਗ ਇਲਾਕੇ 'ਚ ਇਕ ਸਿੱਖ ਨੌਜਵਾਨ ਨਾਲ ਕੁੱਝ ਅਸਮਾਜਿਕ ਅਨਸਰਾਂ ਵਲੋਂ ਕੀਤੀ ਗਈ ਕੁੱਟਮਾਰ ਦੀ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ ¢ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਸਫ਼ਦਰਜੰਗ ਪੁਲਿਸ ਥਾਣੇ ਦੇ ਐੱਸ.ਐਚ.ਓ. ਸਮੇਤ ਦਿੱਲੀ ਪੁਲਿਸ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਹਿਰਾਸਤ ਵਿਚ ਲਿਆ ਜਾਵੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ¢ ਮਲਸੀਆਂ ਨੇ ਕਿਹਾ ਕਿ ਇਹ ਬੇਹੱਦ ਅਫ਼ਸੋਸਨਾਕ ਹੈ ਕਿ ਇੱਕ ਇਕੱਲੇ ਸਿੱਖ ਨੌਜਵਾਨ ਨਾਲ ਕੁੱਝ ਅਸਮਾਜਿਕ ਅਨਸਰਾਂ ਵਲੋਂ ਕੁੱਟਮਾਰ ਕਰਕੇ ਇਲਾਕੇ ਵਿਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ¢ ਉਨ੍ਹਾਂ ਕਿਹਾ ਕਿ ਅਜਿਹੇ ਲੋਕ ਸਮਾਜ 'ਚ ਰਹਿਣ ਦੇ ਕਾਬਲ ਨਹੀਂ ਹੁੰਦੇ, ਇਸ ਲਈ ਪੁਲਿਸ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਅਜਿਹੇ ਦੋਸ਼ੀਆਂ ਦੀ ਭਾਲ ਕਰਕੇ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ¢ ਉਨ੍ਹਾਂ ਸਿੱਖ ਕੌਮ ਨੂੰ ਵੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ ¢ ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਤਾਂ ਪੁਲਿਸ ਨੂੰ ਸਿੱਖਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਪਏਗਾ ¢
Ad Position 22
No active advertisement
ਪਿਛਲੀ ਖ਼ਬਰ ਸਿਲਵਰ ਕਰੀਕ ਸਕੂਲ 'ਚ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਪਿ੍ੰਸ ਕਾਲਾ ਬਾਲਾ ਨੂੰ ਕਾਂਗਰਸ ਦਾ ਜਨਰਲ ਸਕੱਤਰ ਬਣਾਉਣ 'ਤੇ ਸਨਮਾਨ
Ad Position 24