18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਦੀ ਬਰਸੀ ਮੌਕੇ 8, 9 ਤੇ 10 ਮਈ ਨੂੰ ਹੋਣਗੇ ਗੁਰਮਤਿ ਸਮਾਗਮ- ਬਾਬਾ ਬਲਬੀਰ ਸਿੰਘ

Ad Position 21
No active advertisement
ਅਜੀਤ ਡੈਸਕ 07-05-2026
ਤਲਵੰਡੀ ਸਾਬੋ, 6 ਮਈ (ਰਣਜੀਤ ਸਿੰਘ ਰਾਜੂ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ 12ਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਚੇਤ ਸਿੰਘ ਦੀ 58ਵੀਂ ਸਾਲਾਨਾ ਬਰਸੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 13ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੰਤਾ ਸਿੰਘ ਦੀ 18ਵੀਂ ਬਰਸੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾ: ਦਸਵੀਂ, ਛਾਉਣੀ ਨਿਹੰਗ ਸਿੰਘਾਂ, ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਕਰਵਾਏ ਜਾਣਗੇ | ਉਕਤ ਜਾਣਕਾਰੀ ਬੁੱਢਾ ਦਲ ਦੇ ਮੌਜੂਦਾ ਮੁਖੀ ਸ਼੍ਰੋਮਣੀ ਸੇਵਾ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਇਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਦਿੱਤੀ | ਪ੍ਰੈੱਸ ਬਿਆਨ ਰਾਹੀਂ ਉਨ੍ਹਾਂ ਦੱਸਿਆ ਕਿ 8 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਜਿਸ ਦੇ ਭੋਗ 10 ਮਈ ਨੂੰ ਪਾਏ ਜਾਣਗੇ | ਭੋਗ ਉਪਰੰਤ ਸਜੇ ਦਿਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਗੁਰ-ਇਤਿਹਾਸ ਨਾਲ ਜੋੜਨਗੇ | ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਤਿਹਾਸ ਵਿਚ ਇਨ੍ਹਾਂ ਦੋਵਾਂ ਜਥੇਦਾਰ ਸਾਹਿਬਾਨ ਦਾ ਅਹਿਮ ਸਥਾਨ ਹੈ | ਸਿੰਘ ਸਾਹਿਬ ਬਾਬਾ ਚੇਤ ਸਿੰਘ ਅਤੇ ਸਿੰਘ ਸਾਹਿਬ ਬਾਬਾ ਸੰਤਾ ਸਿੰਘ ਨੇ ਆਪਣੇ ਸਮੇਂ ਵਿਚ ਦਲ ਪੰਥ ਦੇ ਵਿਕਾਸ ਲਈ ਅਹਿਮ ਕਾਰਜ ਕੀਤੇ ਹਨ | ਉਨ੍ਹਾਂ ਦਸਿਆ ਕਿ ਇਨ੍ਹਾਂ ਦੀ ਯਾਦ ਵਿਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਵਿਚ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ, ਸੰਤ ਮਹਾਂਪੁਰਸ਼ ਅਤੇ ਨਿਹੰਗ ਸਿੰਘ ਛਾਉਣੀਆਂ ਦੇ ਮੁੱਖ ਸੇਵਾਦਾਰ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਵਿਸ਼ੇਸ਼ ਤੌਰ 'ਤੇ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ | ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਜੇ.ਈ ਨੇ ਕੀਤੀ ਖ਼ੁਦਕੁਸ਼ੀ, ਘਰ ਅੰਦਰੋਂ ਮਿਲੀ ਲਾਸ਼ ਅਗਲੀ ਖ਼ਬਰ ਪ੍ਰਤਾਪ ਸਿੰਘ ਠੱਠਗੜ੍ਹ ਦੀ ਸੇਵਾਮੁਕਤੀ 'ਤੇ ਸਨਮਾਨ ਸਮਾਰੋਹ ਕਰਵਾਇਆ
Ad Position 24