18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੇਵਾ ਮੁਕਤ ਜੇ.ਈ ਨੇ ਕੀਤੀ ਖ਼ੁਦਕੁਸ਼ੀ, ਘਰ ਅੰਦਰੋਂ ਮਿਲੀ ਲਾਸ਼

Ad Position 21
No active advertisement
ਅਜੀਤ ਡੈਸਕ 07-05-2026
ਬਠਿੰਡਾ, 6 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੀ ਅਜੀਤ ਰੋਡ ਦੀ ਗਲੀ ਨੰਬਰ-24 'ਚ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਸੰਬੰਧੀ ਗੁਆਂਢੀਆਂ ਵਲੋਂ ਪੁਲਿਸ ਅਤੇ ਸਹਾਰਾ ਜਨ ਸੇਵਾ ਮੁੱਖ ਦਫ਼ਤਰ ਨੂੰ ਸੂਚਨਾ ਦਿੱਤੀ ਗਈ | ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਇਨ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕੀਤੀ ਗਈ | ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿਗ੍ਰੇਡ ਹੈਲਪਲਾਇਨ ਟੀਮ ਦੇ ਮੈਂਬਰ ਸੰਦੀਪ ਗਿੱਲ ਵੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਘਰ ਦਾ ਦਰਵਾਜ਼ਾ ਤੋੜ ਕੇ ਜਦੋਂ ਅੰਦਰ ਦਾਖ਼ਲ ਹੋਏ ਤਾਂ ਉੱਥੇ ਇਕ ਵਿਅਕਤੀ ਦੀ ਲਾਸ਼ ਪਈ ਹੋਈ ਸੀ | ਇਸ ਦੌਰਾਨ ਮੌਕੇ ਦੀ ਸਥਿਤੀ ਨੂੰ ਦੇਖਦੇ ਹੋਏ ਅਨੁਮਾਨ ਲਗਾਇਆ ਜਾ ਰਿਹਾ ਹੈ, ਕਿ ਵਿਅਕਤੀ ਨੇ ਸਲਫ਼ਾਸ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਸੁਰਿੰਦਰ ਕੁਮਾਰ (65 ਸਾਲ) ਵਾਸੀ ਅਜੀਤ ਰੋਡ ਵਜੋਂ ਹੋਈ ਹੈ, ਜੋ ਕਿ ਸੇਵਾ ਮੁਕਤ ਜੇ.ਈ ਸੀ | ਦੱਸਿਆ ਜਾ ਰਿਹਾ ਹੈ, ਕਿ ਮਿ੍ਤਕ ਘਰ ਵਿਚ ਇਕੱਲਾ ਰਹਿੰਦਾ ਸੀ, ਜਦਕਿ ਉਸ ਦਾ ਪਰਿਵਾਰ ਬਾਹਰ ਰਹਿੰਦਾ ਹੈ | ਸਹਾਰਾ ਟੀਮ ਵਲੋਂ ਪੁਲਿਸ ਦੀ ਮੌਜੂਦਗੀ ਵਿਚ ਮਿ੍ਤਕ ਦੀ ਲਾਸ਼ ਨੰੂ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਪਹੁੰਚਾਇਆ ਗਿਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮੰਡੀ ਕਲਾਂ ਵਿਖੇ ਹੋਏ ਟਰੱਕ ਤੇ ਮੋਟਰਸਾਈਕਲ ਹਾਦਸੇ 'ਚ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਦੀ ਬਰਸੀ ਮੌਕੇ 8, 9 ਤੇ 10 ਮਈ ਨੂੰ ਹੋਣਗੇ ਗੁਰਮਤਿ ਸਮਾਗਮ- ਬਾਬਾ ਬਲਬੀਰ ਸਿੰਘ
Ad Position 24