21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਕੂਲੀ ਬੱਚਿਆਂ ਨੂੰ ਸੜਕ ਸੁਰੱਖਿਆ ਅਤੇ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 08-05-2026

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)- ਟਰੈਫਿਕ ਥਾਣਾ ਪੁਲਿਸ ਦੇ ਇੰਚਾਰਜ ਧਰਮਚੰਦ ਨੇ ਅੱਜ ਬਰਨਾਲਾ ਰੋਡ 'ਤੇ ਸਥਿਤ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੜਕ ਸੁਰੱਖਿਆ ਅਤੇ ਟਰੈਫਿਕ ਨਿਯਮਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਨੇ ਹਿੱਸਾ ਲਿਆ | ਇੰਸਪੈਕਟਰ ਧਰਮਚੰਦ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਸੜਕ 'ਤੇ ਸੁਰੱਖਿਅਤ ਰਹਿਣ ਲਈ ਮਹੱਤਵਪੂਰਨ ਸੁਝਾਅ ਦੱਸੇ | ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਸਬੰਧਤ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ, ਜਿਸ ਕਾਰਨ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਬੱਚੇ ਅਕਸਰ ਸੜਕ ਪਾਰ ਕਰਦੇ ਸਮੇਂ, ਸਾਈਕਲ ਚਲਾਉਂਦੇ ਸਮੇਂ ਜਾਂ ਸਕੂਲ ਬੱਸ ਤੋਂ ਉਤਰਦੇ ਸਮੇਂ ਟਰੈਫਿਕ ਨਿਯਮਾਂ ਦੀ ਅਣਦੇਖੀ ਕਰਦੇ ਹਨ, ਜਿਸ ਨਾਲ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ | ਇਸ ਲਈ ਬੱਚਿਆਂ ਨੂੰ ਸੜਕ 'ਤੇ ਧਿਆਨ ਨਾਲ ਚੱਲਣ, ਜ਼ੈਬਰਾ ਕਰਾਸਿੰਗ ਦੀ ਵਰਤੋਂ ਕਰਨ ਅਤੇ ਟਰੈਫਿਕ ਸਿਗਨਲਾਂ ਦੀ ਪਾਲਣਾ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ | ਇੰਸਪੈਕਟਰ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਪਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਸਿਰਫ਼ ਘਰ ਦੇ ਅੰਦਰ ਹੀ ਨਹੀਂ ਸਗੋਂ ਬਾਹਰ ਵੀ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਅੱਜਕੱਲ੍ਹ ਛੋਟੇ ਬੱਚੇ ਵੀ ਸਕੂਲ ਜਾ ਰਹੇ ਹਨ ਅਤੇ ਹਰ ਸਮੇਂ ਉਨ੍ਹਾਂ ਨਾਲ ਰਹਿਣਾ ਸੰਭਵ ਨਹੀਂ ਹੈ | ਇਸ ਲਈ ਮਾਪਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਬੱਚਿਆਂ ਨੂੰ ਸੜਕ ਸੁਰੱਖਿਆ ਦੇ ਸਹੀ ਨਿਯਮ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਅਨੁਸ਼ਾਸਿਤ ਢੰਗ ਨਾਲ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਸਿਖਾਉਣ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਸਰਕਾਰੀ ਨਿਯਮਾਂ ਅਨੁਸਾਰ, 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਗੱਡੀ ਚਲਾਉਣ ਦੀ ਇਜਾਜ਼ਤ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਸਫਾਈ ਕਾਮਿਆਂ ਦੇ ਹੱਕ 'ਚ ਆਈਆਂ ਰਾਜਸੀ ਪਾਰਟੀਆਂ ਸਫਾਈ ਕਾਮਿਆਂ ਦੀ ਹੜਤਾਲ ਕਾਰਨ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਬਿਮਾਰ... ਅਗਲੀ ਖ਼ਬਰ ਘੱਟ ਭਾਰ ਵਾਲੇ ਬੱਚੇ ਹੁੰਦੇ ਹਨ ਘੱਟ ਚੁਸਤ
Ad Position 24