21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਫਾਈ ਕਾਮਿਆਂ ਦੇ ਹੱਕ 'ਚ ਆਈਆਂ ਰਾਜਸੀ ਪਾਰਟੀਆਂ ਸਫਾਈ ਕਾਮਿਆਂ ਦੀ ਹੜਤਾਲ ਕਾਰਨ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਖਦਸ਼ਾ <br/>

Ad Position 21
No active advertisement
ਅਜੀਤ ਡੈਸਕ 08-05-2026
ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)- ਸਫਾਈ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪਿਛਲੇ ਹਫ਼ਤੇ ਤੋਂ ਹੜਤਾਲ 'ਤੇ ਹਨ | ਜਿਸ ਕਾਰਨ ਥਾਂ-ਥਾਂ ਕੂੜੇ ਦੇ ਢੇਰ ਲੱਗ ਗਏ ਹਨ | ਥਾਂ-ਥਾਂ ਲੱਗੇ ਕੂੜੇ ਦੇ ਢੇਰ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ | ਹੜਤਾਲੀ ਸਫਾਈ ਕਾਮਿਆਂ ਦੀ ਹਮਾਇਤ ਵਿੱਚ ਹੁਣ ਵੱਖ-ਵੱਖ ਰਾਜਸੀ ਪਾਰਟੀਆਂ ਨਿਤਰ ਆਈਆਂ ਹਨ | ਜੇਜੇਪੀ, ਇਨੈਲੋ, ਕਾਂਗਰਸ ਤੇ ਖੱਬੇ ਪੱਖੀਆਂ ਨੇ ਸਫਾਈ ਕਾਮਿਆਂ ਦੀਆਂ ਮੰਗਾਂ ਦੀ ਹਮਾਇਤ ਕੀਤੀ ਹੈ | ਜੇ.ਜੇ.ਪੀ. ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਵਰਮਾ ਨੇ ਕਿਹਾ ਕਿ ਸਰਕਾਰ ਦੀ ਉਦਾਸੀਨਤਾ ਨੇ ਸਫਾਈ ਕਰਮਚਾਰੀਆਂ ਨੂੰ ਹੜਤਾਲ ਕਰਨ ਲਈ ਮਜਬੂਰ ਕੀਤਾ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇੱਕ ਫੌਜ ਦੁਸ਼ਮਣ ਨਾਲ ਲੜਦੀ ਹੈ, ਉਸੇ ਤਰ੍ਹਾਂ ਇਹ ਸਫਾਈ ਕਰਮਚਾਰੀ ਗੰਦਗੀ ਨਾਲ ਲੜਦੇ ਹਨ ਅਤੇ ਜਨਤਾ ਨੂੰ ਬਿਮਾਰੀਆਂ ਦੇ ਫੈਲਣ ਤੋਂ ਬਚਾਉਂਦੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਤੋਂ ਸ਼ਹਿਰ ਭਰ ਵਿੱਚ ਫੈਲੇ ਕੂੜੇ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੈ, ਜੋ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਨਹੀਂ ਕਰ ਰਹੀ ਹੈ | ਸਰਕਾਰ ਦੀ ਜ਼ਿੱਦ ਕਾਰਨ ਜਨਤਾ ਵੀ ਇਸ ਹੜਤਾਲ ਦੇ ਨਤੀਜੇ ਭੁਗਤ ਰਹੀ ਹੈ | ਜੇਜੇਪੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਵਰਮਾ ਨੇ ਕਿਹਾ ਕਿ ਮੌਜੂਦਾ ਭਾਜਪਾ ਸਰਕਾਰ ਹਰ ਮੋਰਚੇ 'ਤੇ ਅਸਫਲ ਰਹੀ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਸੁਣਿਆ ਜਾਵੇ ਅਤੇ ਹੱਲ ਕੀਤਾ ਜਾਵੇ ਤਾਂ ਜੋ ਇਹ ਹੜਤਾਲ ਖਤਮ ਹੋ ਸਕੇ ਅਤੇ ਆਮ ਲੋਕਾਂ ਨੂੰ ਵੀ ਗੰਦਗੀ ਤੋਂ ਰਾਹਤ ਮਿਲ ਸਕੇ | ਉਧਰ ਕਾਂਗਰਸ, ਇਨੈਲੋ ਤੇ ਖੱਬੇ ਪੱਖੀਆਂ ਨੇ ਵੀ ਸਫਾਈ ਕਾਮਿਆਂ ਦੀਆਂ ਮੰਗਾਂ ਨੂੰ ਜਾਇਜ਼ ਦੱਸਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਫਾਈ ਕਾਮਿਆਂ ਦੀਆਂ ਮੰਗਾਂ ਜਲਦ ਤੋਂ ਜਲਦ ਪੂਰੀਆਂ ਕੀਤੀਆਂ ਜਾਣ | ਉਧਰ ਸਫਾਈ ਕਰਮਚਾਰੀ ਆਗੂਆਂ ਨੇ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ 17 ਸੂਤਰੀ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਨ੍ਹਾਂ ਦੀ ਇਹ ਹੜਤਾਲ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੰਬੰਧੀ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਮੰਗ-ਪੱਤਰ ਸੌਂਪਿਆ <br/... ਅਗਲੀ ਖ਼ਬਰ ਸਕੂਲੀ ਬੱਚਿਆਂ ਨੂੰ ਸੜਕ ਸੁਰੱਖਿਆ ਅਤੇ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ <br/>
Ad Position 24