21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੰਬੰਧੀ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਮੰਗ-ਪੱਤਰ ਸੌਂਪਿਆ <br/>

Ad Position 21
No active advertisement
ਅਜੀਤ ਡੈਸਕ 08-05-2026

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੇ ਬੈਨਰ ਹੇਠ ਅੱਜ ਕਿਸਾਨ ਆਗਾਂਆਂ ਦੇ ਇੱਕ ਵਫ਼ਦ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਮੁੱਖ ਮੰਤਰੀ ਦੇ ਨਾਂ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਮੰਗ ਪੱਤਰ ਸੌਂਪਿਆ | ਵਫ਼ਦ ਵਿੱਚ ਸੁਖਦੇਵ ਸਿੰਘ ਜੰਮੂ, ਹਮਜਿੰਦਰ ਸਿੱਧੂ, ਕਾ. ਸੁਰਜੀਤ ਸਿੰਘ, ਇਕਬਾਲ ਸਿੰਘ, ਬੇਅੰਤ ਸਿੰਘ ਨੇਜਾਡੇਲਾ ਕਲਾਂ, ਜਗਸੀਰ ਸਿੰਘ ਅਤੇ ਰਾਜਿੰਦਰ ਬੈਨੀਵਾਲ ਆਦਿ ਸਮੇਤ ਕਈ ਕਿਸਾਨ ਆਗੂ ਮੌਜੂਦ ਸਨ | ਕਿਸਾਨ ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੁਆਰਾ ਲਾਗੂ ਕੀਤੇ ਗਏ ਇਕਪਾਸੜ ਨਿਯਮਾਂ ਨੇ ਕਿਸਾਨਾਂ ਲਈ ਕਈ ਸਮੱਸਿਆਵਾਂ ਪੈਦਾ ਕੀਤੀਆਂ ਹਨ | ਉਨ੍ਹਾਂ ਨੇ ਕਿਹਾ ਹਾਲ ਹੀ ਵਿੱਚ ਫਸਲਾਂ ਦੀ ਵਿਕਰੀ 'ਤੇ ਲਗਾਈਆਂ ਗਈਆਂ ਸ਼ਰਤਾਂ ਨਾਲ ਸਬੰਧਤ ਮੁੱਦੇ ਜਿਵੇਂ ਆਨਲਾਈਨ ਪੋਰਟਲਾਂ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਵੱਧੀਆਂ ਹਨ | ਉਨ੍ਹਾਂ ਕਿਹਾ ਕਿ ਫਸਲਾਂ ਦੀ ਖਰੀਦ ਤੋਂ ਬਾਅਦ ਵੀ ਕਿਸਾਨਾਂ ਨੂੰ ਉਨ੍ਹਾਂ ਦੀ ਕਣਕ ਦੀ ਫਸਲ ਦਾ ਪੂਰਾ ਭੁਗਤਾਨ ਨਹੀਂ ਕੀਤਾ ਗਿਆ ਹੈ | ਮੰਡੀਆਂ ਤੋਂ ਫਸਲਾਂ ਚੁੱਕਣਾ ਵੀ ਇੱਕ ਵੱਡੀ ਸਮੱਸਿਆ ਹੈ | ਸਰਕਾਰ ਦੇ 72 ਘੰਟਿਆਂ ਦੇ ਅੰਦਰ ਭੁਗਤਾਨ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ | ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਹੋਇਆ ਤਾਂ ਉਹ ਦੁਬਾਰਾ ਅੰਦੋਲਨ ਕਰਨ ਲਈ ਮਜਬੂਰ ਹੋਣਗੇ | ਕਿਸਾਨ ਆਗੂਆਂ ਨੇ ਮੰਗਾਂ ਦਾ ਜਿਕਰ ਕਰਦਿਆਂ ਕਿਹਾ ਕਿ ਕਣਕ ਦੀ ਫਸਲ ਦੀ ਬਕਾਇਆ ਅਦਾਇਗੀ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਕੀਤੀ ਜਾਵੇ | ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ | ਫਸਲ ਦੀ ਖਰੀਦ ਲਈ ਆਨਲਾਈਨ ਪੋਰਟਲ, ਰਜਿਸਟਰੇਸ਼ਨ ਅਤੇ ਬਾਇਓਮੈਟਿ੍ਕ ਤਸਦੀਕ ਦੀਆਂ ਜ਼ਰੂਰੀ ਸ਼ਰਤਾਂ ਨੂੰ ਵਾਪਸ ਲਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸੈਣੀ 15 ਨੂੰ ਨਾਂਦੇੜ ਲਈ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ ਅਗਲੀ ਖ਼ਬਰ ਸਫਾਈ ਕਾਮਿਆਂ ਦੇ ਹੱਕ 'ਚ ਆਈਆਂ ਰਾਜਸੀ ਪਾਰਟੀਆਂ ਸਫਾਈ ਕਾਮਿਆਂ ਦੀ ਹੜਤਾਲ ਕਾਰਨ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਬਿਮਾਰ...
Ad Position 24