21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁੱਖ ਮੰਤਰੀ ਸੈਣੀ 15 ਨੂੰ ਨਾਂਦੇੜ ਲਈ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ

Ad Position 21
No active advertisement
ਅਜੀਤ ਡੈਸਕ 08-05-2026
ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ 15 ਮਈ ਨੂੰ ਸਿਰਸਾ ਤੋਂ ਮਹਾਰਾਸ਼ਟਰ ਦੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਇਕ ਵਿਸ਼ੇਸ਼ ਰੇਲਗੱਡੀ ਰਵਾਨਾ ਹੋਵੇਗੀ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਿਰਸਾ ਤੋਂ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣਗੇ | ਇਸ ਯੋਜਨਾ ਦੇ ਤਹਿਤ 60 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗ ਨਾਗਰਿਕ ਲਾਭ ਲੈ ਸਕਦੇ ਹਨ | ਯਾਤਰਾ ਕਰਨ ਵਾਲੇ ਪਰਿਵਾਰ ਦੀ ਸਾਲਾਨਾ ਆਮਦਨ 1.80 ਲੱਖ ਤੋਂ ਘਟ ਹੋਣੀ ਚਾਹੀਦੀ ਹੈ | ਯਾਤਰਾ ਲਈ ਰਜਿਸਟਰੇਸ਼ਨ ਹੁਣ 10 ਮਈ ਤੱਕ ਸਰਲ ਹਰਿਆਣਾ ਪੋਰਟਲ 'ਤੇ ਕੀਤੀ ਜਾ ਸਕਦੀ ਹੈ | ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅਰਜ਼ੀ ਦੇਣ ਲਈ ਖਾਸ ਦਸਤਾਵੇਜ਼ ਲਾਜ਼ਮੀ ਹਨ, ਜਿਸ ਵਿੱਚ ਇੱਕ ਵੈਧ ਫੋਟੋ ਪਛਾਣ ਪੱਤਰ (ਜਿਵੇਂ ਕਿ ਆਧਾਰ ਕਾਰਡ, ਪੈਨ ਕਾਰਡ, ਜਾਂ ਹੋਰ ਸਰਕਾਰੀ ਆਈ.ਡੀ.), ਇਕ ਪਰਿਵਾਰਕ ਪਛਾਣ ਪੱਤਰ (ਪੀ.ਪੀ.ਪੀ.), ਯਾਤਰਾ ਲਈ ਵਿਅਕਤੀ ਦੀ ਤੰਦਰੁਸਤੀ ਜਰੂਰੀ ਹੈ | ਯਾਤਰਾ 'ਤੇ ਜਾਣ ਵਾਲੇ ਵਿਅਕਤੀ ਨੇ ਪਿਛਲੇ ਤਿੰਨ ਸਾਲਾਂ ਵਿੱਚ ਯੋਜਨਾ ਦਾ ਲਾਭ ਨਹੀਂ ਲਿਆ ਹੋਣਾ ਚਾਹੀਦਾ | ਬਿਨੈਕਾਰ ਹਰਿਆਣਾ ਦੇ ਨਿਵਾਸੀ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਕੋਲ ਇੱਕ ਪਰਿਵਾਰਕ ਪਛਾਣ ਪੱਤਰ ਹੋਣਾ ਚਾਹੀਦਾ ਹੈ | ਯੋਜਨਾ ਦੇ ਨਿਯਮਾਂ ਅਨੁਸਾਰ ਇੱਕ ਵਿਅਕਤੀ ਹਰ ਤਿੰਨ ਸਾਲਾਂ ਵਿੱਚ ਸਿਰਫ ਇੱਕ ਵਾਰ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ | ਸਰਕਾਰੀ ਬੁਲਾਰੇ ਨੇ ਦੱਸਿਆ ਹੈ ਕਿ ਅਰਜ਼ੀ ਦੇਣ ਤੋਂ ਬਾਅਦ ਬਿਨੈਕਾਰਾਂ ਨੂੰ ਇਹ ਜਾਣਕਾਰੀ ਸਿਰਸਾ ਦੇ ਵਣਜ ਭਵਨ ਦੀ ਚੌਥੀ ਮੰਜ਼ਿਲ 'ਤੇ ਸਥਿਤ ਜ਼ਿਲ੍ਹਾ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਦੇ ਦਫਤਰ ਵਿੱਚ ਜਮ੍ਹਾਂ ਕਰਵਾਉਣੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਸਦਰ ਟੋਹਾਣਾ ਨੇ ਨਾਜਾਇਜ਼ ਸ਼ਰਾਬ ਤਸਕਰੀ ਮਾਮਲੇ ਵਿੱਚ ਭਗੌੜਾ ਦੋਸ਼ੀ ਗਿ੍ਫ਼ਤਾਰ ਕੀਤਾ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੰਬੰਧੀ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਮੰਗ-ਪੱਤਰ ਸੌਂਪਿਆ <br/...
Ad Position 24