21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਫ਼ਾਈ ਤੇ ਫਾਇਰ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਸਰਕਾਰ ਗੰਭੀਰ ਨਹੀਂ- ਕਰਨ ਕੁਨਾਲ ਸਿੰਘ <br/>

Ad Position 21
No active advertisement
ਅਜੀਤ ਡੈਸਕ 08-05-2026
ਟੋਹਾਣਾ, 7 ਮਈ (ਮਨਜੀਤ ਸਿੰਘ) - ਕਰਨ ਕੁਨਾਲ ਸਿੰਘ ਇਨੈਲੋ ਆਗੂ ਨੇ ਕਿਹਾ ਕਿ ਟੋਹਾਣਾ ਨਗਰ ਪਰਿਸ਼ਦ 'ਚ ਪਿਛਲੇ ਕਈ ਦਿਨਾਂ ਤੋਂ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਬੈਠੇ ਹੋਏ ਹਨ, ਪਰ ਸਰਕਾਰ ਇਸ ਮਾਮਲੇ ਪ੍ਰਤੀ ਕੋਈ ਧਿਆਨ ਨਹੀਂ ਦੇ ਰਹੀ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਤਨਖ਼ਾਹ ਵਧਾਉਣ, ਉਨ੍ਹਾਂ ਨੂੰ ਪੱਕਾ ਕਰਨ ਅਤੇ ਫਾਇਰ ਬਿ੍ਗੇਡ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਫਾਇਰ ਬਿ੍ਗੇਡ ਕਰਮਚਾਰੀਆਂ ਨੂੰ ਸ਼ਹੀਦ ਦਾ ਦਰਜਾ ਦੇ ਕੇ ਉਨ੍ਹਾਂ ਦੇ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ, ਬਿਲਕੁਲ ਉਸੇ ਤਰ੍ਹਾਂ ਜਿਵੇਂ ਪੁਲਿਸ ਕਰਮਚਾਰੀਆਂ ਨੂੰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ | ਕਰਨ ਕੁਨਾਲ ਸਿੰਘ ਨੇ ਕਿਹਾ ਕਿ ਫਾਇਰ ਬਿ੍ਗੇਡ ਅਤੇ ਹੋਰ ਵਿਭਾਗਾਂ ਦੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਅਤੇ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਨਿਭਾਉਂਦੇ ਹਨ, ਪਰ ਸਰਕਾਰ ਉਨ੍ਹਾਂ ਨਾਲ ਇਨਸਾਫ਼ ਨਹੀਂ ਕਰ ਰਹੀ | ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਅਸਲ ਵਿਰੋਧੀ ਧਿਰ ਦੀ ਭੂਮਿਕਾ ਇਨੈਲੋ ਹੀ ਨਿਭਾ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਾਫ਼ੀ ਵਿਧਾਇਕ ਹੋਣ ਦੇ ਬਾਵਜੂਦ ਵੀ ਉਹ ਜਨਤਾ ਦੇ ਮੁੱਦੇ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਉਠਾ ਰਹੇ | ਉਨ੍ਹਾਂ ਕਿਹਾ ਕਿ ਚੌਧਰੀ ਅਭੈ ਸਿੰਘ ਚੌਟਾਲਾ ਅਤੇ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੀ ਸੋਚ ਅਤੇ ਤਾਊ ਦੇਵੀ ਲਾਲ ਦੀ ਨੀਤੀ ਅਨੁਸਾਰ ਹਰ ਜਨਤਕ ਮੁੱਦੇ ਨੂੰ ਵਿਧਾਨ ਸਭਾ ਵਿੱਚ ਉਠਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਉਹ ਟੋਹਾਣਾ ਵਿੱਚ ਸਫ਼ਾਈ ਅਤੇ ਫਾਇਰ ਬਿ੍ਗੇਡ ਕਰਮਚਾਰੀਆਂ ਦੇ ਮੁੱਦਿਆਂ ਨੂੰ ਉਜਾਗਰ ਕਰਨ ਲਈ ਪਹੁੰਚੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਵੱਡੇ ਆਗੂ ਸਫ਼ਾਈ ਕਰਮਚਾਰੀਆਂ ਅਤੇ ਫਾਇਰ ਬਿ੍ਗੇਡ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹਨ | ਇਸ ਕਾਰਨ ਹੀ ਸ਼ਹਿਰ ਵਿੱਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ | ਕਰਨ ਕੁਨਾਲ ਸਿੰਘ ਨੇ ਕਿਹਾ ਕਿ ਨਾ ਤਾਂ ਭਾਜਪਾ ਅਤੇ ਨਾ ਹੀ ਕਾਂਗਰਸ ਨੂੰ ਜਨਤਾ ਦੀਆਂ ਸਮੱਸਿਆਵਾਂ ਦੀ ਕੋਈ ਚਿੰਤਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਅੰਦਰੋਂ ਇੱਕੋ ਜਿਹੀਆਂ ਹਨ ਅਤੇ ਆਮ ਲੋਕਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਅਤੇ ਫਾਇਰ ਬਿ੍ਗੇਡ ਮੁਲਾਜ਼ਮ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ 7ਵੇਂ ਦਿਨ 'ਚ ਦਾਖਲ ਅਗਲੀ ਖ਼ਬਰ ਰਿਗਵੇਦਾ ਇੰਟਰਨੈਸ਼ਨਲ ਸਕੂਲ ਕੈਂਪਸ 'ਚ ਵਿਸ਼ਵ ਐਥਲੈਟਿਕਸ ਦਿਵਸ ਮਨਾਇਆ <br/>
Ad Position 24